Operation Blue Star ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਦਰਬਾਰ ਸਾਹਿਬ ‘ਚ ਕੀਤੀ ਗਈ ਅਰਦਾਸ, ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼

Updated On: 

06 Jun 2023 11:43 AM

ਕਾ ਨੀਲਾ ਤਾਰਾ ਦੀ 39ਵੀਂ ਬਰਸੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਰੱਖੇ ਗਏ ਪਾਠ ਦੇ ਭੋਗ ਪਾਏ ਗਏ। ਇਸ ਤੋਂ ਜਥੇਦਾਰ ਨੇ ਸਿੱਖ ਕੌਮ ਨੇ ਨਾਮ ਸੰਦੇਸ਼ ਦਿੱਤਾ। ਜਿਸ ਵਿੱਚ ਉਨ੍ਹਾਂ ਨੇ ਕੌਮ ਨੂੰ ਖਾਸ ਅਪੀਲ ਕੀਤੀ।

Operation Blue Star ਸਾਕਾ ਨੀਲਾ ਤਾਰਾ ਦੀ ਬਰਸੀ ਤੇ ਦਰਬਾਰ ਸਾਹਿਬ ਚ ਕੀਤੀ ਗਈ ਅਰਦਾਸ, ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼
Follow Us On

ਅੰਮ੍ਰਿਤਸਰ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਾਏ ਗਏ। ਕੌਮ ਨੂੰ ਸੰਦੇਸ਼ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਨਾਅਰੇ ਨਹੀਂ ਲਾਉਣ ਦੀ ਅਪੀਲ ਕੀਤੀ ਪਰ ਪਰ ਇਸਦੇ ਬਾਵਜੂਦ ਵੀ ਖਾਲਿਸਤਾਨੀ ਸਮਰਥਕਾਂ ਨਾਅਰੇ ਲਗਾਏ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ- ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਇਕੱਠੇ ਹੋਣ ਦੀ ਲੋੜ ਹੈ। ਜੇ ਅਸੀਂ ਇਕੱਠੇ ਹੋਵਾਂਗੇ ਤਾਂ ਸਰਕਾਰ ਨੂੰ ਇੱਥੇ ਲਿਆ ਕੇ ਝੁਕ ਸਕਦੇ ਹਾਂ। 1984 ਦੀ ਤ੍ਰਾਸਦੀ ਸਾਨੂੰ ਹੋਰ ਮਜ਼ਬੂਤ ​​ਕਰਦੀ ਹੈ। ਜਿੰਨਾ ਜ਼ਿਆਦਾ ਸਾਨੂੰ 1984 ਦੀ ਯਾਦ ਦਿਵਾਈ ਜਾਂਦੀ ਹੈ, ਅਸੀਂ ਓਨੇ ਹੀ ਮਜ਼ਬੂਤ ​​ਹੁੰਦੇ ਹਾਂ।

ਸਿੱਖ ਸੰਸਥਾਵਾਂ ਹਨ ਸਕਤੀ ਦਾ ਸ੍ਰੋਤ-ਜਥੇਦਾਰ

ਜਥੇਦਾਰ (Jathedar) ਨੇ ਕਿਹਾ ਕਿ ਕੌਮ ਨੂੰ ਸਰਕਾਰਾਂ ਨੇ ਹਾਲੇ ਤੱਕ ਇਨਸਾਫ ਨਹੀਂ ਦਿੱਤਾ ਤੇ ਸਰਕਾਰਾਂ ਤੋ ਇਨਸਾਫ ਦੀ ਉਮੀਦ ਰੱਖਣੀ ਵੀ ਸਿਆਣਪ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕੌਮ ਨੂੰ ਇੱਕ ਮੰਚ ਤੇ ਇੱਕਠੋ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਸਿੱਖ ਸ਼ਕਤੀ ਨੂੰ ਇੱਕਠਾ ਕਰਨ ਦੀ, ਜਿਸ ਕਾਰਨ ਉਹ ਸਾਰਿਆਂ ਨੂੰ ਅਪੀਲ ਕਰਦੇ ਹਨ ਕਿ ਸਾਰੇ ਮਤਭੇਦਾਂ ਤੋਂ ਉਪਰ ਉੱਠਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਇੱਕਠੇ ਹੋਵੋ ਤਾਂ ਜੋ ਕੌਮ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ। ਜਥੇਦਾਰ ਨੇ ਕਿਹਾ ਕਿ ਸਾਡੀਆਂ ਸੰਸਥਾਵਾਂ ਨੂੰ ਸਿੱਖ ਸ਼ਕਤੀ ਦਾ ਸ਼੍ਰੋਤ ਹੈ।

’84 ਦੇ ਜ਼ਖਮ ਕਦੇ ਨਹੀਂ ਭੁੱਲਣੇ’

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 84 ਜੇ ਜਖਮ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਜਥੇਦਾਰ ਨੇ ਕਿਹਾ ਕਿ ਹੁਣ ਜ਼ਰੂਰਤ ਹੈ ਕਾਫਲੇ ਬੰਨਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਪੰਜਾਬ ਦੀ ਜਵਾਨੀ ਨਸ਼ਾ ਤੇ ਹੋਰ ਬੁਰਾਈਆਂ ਖਤਮ ਕਰ ਰਹੀਆਂ ਹਨ। ਜਿਸ ਕਾਰਨ ਪਿੰਡਾਂ ਵਿੱਚ ਜਾ ਕੇ ਨਸ਼ਾ ਤੇ ਹੋਰ ਬੁਰਾਈਆਂ ਤੋਂ ਨੌਜਾਵਨਾਂ ਨੂੰ ਜਾਗਰੂਕ ਕੀਤਾ ਜਾਵੇ।

ਸਿੱਖ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ

ਇਸ ਦੇ ਨਾਲ ਹੀ ਬਲਿਊ ਸਟਾਰ ਅਪਰੇਸ਼ਨ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਸਿੱਖ ਸ਼ਰਧਾਲੂ ਮੰਗਲਵਾਰ ਸਵੇਰੇ ਹੀ ਇਕੱਠੇ ਹੋਣੇ ਸ਼ੁਰੂ ਹੋ ਗਏ। ਕੁੱਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ, ਜਦੋਂ ਕਿ ਕੁਝ ਨੇ ਸ਼ਾਂਤੀਪੂਰਵਕ ਖਾਲਿਸਤਾਨ ਦੀ ਮੰਗ ਕਰਦੇ ਪੋਸਟਰ ਫੜੇ ਹੋਏ ਸਨ। ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ