Sacrilege Case: ਬੇਅਦਬੀ ਦੀ ਘਟਨਾ ਨੂੰ ਲੈ ਕੇ ਲੋਕਾਂ ‘ਚ ਰੋਸ, ਮੁਲਜ਼ਮ ਦੇ ਘਰ ‘ਚ ਕੀਤੀ ਭੰਨਤੋੜ, ਪੁਲਿਸ ਤਾਇਨਾਤ

Updated On: 

25 Apr 2023 11:25 AM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਾ ਕਰੇ

Sacrilege Case: ਬੇਅਦਬੀ ਦੀ ਘਟਨਾ ਨੂੰ ਲੈ ਕੇ ਲੋਕਾਂ ਚ ਰੋਸ, ਮੁਲਜ਼ਮ ਦੇ ਘਰ ਚ ਕੀਤੀ ਭੰਨਤੋੜ, ਪੁਲਿਸ ਤਾਇਨਾਤ
Follow Us On

ਪੰਜਾਬ ਨਿਊਜ। ਪੰਜਾਬ ਵਿੱਚ ਹਾਲੇ ਵੀ ਬੇਅਦਬੀ (Beadbi) ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤੇ ਹੁਣ ਮੋਰਿੰਡਾ ‘ਚ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਜਸਵੀਰ ਸਿੰਘ ਦੇ ਘਰ ‘ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਘਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਅੰਦਰ ਵੀ ਭੰਨਤੋੜ ਕੀਤੀ। ਇਸ ਦੌਰਾਨ ਮੁਲਜ਼ਮ ਦੇ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਘਟਨਾ ਤੋਂ ਤੁਰੰਤ ਬਾਅਦ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ।

ਮੁਲਜ਼ਮ ਜਸਵੀਰ ਸਿੰਘ ਮੋਰਿੰਡਾ ਵਿੱਚ ਹੀ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਹੈ। ਪੁਲੀਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਹੈ।

‘ਮਾਹੌਲ ਖਰਾਬ ਕਰਨ ਦੀ ਕੋਸ਼ਿਸ਼’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਾ ਕਰੇ। ਗਿਆਨੀ ਹਰਪ੍ਰੀਤ ਸਿੰਘ ਨੇ ਫਰੀਦਕੋਟ ਦੇ ਪਿੰਡ ਗੋਲੇਵਾਲ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਇਸਾਈ ਭਾਈਚਾਰੇ ਨਾਲ ਸਬੰਧਤ ਹਨ। ਇਸ ਗੱਲ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਗਲਤ ਕੰਮ ਕਰਵਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

‘ਦੋਸ਼ੀਆਂ ਖਿਲਾਫ ਸਖਤ ਹੋਵੇ ਕਾਰਵਾਈ’

ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਐਸਜੀਪੀਸੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਖੇਧੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਦਾ ਨਾ ਰੁਕਣ ਬਹੁਤ ਹੀ ਮੰਦਭਾਗਾ ਹੈ। ਸਰਕਾਰ ਦੀ ਢਿੱਲੀ ਕਾਰਵਾਈ ਕਾਰਨ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ