Oppo on Budget: ਪੇਸ਼ ਹੋਣ ਤੋਂ ਪਹਿਲਾਂ ਹੀ ਵਿਰੋਧੀਆਂ ਨੇ ਬਜਟ ਨੂੰ ਦੱਸਿਆ ਹਵਾ-ਹਵਾਈ
Budget Session: ਪਿਛਲੇ ਸਾਲ ਮਾਰਚ ਵਿੱਚ ਜਦੋਂ ਆਪ ਸਰਕਾਰ ਬਣੀ ਸੀ ਤਾਂ ਪਹਿਲਾਂ ਤਿੰਨ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ ਸੀ। ਬਾਅਦ ਵਿੱਚ 9 ਮਹੀਨਿਆਂ ਦਾ ਛੋਟਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਵਾਰ ਸਰਕਾਰ ਦਾ ਪਹਿਲਾਂ ਪੂਰਣ ਬਜਟ ਹੈ।

ਪੰਜਾਬ ਨਿਊਜ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਦਾ ਬਜਟ (Punjab Budget)ਪੇਸ਼ ਹੋਣ ਜਾ ਰਿਹਾ ਹੈ ਤਾਂ ਉੱਥੇ ਹੀ ਵਿਰੋਧੀ ਧਿਰਾਂ ਨੇ ਵੀ ਸੂਬਾ ਸਰਕਾਰ ਤੇ ਹਮਲੇ ਕਰਨ ਲਈ ਕਮਰ ਕੱਸ ਲਈ ਹੈ। ਸਾਰੀਆਂ ਵਿਰੋਧੀ ਧਿਰਾਂ ਸਰਕਾਰ ਵੱਲੋਂ ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਇਸ ਨੂੰ ਹਵਾ-ਹਵਾਈ ਦੱਸ ਰਹੀਆਂ ਹਨ।
ਟ੍ਰਾਂਸਪੋਰਟ ਵੱਲ ਧਿਆਨ ਦੇਣ ਦੀ ਜਰੂਰਤ – ਕਾਂਗਰਸ
ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਕਿਹਾ ਹੈ ਉਂਝ ਤਾਂ ਉਨ੍ਹਾਂ ਨੂੰ ਇਸ ਬਜਟ ਤੋਂ ਕੋਈ ਖਾਸ ਉਮੀਦ ਨਹੀਂ ਹੈ। ਪਰ ਸੂਬਾ ਸਰਕਾਰ ਨੂੰ ਸੂਬੇ ਦੀ ਟ੍ਰਾਂਸਪੋਰਟ ਵੱਲ ਧਿਆਨ ਦੇਣ ਦੀ ਲੋੜ ਹੈ। ਸੂਬੇ ਵਿੱਚ ਸਰਕਾਰ ਦਾ ਪੂਰੀ ਤਰ੍ਹਾਂ ਨਾਲ ਫਲਾਪ ਸ਼ੋਅ ਹੈ। ਸਰਕਾਰ ਤੋਂ ਸਵਾਲ ਪੁੱਛਿਆ ਜਾਵੇਗਾ ਕਿ ਆਬਕਾਰੀ ਨੀਤੀ ਕਦੋਂ ਆਵੇਗੀ, ਇਹ ਸਵਾਲ ਵੀ ਸਦਨ ਵਿੱਚ ਸਰਕਾਰ ਤੋਂ ਪੁੱਛਿਆ ਜਾਵੇਗਾ। ਉੱਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਆਪ ਦੇ ਬਜਟ ਤੋਂ ਕੋਈ ਵੱਡੀ ਉਮੀਦ ਨਹੀਂ ਹੈ।
ਬੀਜੇਪੀ ਨੂੰ ਵੀ ਨਹੀਂ ਕੋਈ ਖਾਸ ਉਮੀਦ
ਉੱਧਰ ਭਾਰਤੀ ਜਨਤਾ ਪਾਰਟੀ (BJP) ਨੂੰ ਵੀ ਇਸ ਬਜਟ ਤੋਂ ਕੋਈ ਵੱਡੀ ਉਮੀਦ ਨਹੀਂ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਤੇ ਧਿਆਨ ਦੇਣ ਦੀ ਲੋੜ ਹੈ। ਨਾਲ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਕਿਵੇਂ ਪੂਰੇ ਕੀਤੇ ਜਾਣਗੇ, ਇਸ ਨੂੰ ਲੈ ਕੇ ਵੀ ਠੋਸ ਯੋਜਨਾਬੰਦੀ ਦੀ ਜਰੂਰਤ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ