ਪੰਜਾਬ ਦੇ ਸਕੂਲਾਂ ‘ਚ ਹੁਣ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ ‘ਚ ਮਾਪਿਆਂ ਤੱਕ ਪਹੁੰਚੇਗਾ ਮੈਸੇਜ਼, ਦਸੰਬਰ ਤੋਂ ਸ਼ੁਰੂ ਹੋਵੇਗੀ ਸੇਵਾ

Published: 

24 Nov 2023 11:47 AM

Online Attendance in Schools: ਹਰਜੋਤ ਸਿੰਘ ਬੈਂਸ ਨੇ ਪੋਸਟ ਸਾਂਝੀ ਕਰਦੇ ਹੋਏ ਕੀਤਾ ਦਸੰਬਰ ਦੇ ਅੱਧ ਤੱਕ ਸਾਰੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਲਈ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਾਂਗ, ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਗੈਰ ਹਾਜ਼ਰ ਹੋਣ 'ਤੇ ਐਸਐਮਐਸ ਅਲਰਟ ਮਿਲੇਗਾ।

ਪੰਜਾਬ ਦੇ ਸਕੂਲਾਂ ਚ ਹੁਣ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ ਚ ਮਾਪਿਆਂ ਤੱਕ ਪਹੁੰਚੇਗਾ ਮੈਸੇਜ਼, ਦਸੰਬਰ ਤੋਂ ਸ਼ੁਰੂ ਹੋਵੇਗੀ ਸੇਵਾ
Follow Us On

ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਜੇਕਰ ਬੱਚਾ ਗੈਰਹਾਜ਼ਰ ਹੈ, ਤਾਂ ਉਨ੍ਹਾਂ ਦੇ ਮੋਬਾਈਲ ‘ਤੇ ਆਪਣੇ ਆਪ ਇੱਕ ਸੁਨੇਹਾ ਆ ਜਾਵੇਗਾ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ।

ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਦਰਅਸਲ, ਬੱਚੇ ਸਕੂਲ ਪਹੁੰਚੇ ਜਾਂ ਨਹੀਂ, ਮਾਪਿਆਂ ਦੇ ਦਿਲਾਂ ਵਿੱਚ ਇਹ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਦੇ ਵਾਪਸ ਆਉਣ ਤੱਕ ਬਣੀ ਰਹਿੰਦੀ ਹੈ। ਜਿਸ ਤੋਂ ਬਾਅਦ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਕੂਲਾਂ ਵਿੱਚ ਇੱਕੋ ਸਮੇਂ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਸਕੂਲ ਨੂੰ ਵੱਖਰਾ ਮੋਬਾਈਲ ਫ਼ੋਨ ਜਾਂ ਟੈਬ ਦਿੱਤਾ ਜਾਵੇਗਾ ਜਾਂ ਅਧਿਆਪਕ ਆਪਣੇ ਮੋਬਾਈਲ ਦੀ ਵਰਤੋਂ ਕਰੇਗਾ, ਇਸ ਬਾਰੇ ਫਿਲਹਾਲ ਵਿਚਾਰ ਕੀਤਾ ਜਾ ਰਿਹਾ ਹੈ।

Related Stories
Exit mobile version