ਆਮ ਆਦਮੀ ਪਾਰਟੀ ਹੀ ਭ੍ਰਿਸ਼ਟਾਚਾਰ ਕਰ ਸਕਦੀ ਹੈ ਖਤਮ-CM Bhagwant Maan
CM Bhagwant Maan ਨੇ ਕਿਹਾ ਕਿ ਅਸਾਮ ਵਿੱਚ ਪੰਜਾਬ ਅਤੇ ਦਿੱਲੀ ਵਰਗੀਆਂ ਸਮੱਸਿਆਵਾਂ ਹਨ। ਸਭ ਤੋਂ ਵੱਡੀ ਸਮੱਸਿਆ ਭ੍ਰਿਸ਼ਟਾਚਾਰ ਦੀ ਹੈ ਜਿਸਨੂੰ ਸਿਰਫ ਆਮ ਆਦਮੀ ਪਾਰਟੀ ਹੀ ਦੂਰ ਕਰ ਸਕਦੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ਇੱਕ ਸਾਲ ਵਿੱਚ ਕਰੀਬ 28 ਹਜਾਰ ਨੌਕਰੀਆਂ ਦਿੱਤੀਆਂ ਹਨ। ਏਨੀਆਂ ਨੌਕਰੀਆਂ ਕਦੇ ਵੀ ਇੱਕ ਸਾਲ ਵਿੱਚ ਕਿਸੇ ਵੀ ਸਰਕਾਰ ਨੇ ਨਹੀਂ ਦਿੱਤੀਆਂ। ਬਸ ਨੀਅਤ ਚੰਗੀ ਚਾਹੀਦੀ ਹੈ।
ਗੁਹਾਟੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਾਵੀਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੀ ਅਸਾਮ ਪਹੁੰਚੇ। ਜਿੱਥੇ ਉਨ੍ਹਾਂ ਇੱਕ ਰੈਲੀ ਨੂੰ ਸੰਬਧਨ ਕੀਤਾ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਅਸਾਮ ਦੀਆਂ ਸਮੱਸਿਆਵਾਂ ਵੀ ਪੰਜਾਬ ਤੇ ਦਿੱਲੀ ਵਾੰਗੂ ਹੀ ਹਨ। ਸਭ ਤੋਂ ਵੱਡੀ ਬਿਮਾਰੀ ਭ੍ਰਿਸ਼ਟਾਚਾਰ ਦੀ ਹੈ ਜਿਸਨੂੰ ਸਿਰਫ ਆਮ ਆਦਮੀ ਪਾਰਟੀ ਹੀ ਦੂਰ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਤੇ ਪੰਜਾਬ ਵਿੱਚ ਬਹੁਤ ਸਾਰੀਆਂ ਸਰਕਾਰਾਂ ਆਈਆਂ ਤੇ ਗਈਆਂ ਪਰ ਆਪ ਨੇ ਜਿਹੜੇ ਕੰਮ ਕੀਤੇ ਹਨ ਉਹ ਕਿਸੇ ਵੀ ਸਰਕਾਰ ਨਹੀਂ ਕੀਤੇ। ਮਾਨ ਨੇ ਪੰਜਾਬ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਕਰੀਬ 28 ਹਜਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਿੰਨੀਆਂ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੱਕ ਸਾਲ ਵਿੱਚ ਨਹੀਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨਾਂ ਨੂੰ ਕੰਮ ਕਰਨ ਦਾ ਮੌਕਾ ਦਿੱਤਾ ਹੈ ਤੇ ਉਹ ਚੰਗੀ ਨੀਅਤ ਨਾਲ ਕੰਮ ਕਰ ਰਹੇ ਨੇ।
ਅਰਵਿੰਦ ਕੇਜਰੀਵਾਲ ਨੇ ਵੀ ਇਸ ਦੌਰਾਨ ਵਰਕਰਾਂ ਨੂੰ ਸੰਬੋਧਨ ਕੀਤਾ। ਕੇਜਰੀਵਾਲ ਦਾ ਦੌਰਾ ਅਜਿਹੇ ਸਮੇਂ ਹੋਇਆ ਹੈ ਜਿਸ ਤੋਂ ਇਕ ਦਿਨ ਪਹਿਲਾਂ ਅਸਾਮ ਦੇ ਸੀਐਮ ਹਿਮੰਤ ਬਿਸਵਾ ਸਰਮਾ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ। ਹਿਮਾਂਤਾ ਨੇ ਕਿਹਾ ਸੀ ਕਿ ਜੇਕਰ ਦਿੱਲੀ ਵਿਧਾਨ ਸਭਾ ‘ਚ ਬੋਲ ਰਹੇ ਅਰਵਿੰਦ ਕੇਜਰੀਵਾਲ (Arvind Kejriwal) ਅਸਾਮ ‘ਚ ਆ ਕੇ ਬੋਲਦੇ ਹਨ ਤਾਂ ਉਨ੍ਹਾਂ ‘ਤੇ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ।


