ਪਟਿਆਲਾ ਵਿੱਚ ਡੋਗ ਸ਼ੋਅ ਦਾ ਆਯੋਜਨ,ਪੁੱਜੇ ਵਿਦੇਸ਼ੀ ਅਤੇ ਦੁਰਲੱਭ ਨਸਲਾਂ ਦੇ ਕੁੱਤੇ
ਇਸ ਮੌਕੇ ਵਿਸ਼ੇਸ਼ ਤੌਰ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦੇ ਆਈ ਜੀ ਮੁਖਵਿੰਦਰ ਸਿੰਘ ਛੀਨਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਦਰਸ਼ਕ ਵਜੋਂ ਪੁੱਜੇ।
ਪਟਿਆਲਾ ਵਿੱਚ ਡੋਗ ਸ਼ੋਅ ਦਾ ਆਯੋਜਨ
ਪਟਿਆਲਾ, 15 ਜਨਵਰੀ। ਪਟਿਆਲਾ ਕੇਨਲ ਕਲੱਬ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ 58ਵੀਂ ਅਤੇ 59ਵੀਂ ਆਲ ਬ੍ਰੀਡ ਚੈਂਪੀਅਨਸ਼ਿਪ ਇਥੇ ਰਾਜਾ ਭਲਿੰਦਰ ਸਿੰਘ ਸਟੇਡੀਅਮ (ਪੋਲੋ ਗਰਾਊਂਡ) ਵਿਖੇ ਕਰਵਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦੇ ਆਈ ਜੀ ਮੁਖਵਿੰਦਰ ਸਿੰਘ ਛੀਨਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਦਰਸ਼ਕ ਵਜੋਂ ਪੁੱਜੇ।


