ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਛੋਟੇ ਸਿਪਾਹੀ’ ਸ਼ਰਵਣ ਸਿੰਘ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਦਿੱਲੀ ਵਿਖੇ ਕੀਤਾ ਜਾਵੇਗਾ ਸਨਮਾਨਿਤ

ਆਪ੍ਰੇਸ਼ਨ ਸਿੰਦੂਰ ਦੌਰਾਨ, ਦੇਸ਼ ਦੀ ਬਹਾਦਰੀ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ। ਉਨ੍ਹਾਂ ਤਸਵੀਰਾਂ 'ਚੋਂ ਇੱਕ ਸ਼ਰਵਣ ਸਿੰਘ ਦੀ ਸੀ। ਸ਼ਰਵਣ ਸਿੰਘ ਨੇ ਸਾਬਤ ਕਰ ਦਿੱਤਾ ਕਿ ਦੇਸ਼ ਦੀ ਸੇਵਾ ਕਰਨ ਲਈ ਕੋਈ ਵੀ ਉਮਰ ਛੋਟੀ ਨਹੀਂ ਹੁੰਦੀ, ਬਸ ਦੇਸ਼ ਭਗਤੀ ਲਈ ਹਿੰਮਤ ਤੇ ਜਨੂੰਨ ਹੋਣਾ ਚਾਹੀਦਾ ਹੈ। ਮਾਸੂਮ 10 ਸਾਲਾ ਸ਼ਰਵਣ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਆਪਣੇ ਕੰਮ ਨਾਲ ਇਹ ਪੂਰੀ ਤਰ੍ਹਾਂ ਸਾਬਤ ਕਰ ਦਿੱਤਾ।

'ਛੋਟੇ ਸਿਪਾਹੀ' ਸ਼ਰਵਣ ਸਿੰਘ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਦਿੱਲੀ ਵਿਖੇ ਕੀਤਾ ਜਾਵੇਗਾ ਸਨਮਾਨਿਤ
‘ਛੋਟੇ ਸਿਪਾਹੀ’ ਸਰਵਣ ਸਿੰਘ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਦਿੱਲੀ ਵਿਖੇ ਕੀਤਾ ਜਾਵੇਗਾ ਸਨਮਾਨਿਤ
Follow Us
sunny-chopra-ferozepur
| Updated On: 24 Dec 2025 11:51 AM IST

ਆਪ੍ਰੇਸ਼ਨ ਸਿੰਦੂਰ ਦੇ ਛੋਟੇ ਸਿਪਾਹੀ ਸ਼ਰਵਣ ਸਿੰਘ ਨੂੰ ਹੁਣ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਸ਼ਰਵਣ ਸਿੰਘ ਨੂੰ ਇਹ ਅਵਾਰਡ ਦਿੱਲੀ ਚ ਦਿੱਤਾ ਜਾਵੇਗਾ। ਆਪ੍ਰੇਸ਼ਨ ਸਿੰਦੂਰ ਦੌਰਾਨ ਜਿਸ ਸਮੇਂ ਦੇਸ਼ ਦੇ ਬਹਾਦਰ ਸੈਨਿਕ ਸਰਹੱਦ ਤੇ ਲੜ ਰਹੇ ਸਨ, ਉਸ ਸਮੇਂ ਦੌਰਾਨ ਇਹ 20 ਸਾਲਾਂ ਛੋਟਾ ਸਿਪਾਹੀ ਸ਼ਰਵਣ ਸਿੰਘ ਸੈਨਿਕਾਂ ਦੀ ਮਦਦ ਲਈ ਪਾਣੀ, ਦੁੱਧ, ਲੱਸੀ ਤੇ ਬਰਫ਼ ਲੈ ਕੇ ਆਉਂਦਾ ਸੀ।

ਆਪ੍ਰੇਸ਼ਨ ਸਿੰਦੂਰ ਦੌਰਾਨ, ਦੇਸ਼ ਦੀ ਬਹਾਦਰੀ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ। ਉਨ੍ਹਾਂ ਤਸਵੀਰਾਂ ਚੋਂ ਇੱਕ ਸ਼ਰਵਣ ਸਿੰਘ ਦੀ ਸੀ। ਸ਼ਰਵਣ ਸਿੰਘ ਨੇ ਸਾਬਤ ਕਰ ਦਿੱਤਾ ਕਿ ਦੇਸ਼ ਦੀ ਸੇਵਾ ਕਰਨ ਲਈ ਕੋਈ ਵੀ ਉਮਰ ਛੋਟੀ ਨਹੀਂ ਹੁੰਦੀ, ਬਸ ਦੇਸ਼ ਭਗਤੀ ਲਈ ਹਿੰਮਤ ਤੇ ਜਨੂੰਨ ਹੋਣਾ ਚਾਹੀਦਾ ਹੈ। ਮਾਸੂਮ 10 ਸਾਲਾ ਸ਼ਰਵਣ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਆਪਣੇ ਕੰਮ ਨਾਲ ਇਹ ਪੂਰੀ ਤਰ੍ਹਾਂ ਸਾਬਤ ਕਰ ਦਿੱਤਾ।

ਇਹ 10 ਸਾਲ ਦਾ ਬੱਚਾ ਜੰਗ ਵਰਗੀਆਂ ਸਥਿਤੀਆਂ ਚ ਸੈਨਿਕਾਂ ਲਈ ਹਿੰਮਤ ਦਾ ਸਰੋਤ ਬਣ ਗਿਆ। ਆਪ੍ਰੇਸ਼ਨ ਸਿੰਦੂਰ ਦੌਰਾਨ, ਦੇਸ਼ ਦੇ ਸਭ ਤੋਂ ਛੋਟੇ ਯੋਧੇ ਸ਼ਰਵਣ ਸਿੰਘ ਨੇ ਬਿਨਾਂ ਹਥਿਆਰਾਂ ਦੇ, ਬਿਨਾਂ ਵਰਦੀ ਦੇ, ਸਿਰਫ਼ ਆਪਣੇ ਜਨੂੰਨ ਨਾਲ ਸੈਨਿਕਾਂ ਦਾ ਦਿਲ ਜਿੱਤ ਲਿਆ। ਭਾਵੇਂ ਉਸ ਦੀ ਛਾਤੀ ਤੇ ਵਰਦੀ ਨਹੀਂ ਸੀ, ਉਸ ਦੇ ਹੱਥਾਂ ਚ ਕੋਈ ਹਥਿਆਰ ਨਹੀਂ ਸਨ, ਪਰ ਉਸ ਦੀ ਹਿੰਮਤ ਬੇਅੰਤ ਸੀ। ਇਸੇ ਲਈ ਜਦੋਂ ਭਾਰਤ-ਪਾਕਿਸਤਾਨ ਸਰਹੱਦ ਤੇ ਤਣਾਅ ਆਪਣੇ ਸਿਖਰ ਤੇ ਸੀ ਤੇ ਭਾਰਤੀ ਫੌਜ ਦੇ ਜਵਾਨ ਭਿਆਨਕ ਗਰਮੀ ਚ ਲੜ ਰਹੇ ਸਨ, ਤਾਂ ਇਹ ਛੋਟਾ ਦੇਸ਼ ਭਗਤ ਹਰ ਰੋਜ਼ ਸੈਨਿਕਾਂ ਲਈ ਪਾਣੀ, ਦੁੱਧ, ਲੱਸੀ ਅਤੇ ਬਰਫ਼ ਲਿਆਉਂਦਾ ਸੀ।

ਫੌਜ ਕਰ ਚੁੱਕੀ ਸਨਮਾਨਿਤ ਤੇ ਚੁੱਕਿਆ ਪੜ੍ਹਾਈ ਦਾ ਖਰਚਾ

ਸ਼ਰਵਣ ਸਿੰਘ, ਜਿਸ ਨੂੰ ਪਹਿਲਾਂ ਸਵਰਨ ਸਿੰਘ ਵਜੋਂ ਜਾਣਿਆ ਜਾਂਦਾ ਸੀ, ਫਿਰੋਜ਼ਪੁਰ ਦੇ ਤਾਰਾ ਵਾਲੀ ਪਿੰਡ ਦਾ ਰਹਿਣ ਵਾਲਾ ਹੈ। ਜਦੋਂ ਪਾਕਿਸਤਾਨ ਤੋਂ ਗੋਲੀਬਾਰੀ ਹੋ ਰਹੀ ਸੀ ਤਾਂ ਸ਼ਰਵਣ ਸਿੰਘ ਸੈਨਿਕਾਂ ਦੀ ਮਦਦ ਲਈ ਪਾਣੀ, ਬਰਫ਼, ਚਾਹ, ਦੁੱਧ ਤੇ ਲੱਸੀ ਲੈ ਕੇ ਪਹੁੰਚਦਾ ਸੀ। ਬੱਚੇ ਦੀ ਹਿੰਮਤ ਤੇ ਉਤਸ਼ਾਹ ਨੂੰ ਵੇਖਦਿਆਂ, ਭਾਰਤੀ ਫੌਜ ਦੇ ਗੋਲਡਨ ਐਰੋ ਡਿਵੀਜ਼ਨ ਨੇ ਸ਼ਰਵਣ ਦੀ ਸਿੱਖਿਆ ਨੂੰ ਪੂਰੀ ਤਰ੍ਹਾਂ ਸਪਾਂਸਰ ਕੀਤਾ। ਫਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਇੱਕ ਸਮਾਰੋਹ ਦੌਰਾਨ, ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼, ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ ਨੇ ਵੀ ਛੋਟੇ ਸਿਪਾਹੀ ਸ਼ਰਵਣ ਸਿੰਘ ਨੂੰ ਸਨਮਾਨਿਤ ਕੀਤਾ ਸੀ। ਫੌਜ ਨੇ ਕਿਹਾ ਕਿ ਸ਼ਰਵਣ ਦੀ ਕਹਾਣੀ ਦੇਸ਼ ਭਰ ਦੇ ਉਨ੍ਹਾਂ ਚੁੱਪ ਨਾਇਕਾਂ ਦੀ ਯਾਦ ਦਿਵਾਉਂਦੀ ਹੈ ਜੋ ਮਾਨਤਾ ਤੇ ਸਮਰਥਨ ਦੇ ਹੱਕਦਾਰ ਹਨ।

Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI......
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI...
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?...
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ...