Sacrilege Case: ਬੇਅਦਬੀ ਦੀ ਘਟਨਾ ਨੂੰ ਲੈ ਕੇ ਲੋਕਾਂ ‘ਚ ਰੋਸ, ਮੁਲਜ਼ਮ ਦੇ ਘਰ ‘ਚ ਕੀਤੀ ਭੰਨਤੋੜ, ਪੁਲਿਸ ਤਾਇਨਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਾ ਕਰੇ
ਪੰਜਾਬ ਨਿਊਜ। ਪੰਜਾਬ ਵਿੱਚ ਹਾਲੇ ਵੀ ਬੇਅਦਬੀ (Beadbi) ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤੇ ਹੁਣ ਮੋਰਿੰਡਾ ‘ਚ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਜਸਵੀਰ ਸਿੰਘ ਦੇ ਘਰ ‘ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਘਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਅੰਦਰ ਵੀ ਭੰਨਤੋੜ ਕੀਤੀ। ਇਸ ਦੌਰਾਨ ਮੁਲਜ਼ਮ ਦੇ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਘਟਨਾ ਤੋਂ ਤੁਰੰਤ ਬਾਅਦ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ।
ਮੁਲਜ਼ਮ ਜਸਵੀਰ ਸਿੰਘ ਮੋਰਿੰਡਾ ਵਿੱਚ ਹੀ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਹੈ। ਪੁਲੀਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਹੈ।


