ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਕੀ ਇਹ ਵਨ ਨੇਸ਼ਨ, ਵਨ ਹਸਬੈਂਡ ਯੋਜਨਾ ਹੈ?’ ਆਪਸ਼੍ਰੇਨ ਸਿੰਦੂਰ ਦੇ ਸਿਆਸੀਕਰਨ ‘ਤੇ ਸੀਐਮ ਮਾਨ ਦਾ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਭਾਜਪਾ ਨੇ ਸਿੰਦੂਰ ਦਾ ਮਜ਼ਾਕ ਉਡਾਇਆ ਹੈ। ਭਾਜਪਾ ਘਰ-ਘਰ ਜਾ ਕੇ ਸਿੰਦੂਰ ਵੰਡੇਗੀ, ਕੀ ਤੁਸੀਂ ਮੋਦੀ ਦੇ ਨਾਮ 'ਤੇ ਸਿੰਦੂਰ ਲਗਾਓਗੇ? ਕੀ ਇਹ ਇੱਕ ਰਾਸ਼ਟਰ, ਇੱਕ ਪਤੀ ਯੋਜਨਾ ਹੈ?। ਇਸ ਦੇ ਨਾਲ ਹੀ ਭਾਜਪਾ ਨੇ ਮਾਨ ਦੇ ਇਸ ਬਿਆਨ ਨੂੰ ਸ਼ਰਮਨਾਕ ਕਿਹਾ ਹੈ।

‘ਕੀ ਇਹ ਵਨ ਨੇਸ਼ਨ, ਵਨ ਹਸਬੈਂਡ ਯੋਜਨਾ ਹੈ?’ ਆਪਸ਼੍ਰੇਨ ਸਿੰਦੂਰ ਦੇ ਸਿਆਸੀਕਰਨ ‘ਤੇ ਸੀਐਮ ਮਾਨ ਦਾ ਨਿਸ਼ਾਨਾ
ਸੀਐਮ ਭਗਵੰਤ ਮਾਨ
Follow Us
mohit-malhotra
| Updated On: 04 Jun 2025 10:48 AM

ਆਪ੍ਰੇਸ਼ਨ ਸਿੰਦੂਰ ਇਹ ਉਹ ਨਾਮ ਹੈ ਜਿਸਦੀ ਚਰਚਾ ਇਨ੍ਹੀਂ ਦਿਨੀਂ ਹਰ ਪਾਸੇ ਹੋ ਰਹੀ ਹੈ। ਹਾਲਾਂਕਿ, ਹੁਣ ਇਸ ਨੂੰ ਲੈ ਕੇ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਭਾਜਪਾ ‘ਤੇ ਆਪ੍ਰੇਸ਼ਨ ਸਿੰਦੂਰ ਰਾਹੀਂ ਰਾਜਨੀਤਿਕ ਲਾਭ ਲੈਣ ਦਾ ਦੋਸ਼ ਲਗਾ ਰਹੀਆਂ ਹਨ। ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਸਿੰਦੂਰ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਘਰ-ਘਰ ਸਿੰਦੂਰ ਵੰਡੇਗੀ, ਕੀ ਤੁਸੀਂ ਮੋਦੀ ਦੇ ਨਾਮ ‘ਤੇ ਸਿੰਦੂਰ ਲਗਾਓਗੇ? ਕੀ ਇਹ ਇੱਕ ਰਾਸ਼ਟਰ, ਇੱਕ ਪਤੀ ਯੋਜਨਾ ਹੈ?

ਦਰਅਸਲ, ਲੁਧਿਆਣਾ ਵਿਧਾਨ ਸਭਾ ਉਪ-ਚੋਣ ਵਿੱਚ ਭਾਜਪਾ ਵੱਲੋਂ ਆਪ੍ਰੇਸ਼ਨ ਸਿੰਦੂਰ ਦੇ ਨਾਮ ‘ਤੇ ਵੋਟਾਂ ਮੰਗਣ ਦੇ ਸਵਾਲ ‘ਤੇ ਸੀਐਮ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਆਪ੍ਰੇਸ਼ਨ ਸਿੰਦੂਰ ਦੇ ਨਾਮ ‘ਤੇ ਲੋਕਾਂ ਤੋਂ ਵੋਟਾਂ ਮੰਗ ਰਹੀ ਹੈ। ਲੋਕਾਂ ਦੇ ਘਰਾਂ ਵਿੱਚ ਸਿੰਦੂਰ ਭੇਜੀ ਜਾ ਰਹੀ ਹੈ। ਕੀ ਤੁਸੀਂ ਮੋਦੀ ਦੇ ਨਾਮ ‘ਤੇ ਸਿੰਦੂਰ ਲਗਾਓਗੇ? ਕੀ ਇੱਕ ਰਾਸ਼ਟਰ ਇੱਕ ਪਤੀ ਨਾਮ ਦੀ ਕੋਈ ਯੋਜਨਾ ਚੱਲ ਰਹੀ ਹੈ?

‘ਕੀ ਤੁਸੀਂ ਮੋਦੀ ਦੇ ਨਾਮ ‘ਤੇ ਸਿੰਦੂਰ ਲਗਾਓਗੇ…’

ਮਾਨ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਲੁਧਿਆਣਾ ਉਪ ਚੋਣ ਤੋਂ ਪਹਿਲਾਂ ਭਾਜਪਾ ਵਰਕਰ ਆਪ੍ਰੇਸ਼ਨ ਸਿੰਦੂਰ ਦੇ ਨਾਮ ‘ਤੇ ਪ੍ਰਚਾਰ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ (ਭਾਜਪਾ) ਸਿੰਦੂਰ ਦੇ ਨਾਮ ‘ਤੇ ਵੋਟਾਂ ਮੰਗ ਰਹੇ ਹੋ। ਹੁਣ ਸਿੰਦੂਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਤੁਹਾਡੇ ਘਰ ਸਿੰਦੂਰ ਭੇਜੀ ਜਾਂਦੀ ਹੈ, ਤਾਂ ਕੀ ਤੁਸੀਂ ਮੋਦੀ ਦੇ ਨਾਮ ‘ਤੇ ਸਿੰਦੂਰ ਲਗਾਓਗੇ? ਕੀ ਇਹ ‘ਇੱਕ ਰਾਸ਼ਟਰ, ਇੱਕ ਪਤੀ’ ਯੋਜਨਾ ਹੈ?’।

ਆਪ੍ਰੇਸ਼ਨ ਸਿੰਦੂਰ ਕੀ ਹੈ

ਦਰਅਸਲ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ। ਜਿਸਦਾ ਬਦਲਾ ਲੈਣ ਲਈ, ਭਾਰਤ ਨੇ 7 ਮਈ ਨੂੰ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ, ਜਿਸ ਦੇ ਤਹਿਤ ਭਾਰਤੀ ਹਥਿਆਰਬੰਦ ਸੈਨਾਵਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਪੀਓਕੇ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ। ਇਸ ਦੌਰਾਨ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਵਰਗੇ ਅੱਤਵਾਦੀ ਸੰਗਠਨਾਂ ਨਾਲ ਸਬੰਧਤ 100 ਤੋਂ ਵੱਧ ਅੱਤਵਾਦੀ ਮਾਰੇ ਗਏ।

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...