ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ‘ਤੇ ਪੁਖਤਾ ਸੁਰੱਖਿਆ ਪ੍ਰਬੰਧ, ਪੁਲਿਸ ਨੇ ਕੱਢਿਆ ਫਲੈਗ ਮਾਰਚ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 6 ਜੂਨ ਨੂੰ ਹੋਣ ਵਾਲੀਆਂ ਸਲਾਨਾਂ ਤੇ ਸਮੈਸਟਰ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ 20 ਜੂਨ ਨੂੰ ਪਹਿਲੇ ਨਿਰਧਾਰਤ ਸਮੇਂ ਅਨੁਸਾਰ ਹੋਣਗੀਆਂ। ਇਸ ਸਬੰਧਤ ਜਾਣਕਾਰੀ ਸਟੂਡੈਂਟਸ ਯੂਨਵਰਸਿਟੀ ਪੋਰਟਲ 'ਤੇ ਉਪਲੱਬਧ ਹੈ।

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਸਖ਼ਤ ਸਰੁੱਖਿਆ ਪ੍ਰਬੰਧ ਕੀਤੇ ਗਏ ਹਨ। ਆਪ੍ਰੇਸ਼ਨ ਦੀ ਵਰ੍ਹੇਗੰਢ ਦੇ ਮੌਕੇ ‘ਤੇ ਇੱਕ ਦਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ, ਜਿਸਦੇ ਚੱਲਦੇ ਸੁਰੱਖਿਆ ਏਜੰਸੀਆਂ ਵੀ ਚੌਕਸ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਨੇ 6 ਜੂਨ ਨੂੰ ਆਪਣੇ ਸਾਰੇ ਕਾਲਜ਼ਾਂ ‘ਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 6 ਜੂਨ ਨੂੰ ਹੋਣ ਵਾਲੀਆਂ ਸਲਾਨਾਂ ਤੇ ਸਮੈਸਟਰ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ 20 ਜੂਨ ਨੂੰ ਪਹਿਲੇ ਨਿਰਧਾਰਤ ਸਮੇਂ ਅਨੁਸਾਰ ਹੋਣਗੀਆਂ। ਇਸ ਸਬੰਧਤ ਜਾਣਕਾਰੀ ਸਟੂਡੈਂਟਸ ਯੂਨਵਰਸਿਟੀ ਪੋਰਟਲ ‘ਤੇ ਉਪਲੱਬਧ ਹੈ।
ਪੁਲਿਸ ਨੇ ਕੱਢਿਆ ਫਲੈਗ ਮਾਰਚ
ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਲਗਾਤਾਰ ਸ਼ਹਿਰ ‘ਚ ਫਲੈਗ ਮਾਰਚ ਕੱਢ ਰਹੀ ਹੈ। ਪੁਲਿਸ ਨੇ ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਦੇ ਆਸਪਾਸ ਦੇ ਇਲਾਕਿਆਂ ‘ਚ ਫਲੈਗ ਮਾਰਚ ਕੱਢਿਆ। ਪੁਲਿਸ ਦੇ ਤਕਰੀਬਨ 4 ਹਜ਼ਾਰ ਜਵਾਨ ਤੈਨਾਤ ਕੀਤੇ ਗਏ ਹਨ। ਅੰਮ੍ਰਿਤਸਰ ‘ਚ 62 ਨਾਕੇ ਲਗਾਏ ਜਾਣਗੇ, ਜਿਨ੍ਹਾਂ ‘ਚੋਂ 14 ਨਾਕੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਰਸਤਿਆਂ ‘ਤੇ ਲਗਾਏ ਜਾਣਗੇ। ਸਾਰੇ ਨਾਕਿਆਂ ‘ਤੇ ਪੁਲਿਸ 24 ਘੰਟੇ ਤੈਨਾਤ ਰਹੇਗੀ। ਕਰੀਬ 40 ਡੀਐਸਪੀ ਤੇ ਐਸਪੀ ਲੈਵਲ ਦੇ ਅਧਿਕਾਰੀ ਨਿਗਰਾਨੀ ‘ਤੇ ਰਹਿਣਗੇ।