Operation Blue Star: ਸ੍ਰੀ ਦਰਬਾਰ ਸਾਹਿਬ ਅੰਦਰ ਜੂਨ 1984 ਨੂੰ ਕੀ ਹੋਇਆ, ਪੜ੍ਹੋ ਪੂਰੀ ਕਹਾਣੀ?
ਸਾਲ 1984 ਵਿੱਚ ਤਤਕਾਲੀ ਪ੍ਰਧਾਨ ਇੰਦਰਾ ਗਾਂਧੀ ਦੇਸ਼ ਦੀ ਪ੍ਰਧਾਨ ਮੰਤਰੀ ਸੀ। ਉਨ੍ਹਾਂ ਨੇ ਭਿੰਡਰਾਂਵਾਲੇ ਅਤੇ ਉਸ ਦੇ ਸਮਰਥਕਾਂ ਵਿਰੁੱਧ ਕਾਰਵਾਈ ਕਰਨ ਲਈ ਫੌਜ ਨੂੰ ਆਪ੍ਰੇਸ਼ਨ ਬਲੂ ਸਟਾਰ ਚਲਾਉਣ ਦੀ ਇਜ਼ਾਜਤ ਦਿੱਤੀ ਸੀ। ਆਪ੍ਰੇਸ਼ਨ ਬਲੂ ਸਟਾਰ ਕਿਉਂ ਚਲਾਇਆ ਗਿਆ ਇਸ ਬਾਰੇ ਪੜ੍ਹੋ।
Operation Blue Star: ਜੂਨ 1984 ਇੱਕ ਅਜਿਹਾ ਜ਼ਖ਼ਮ ਹੈ ਜੋ ਹਰ ਸਾਲ ਨਾਸੂਰ ਬਣ ਕੇ ਵਹਿ ਰਿਹਾ ਹੈ। ਇਸਦੀ ਪੀੜ 39 ਸਾਲ ਬਾਅਦ ਵੀ ਹਰ ਸਿੱਖ ਦੀ ਅੱਖਾਂ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ। ਪਰ ਇਸ ਦੀ ਤਿਆਰੀ ਬਹੁਤ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ। 28 ਮਈ 1984 ਨੂੰ ਭਾਰਤ ਸਰਕਾਰ (Indian Army) ਵੱਲੋਂ ਪੂਰੇ ਪੰਜਾਬ ਵਿਚ ਫ਼ੌਜ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਰਦਾਰ ਗੁਰਦੇਵ ਸਿੰਘ ਨੇ ਫ਼ੌਜ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਦਾਖ਼ਲੇ ਦੇ ਸਰਕਾਰੀ ਹੁਕਮਾਂ ‘ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਜ਼ਬਰੀ ਲੰਬੀ ਛੁੱਟੀ ‘ਤੇ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਰਮੇਸ਼ਇੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੌਂਪ ਦਿੱਤਾ। ਜਿਸ ਨੇ ਦਰਬਾਰ ਸਾਹਿਬ ‘ਚ ਫ਼ੌਜ ਦੇ ਦਾਖ਼ਲੇ ਵਾਲੇ ਹੁਕਮਾਂ ‘ਤੇ ਬਿਨ੍ਹਾਂ ਕਿਸੇ ਝਿਜਕ ਦੇ ਦਸਤਖ਼ਤ ਕਰ ਦਿੱਤੇ।
1 ਜੂਨ ਤੋਂ 6 ਜੂਨ 1984 ਤੱਕ ਚੱਲੀ ਫੌਜ ਵੱਲੋਂ ਇਹ ਕਾਰਵਾਈ ਜਰਨੈਲ ਸਿੰਘ ਭਿੰਡਰਾਂਵਾਲਾ (Jarnail Singh Bhindranwale) ਅਤੇ ਖਾਲਿਸਤਾਨ ਸਮਰਥਕਾਂ ਨੂੰ ਹਟਾਉਣ ਲਈ ਕੀਤੀ ਗਈ। ਜੋ ਦਰਬਾਰ ਸਾਹਿਬ ਅੰਦਰ ਹਥਿਆਰ ਜਮ੍ਹਾ ਕਰ ਬੈਠੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ, ਜਿਸ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰੀ ਨੁਕਸਾਨ ਪੁੱਜਾ।
ਇਸ ਕਾਰਨ ਪਹਿਲੀ ਵਾਰ ਹਰਿਮੰਦਰ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪਾਠ ਨਹੀਂ ਹੋ ਸਕਿਆ। 80 ਦੇ ਦਹਾਕੇ ਵਿੱਚ ਆਪ੍ਰੇਸ਼ਨ ਬਲੂ ਸਟਾਰ ਨੇ ਭਾਰਤੀ ਰਾਜਨੀਤੀ ‘ਤੇ ਬਹੁਤ ਵੱਡਾ ਅਸਰ ਪਾਇਆ।


