ਵਿਵਾਦ ਤੋਂ ਬਚਣ ਲਈ ਜਥੇਦਾਰ ਗੜਗੱਜ ਨੇ ਅਰਦਾਸ ‘ਚ ਹੀ ਦਿੱਤਾ ਸੰਦੇਸ਼, ਆਪ੍ਰੇਸ਼ਨ ਬਲੂ ਸਟਾਰ ਦੀ ਮਨਾਈ ਜਾ ਰਹੀ 41ਵੀਂ ਬਰਸੀ

lalit-sharma
Updated On: 

06 Jun 2025 11:02 AM

ਦਰਅਸਲ, ਕੁੱਝ ਦਿਨ ਪਹਿਲਾਂ ਹੀ ਦਮਦਮੀ ਟਕਸਾਲ ਮੁੱਖੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਸੀ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸੰਗਤਾਂ ਤੇ ਸਿੱਖ ਜਥੇਬੰਦੀਆਂ ਤੋਂ ਮਾਨਤਾ ਪ੍ਰਾਪਤ ਨਹੀਂ ਹੋਈ। ਜਥੇਦਾਰ ਗੜਗੱਜ ਨੂੰ ਕੌਮ ਦੇ ਨਾਂ ਸੰਦੇਸ਼ ਦੇਣ ਦਾ ਕੋਈ ਹੱਕ ਨਹੀਂ ਹੈ, ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਲਈ ਜਥੇਦਾਰ ਗੜਗੱਜ ਨੇ ਅਰਦਾਸ 'ਚ ਹੀ ਕੌਮ ਦੇ ਨਾਂ ਸੰਦੇਸ਼ ਦਿੱਤਾ।

ਵਿਵਾਦ ਤੋਂ ਬਚਣ ਲਈ ਜਥੇਦਾਰ ਗੜਗੱਜ ਨੇ ਅਰਦਾਸ ਚ ਹੀ ਦਿੱਤਾ ਸੰਦੇਸ਼, ਆਪ੍ਰੇਸ਼ਨ ਬਲੂ ਸਟਾਰ ਦੀ ਮਨਾਈ ਜਾ ਰਹੀ 41ਵੀਂ ਬਰਸੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Follow Us On

ਅੰਮ੍ਰਿਤਸਰ ‘ਚ ਅੱਜ ਯਾਨੀ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮਨਾਈ ਜਾ ਰਹੀ ਹੈ। ਸਵੇਰੇ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਹੋਈ। ਅਕਾਲ ਤਖ਼ਤ ਦੇ ਕਾਰਜ਼ਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਵਾਦ ਤੋਂ ਬੱਚਣ ਲਈ ਅਰਦਾਸ ‘ਚ ਹੀ ਕੌਮ ਦੇ ਨਾਂ ਸੰਦੇਸ਼ ਦਿੱਤਾ। ਹਾਲਾਂਕਿ, ਇਹ ਸੰਦੇਸ਼ ਅਰਦਾਸ ਤੋਂ ਬਾਅਦ ਦਿੱਤਾ ਜਾਂਦਾ ਹੈ।

ਦਰਅਸਲ, ਕੁੱਝ ਦਿਨ ਪਹਿਲਾਂ ਹੀ ਦਮਦਮੀ ਟਕਸਾਲ ਮੁੱਖੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਸੀ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸੰਗਤਾਂ ਤੇ ਸਿੱਖ ਜਥੇਬੰਦੀਆਂ ਤੋਂ ਮਾਨਤਾ ਪ੍ਰਾਪਤ ਨਹੀਂ ਹੋਈ। ਜਥੇਦਾਰ ਗੜਗੱਜ ਨੂੰ ਕੌਮ ਦੇ ਨਾਂ ਸੰਦੇਸ਼ ਦੇਣ ਦਾ ਕੋਈ ਹੱਕ ਨਹੀਂ ਹੈ, ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਕਰਕੇ ਵਿਵਾਦ ਤੋਂ ਬਚਣ ਜਥੇਦਾਰ ਗੜਗੱਜ ਨੇ ਅਰਦਾਸ ‘ਚ ਹੀ ਕੌਮ ਦੇ ਨਾਂ ਸੰਦੇਸ਼ ਦਿੱਤਾ।

ਸਖ਼ਤ ਸਰੱਖਿਆ ਪ੍ਰਬੰਧ

ਅੰਮ੍ਰਿਤਸਰ ਚ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਦੇ ਮੱਦੇਨਜ਼ਰ ਪੁਲਿਸ ਨੇ ਪਖ਼ਤਾ ਸਰੱਖਿਆ ਪ੍ਰਬੰਧ ਕੀਤੇ ਹਨ। ਸ਼ਹਿਰ ਚ ਸ਼ਾਂਤੀ ਦਾ ਮਾਹੌਲ ਬਣਾਏ ਰੱਖਣ ਲਈ ਪੁਲਿਸ ਫ਼ੋਰਸ ਪੂਰੀ ਤਰ੍ਹਾਂ ਚੌਕਸ ਹੈ। ਆਪ੍ਰੇਸ਼ਨ ਬਲੂ ਸਟਾਰ ਦੇ ਮੌਕੇ ਤੇ ਪੰਜਾਬ ਪੁਲਿਸ ਨੇ ਤਕਰੀਬਨ 4 ਹਜ਼ਾਰ ਪੁਲਿਸ ਕਰਮਚਾਰੀ ਅੰਮ੍ਰਿਤਸਰ ਚ ਤੈਨਾਨ ਕੀਤੇ ਹਨ, ਇਨ੍ਹਾਂ ਚ ਪੰਜਾਬ ਆਰਮਡ ਪੁਲਿਸ ਦੇ ਜਵਾਨ ਵੀ ਸ਼ਾਮਲ ਹਨ। ਅੰਮ੍ਰਿਤਸਰ ਚ 62 ਅਲੱਗ-ਅਲੱਗ ਥਾਂਵਾ ਤੇ ਪੁਲਿਸ ਨੇ ਨਾਕੇ ਲਗਾਏ ਹਨ, ਜਿਨ੍ਹਾਂ ਚੋਂ 14 ਨਾਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਨਾਲ ਲੱਗਦੇ ਰਸਤਿਆਂ ਤੇ ਲਗਾਏ ਗਏ ਹਨ।

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੌਕੇ ਤੇ ਵੱਡੀ ਗਿਣਤੀ ਚ ਸਿੱਖ ਸੰਗਤ ਤੇ ਸਿੱਖ ਜਥੇਬੰਦੀਆਂ ਪਹੁੰਚ ਰਹੀਆਂ ਹਨ। ਸਵੇਰ ਤੋਂ ਹੀ ਲੋਕ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਤੇ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ ਤੇ ਸਿੱਖ ਸੰਗਤ ਦੀ ਭਾਰੀ ਭੀੜ ਦੇਖੀ ਜਾ ਰਹੀ ਹੈ।

ਪੁਲਿਸ ਫ਼ੋਰਸ ਅਲਰਟ

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਹਨ। ਅੰਮ੍ਰਿਤਸਰ ਚ ਕੁੱਲ 62 ਨਾਕੇ ਲਗਾਏ ਗਏ ਹਨ। 20 ਨਾਕੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਚ ਲਗਾਏ ਗਏ ਹਨ ਤੇ 10 ਸ਼ਹਿਰ ਦੇ ਬਾਹਰੀ ਇਲਾਕਿਆਂ ਚ ਲਗਾਏ ਗਏ ਹਨ। ਨਾਕਿਆਂ ਤੇ ਪੁਲਿਸ 24 ਘੰਟੇ ਤੈਨਾਤ ਰਹੇਗੀ। ਪੁਲਿਸ ਫ਼ੋਰਸ ਹਰ ਸ਼ੱਕੀ ਘਟਨਾ ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ 40 ਡੀਐਸਪੀ ਤੇ ਐਸਪੀ ਲੈਵਲ ਦੇ ਅਧਿਕਾਰੀ ਵੀ ਸ਼ਹਿਰ ਚ ਨਿਗਰਾਨੀ ਤੇ ਰਹਿਣਗੇ। ਪੁਲਿਸ ਸ਼ਹਿਰ ਚ ਫਲੈਗ ਮਾਰਚ ਵੀ ਕੱਢ ਰਹੀ ਹੈ।