Punjab Kisan Protest: ਝੋਨੇ ਦੀ ਖ਼ਰੀਦ ਨੂੰ ਲੈਕੇ ਆਹਮੋ ਸਾਹਮਣੇ ਕੇਂਦਰ ਤੇ ਪੰਜਾਬ ਸਰਕਾਰ, ਸੜਕਾਂ ਤੇ ਕਿਸਾਨ

jarnail-singhtv9-com
Updated On: 

26 Oct 2024 13:30 PM

ਕਿਸਾਨਾਂ ਨੇ ਪੰਜਾਬ ਵਿੱਚ 4 ਥਾਵਾਂ ਤੇ ਹਾਈਵੇਅ ਨੂੰ ਪੱਕੇ ਤੌਰ ਤੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਤਾਂ ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਅ ਰਹੀ ਹੈ।

Punjab Kisan Protest: ਝੋਨੇ ਦੀ ਖ਼ਰੀਦ ਨੂੰ ਲੈਕੇ ਆਹਮੋ ਸਾਹਮਣੇ ਕੇਂਦਰ ਤੇ ਪੰਜਾਬ ਸਰਕਾਰ, ਸੜਕਾਂ ਤੇ ਕਿਸਾਨ

ਰਵਨੀਤ ਸਿੰਘ ਬਿੱਟੂ

Follow Us On

ਮੰਡੀਆਂ ਵਿੱਚ ਜਿੱਥੇ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਦੂਜੇ ਪਾਸੇ ਕਿਸਾਨਾਂ ਨੇ ਸੜਕਾਂ ਨੂੰ ਜਾਮ ਕਰ ਦਿੱਤਾ ਹੈ। ਅੱਜ ਮੁੱਖ ਮੰਤਰੀ ਕੇਂਦਰੀ ਮੰਤਰੀ ਜੇ ਪੀ ਨੱਢਾ ਨੂੰ ਮਿਲ ਰਹੇ ਹਨ ਤਾਂ ਜੋ ਡੀਏਪੀ ਖਾਦ ਦੀ ਆ ਰਹੀ ਕਮੀ ਨੂੰ ਦੂਰ ਕੀਤਾ ਜਾਵੇ। ਇਸ ਵਿਚਾਲੇ ਹੁਣ ਮੈਦਾਨ ਵਿੱਚ ਕੇਂਦਰ ਸਰਕਾਰ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਆ ਗਏ ਹਨ। ਉਹਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ।

ਫ਼ਸਲ ਦੀ ਖਰੀਦ ਨੂੰ ਲੈਕੇ ਬਿੱਟੂ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਉਹਨਾਂ ਕਿਹਾ ਕਿ ਪਹਿਲਾਂ ਵੀ ਬਾਦਲ ਅਤੇ ਕੈਪਟਨ ਮੁੱਖ ਮੰਤਰੀ ਰਹੇ ਹਨ। ਉਹਨਾਂ ਦੇ ਸਮੇਂ ਤਾਂ ਕੋਈ ਖਰੀਦ ਵਿੱਚ ਪ੍ਰੇਸ਼ਾਨੀ ਨਹੀਂ ਆਈ। ਮੌਜੂਦਾ ਸਰਕਾਰ ਸਮੇਂ ਹੀ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ।

ਕੇਂਦਰ ਨੇ ਪਹਿਲਾਂ ਹੀ ਭੇਜਿਆ ਪੈਸਾ

ਬਿੱਟੂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਤਾਂ ਕਰੀਬ 2 ਮਹੀਨੇ ਪਹਿਲਾਂ ਹੀ CCL ਦਾ 44 ਹਜ਼ਾਰ ਕਰੋੜ ਰੁਪਏ ਜਾਰੀ ਕਰ ਦਿੱਤਾ ਸੀ ਪਰ ਅਜੇ ਤੱਕ ਫ਼ਸਲ ਦੀ ਖਰੀਦ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਜੇ ਹੋਰ ਪੈਸੇ ਦੀ ਲੋੜ ਹੈ ਤਾਂ ਸਰਕਾਰ ਲਿਖ ਕੇ ਭੇਜੇ ਕੇਂਦਰ ਸਰਕਾਰ ਹੋਰ ਪੈਸੇ ਜਾਰੀ ਕਰ ਦੇਵੇਗੀ।

ਮੁੱਖ ਮੰਤਰੀ ਕਿੱਥੇ ਨੇ- ਬਿੱਟੂ

ਰਵਨੀਤ ਬਿੱਟੂ ਨੇ ਮੁੱਖ ਮੰਤਰੀ ਮਾਨ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਫ਼ਸਲ ਦੀ ਖਰੀਦ ਕਰਵਾਉਣਾ ਮੁੱਖ ਮੰਤਰੀ ਦੀ ਜਿੰਮੇਵਾਰੀ ਹੈ। ਪਰ ਇੱਕ ਵਾਰ ਵੀ ਮੁੱਖ ਮੰਤਰੀ ਕਿਸੇ ਮੰਡੀ ਵਿੱਚ ਨਹੀਂ ਗਏ। ਖਰੀਦ ਨਾ ਹੋਣ ਕਾਰਨ ਪੰਜਾਬ ਵਿੱਚ ਹਾਹਾਕਾਰ ਮੱਚੀ ਹੋਈ ਹੈ। ਕੋਈ ਦੱਸੇਗਾ ਕੀ ਮੁੱਖ ਮੰਤਰੀ ਕਿੱਥੇ ਹਨ। ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਕੋਲੋਂ ਗਲਤ ਤਰ੍ਹਾਂ ਦੀ ਵਰਾਇਟੀ ਲਗਵਾਈ ਜਿਸ ਦਾ ਨੁਕਸਾਨ ਸੈਲਰਾਂ ਵਾਲਿਆਂ ਨੂੰ ਹੋਇਆ। ਕਿਉਂਕਿ ਫਸਲ ਦਾ ਦਾਣਾ ਟੁੱਟ ਰਿਹਾ ਹੈ।

ਕੇਂਦਰੀ ਮੰਤਰੀ ਨੂੰ ਮਿਲਣਗੇ ਭਗਵੰਤ ਮਾਨ

ਸੂਬੇ ਵਿੱਚ ਜਿੱਥੇ ਕਣਕ ਦੀ ਫ਼ਸਲ ਦੀ ਬਿਜਾਈ ਹੋਣੀ ਹੈ ਤਾਂ ਉਸ ਤੋਂ ਪਹਿਲਾਂ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਖੜੀ ਹੋ ਗਈ ਹੈ। DAP ਖਾਦ ਦੀ ਕਮੀ ਦਾ ਸਾਹਮਣਾ ਪੰਜਾਬ ਕਰ ਰਿਹਾ ਹੈ। ਜਿਸ ਦੀ ਪੂਰਤੀ ਦੇ ਲਈ ਅੱਜ ਮੁੱਖ ਮੰਤਰੀ ਕੇਂਦਰ ਨਾਲ ਗੱਲਬਾਤ ਕਰਨਗੇ ਤਾਂ ਜੋ ਕਿਸਾਨਾਂ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।