Punjab News: ਬੇਅਦਬੀ ਨਾਲ ਜੁੜੇ ਦੋ ਬਿਲ ਪੈਡਿੰਗ, ਪੰਜਾਬ ਨੇ ਕੀਤੀ ਉਮਰ ਕੈਦ ਦੀ ਵਿਵਸਥਾ, ਕੇਂਦਰ ਨੇ ਕਿਹਾ-ਜ਼ਿਆਦਾ ਹੈ ਇਹ ਸਜ਼ਾ
ਮਾਨ ਨੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਕਿ ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਇੱਕ ਜੀਵਤ ਗੁਰੂ ਮੰਨਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਦੇ ਹਨ, ਇਸ ਲਈ ਪ੍ਰਸਤਾਵਿਤ ਸਜ਼ਾ ਜ਼ਿਆਦਾ ਨਹੀਂ ਹੈ।
ਧਾਰਮਿਕ ਬੇਅਦਬੀ ਪੰਜਾਬ ‘ਚ ਵੱਡਾ ਮੁੱਦਾ-ਮਾਨ
ਅਮਿਤ ਸ਼ਾਹ (Amit Shah) ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣ ਗਿਆ ਹੈ। ਇਸ ਸੰਦਰਭ ਵਿੱਚ, ਇਹ ਮਹਿਸੂਸ ਕੀਤਾ ਗਿਆ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਭਾਰਤੀ ਦੰਡ ਵਿਧਾਨ ਦੀ ਧਾਰਾ 295 ਅਤੇ 295-ਏ ਅਧੀਨ ਨਿਰਧਾਰਤ ਸਜ਼ਾ ਨਾਕਾਫ਼ੀ ਹੈ, ਇਸ ਲਈ ਪੰਜਾਬ ਵਿਧਾਨ ਸਭਾ ਨੇ ਦੋ ਬਿੱਲ ਪਾਸ ਕੀਤੇ – ‘ਭਾਰਤੀ ਦੰਡ ਵਿਧਾਨ (ਪੰਜਾਬ ਸੋਧ) ਬਿੱਲ। 2018’ ਅਤੇ ‘ਦਾ ਕੋਡ ਆਫ਼ ਕ੍ਰਿਮੀਨਲ ਪ੍ਰੋਸੀਜਰ (ਪੰਜਾਬ ਸੋਧ) ਬਿੱਲ 2018’, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਉਦੇਸ਼ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ, ਨੁਕਸਾਨ ਜਾਂ ਪਾੜਨ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।ਪ੍ਰਸਤਾਵਿਤ ਸਜ਼ਾ ਬਹੁਤ ਜ਼ਿਆਦਾ ਨਹੀਂ-ਸੀਐੱਮ
ਮੁੱਖ ਮੰਤਰੀ ਨੇ ਪੱਤਰ ਵਿੱਚ ਇਹ ਵੀ ਲਿਖਿਆ, ਉਨ੍ਹਾਂ ਬਿੱਲਾਂ ਰਾਹੀਂ ਕੀਤੀਆਂ ਸੋਧਾਂ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਅਨੁਸਾਰ ਹਨ। ਇਹ ਬਿੱਲ ਅਕਤੂਬਰ 2018 ਤੋਂ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਪੈਂਡਿੰਗ ਹਨ। ਹਾਲਾਂਕਿ, ਸਾਨੂੰ ਹੁਣ ਤੁਹਾਡੇ ਮੰਤਰਾਲੇ ਤੋਂ ਇੱਕ ਜਵਾਬ ਮਿਲਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਸਤਾਵਿਤ ਸਜ਼ਾ ਬਹੁਤ ਜ਼ਿਆਦਾ ਜਾਪਦੀ ਹੈ।ਜਿਉਂਦੇ ਗੁਰੂ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ-ਮਾਨ
ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਪੱਤਰ ਵਿੱਚ ਲਿਖਿਆ ਹੈ ਕਿ ਇਸ ਸੰਦਰਭ ਵਿੱਚ ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਸਿੱਖਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਿਉਂਦਾ ਜਾਗਦਾ ਗੁਰੂ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ, ਇਸ ਲਈ ਪ੍ਰਸਤਾਵਿਤ ਸਜ਼ਾ ਜ਼ਿਆਦਾ ਨਹੀਂ ਹੈ। ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਭਾਈਚਾਰਕ ਸਾਂਝ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਸਖ਼ਤ ਸਜ਼ਾਵਾਂ ਦੀ ਲੋੜ ਹੈ। ਇਸ ਲਈ ਉਪਰੋਕਤ ਬਿੱਲਾਂ ਨੂੰ ਜਲਦੀ ਤੋਂ ਜਲਦੀ ਰਾਸ਼ਟਰਪਤੀ ਦੀ ਪ੍ਰਵਾਨਗੀ ਦਿੱਤੀ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
