ਰੋਪੜ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ; 3 ਲੋਕਾਂ ਦੀ ਮੌਤ
ਰੂਪਨਗਰ ਅਧੀਨ ਪੈਂਦੇ ਇਲਾਕੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ 'ਤੇ ਵੀਰਵਾਰ ਦੁਪਹਿਰ ਕਰੀਬ 2 ਵਜੇ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ, ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਰੋਪੜ 'ਚ ਬੇਕਾਬੂ ਟਿੱਪਰ ਨੇ 5 ਗੱਡੀਆਂ ਨੂੰ ਮਾਰੀ ਟੱਕਰ
ਰੂਪਨਗਰ ਅਧੀਨ ਪੈਂਦੇ ਇਲਾਕੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ‘ਤੇ ਵੀਰਵਾਰ ਦੁਪਹਿਰ ਕਰੀਬ 2 ਵਜੇ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ, ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ। ਇਸ ਭਿਆਨਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਹਾਦਸੇ ਮਗਰੋਂ ਹਾਈਵੇਅ ‘ਤੇ ਮਚੀ ਹਫ਼ੜਾ-ਦਫ਼ੜੀ
ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ‘ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ। ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ‘ਤੇ ਜੇ.ਸੀ.ਬੀ. (JCB) ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ‘ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
ਇਹ ਵੀ ਪੜ੍ਹੋ
‘ਇਹ ਹਾਦਸਾ ਨਹੀਂ, ਸਗੋਂ ਕਤਲ ਹੈ’: ਪੰਜਾਬ ਮੋਰਚਾ ਦੇ ਕਨਵੀਨਰ
ਦੂਜੇ ਪਾਸੇ, ਇਸ ਘਟਨਾ ਨੂੰ ਲੈ ਕੇ ਪੰਜਾਬ ਮੋਰਚਾ ਦੇ ਕਨਵੀਨਰ ਅਤੇ ਰੂਪਨਗਰ ਦੇ ਆਗੂ ਗੌਰਵ ਰਾਣਾ ਨੇ ਪ੍ਰਸ਼ਾਸਨ ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਓਵਰਲੋਡ ਟਿੱਪਰਾਂ ਦੀ ਬੇਰੋਕ ਆਵਾਜਾਈ ਰੋਜ਼ਾਨਾ ਦੀ ਗੰਭੀਰ ਸਮੱਸਿਆ ਬਣ ਚੁੱਕੀ ਹੈ ਅਤੇ ਹਜ਼ਾਰਾਂ ਟਿੱਪਰ ਸੜਕਾਂ ‘ਤੇ ਧੜੱਲੇ ਨਾਲ ਦੌੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਸੜਕ ‘ਤੇ ਸੁਰੱਖਿਅਤ ਨਿਕਲਣਾ ਵੀ ਕਿਸਮਤ ਦੀ ਗੱਲ ਰਹਿ ਗਈ ਹੈ।
