ਸੱਚਖੰਡ ਸ੍ਰੀ ਦਰਬਾਰ ਸਾਹਿਬ ਬਾਹਰ ਗੁਟਕਾ ਸਾਹਿਬ ਜੀ ਦੀ ਬੇਅਦਬੀ, ਆਪ੍ਰੇਸ਼ਨ ਬਲੂ ਸਟਾਰ ਵਰ੍ਹੇਗੰਢ ਨੂੰ ਲੈ ਕੇ ਸਖ਼ਤ ਹਨ ਪ੍ਰਬੰਧ
ਜਾਣਕਾਰੀ ਮੁਤਾਬਕ ਦਰਬਾਰ ਸਾਹਿਬ ਦੇ ਬਾਹਰ ਸ਼੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਦਿੱਤਾ। ਇਸ ਦੌਰਾਨ ਮੌਕੇ ਤੇ ਹੀ ਸੰਗਤ ਨੇ ਮੁਲਜ਼ਮ ਨੂੰ ਫੜ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਮੁਲਜ਼ਮ ਤੋਂ ਪੁੱਛ-ਗਿੱਛ ਕਰ ਰਹੀ ਹੈ।

ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ‘ਚ ਜਿੱਥੇ ਆਪ੍ਰੇਸ਼ਨ ਬਲੂ ਸਟਾਰ ਹਫ਼ਤੇ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਹਨ, ਉੱਥੇ ਹੀ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ। ਸ੍ਰੀ ਦਰਬਾਰ ਸਾਹਿਬ ਬਾਹਰ ਗੁਰੂ ਅਰਜਨ ਦੇਵ ਨਿਵਾਸ ਸਰਾਂ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ।
ਜਾਣਕਾਰੀ ਮੁਤਾਬਕ ਦਰਬਾਰ ਸਾਹਿਬ ਦੇ ਬਾਹਰ ਸ਼੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਜੀ ਦੇ ਅੰਗਾਂ ਨੂੰ ਫਾੜ ਦਿੱਤਾ ਗਿਆ। ਇਸ ਦੌਰਾਨ ਮੌਕੇ ਤੇ ਹੀ ਸੰਗਤ ਨੇ ਮੁਲਜ਼ਮ ਨੂੰ ਫੜ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਮੁਲਜ਼ਮ ਤੋਂ ਪੁੱਛ-ਗਿੱਛ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਲਿਸ ਟੀਮ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤੈਨਾਤ ਹੈ ਤੇ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਆ ਰਹੀਆਂ ਹਨ। ਇਸ ਦੌਰਾਨ ਪੁਲਿਸ ਚੱਪੇ-ਚੱਪੇ ਦੇ ਤੈਨਾਤ ਹੈ।