AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਦਮ ਪੁਰਸਕਾਰ 2027 ਲਈ ਮੋਗਾ ‘ਚ ਅਣਗੌਲੇ ਨਾਇਕਾਂ ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਅਰਜ਼ੀ ਦੀ ਆਖਰੀ ਮਿਤੀ

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਗਣਤੰਤਰ ਦਿਵਸ 2027 ਦੇ ਸ਼ੁਭ ਅਵਸਰ 'ਤੇ ਐਲਾਨੇ ਜਾਣ ਵਾਲੇ ਦੇਸ਼ ਦੇ ਉੱਚ ਨਾਗਰਿਕ ਸਨਮਾਨਾਂ ਪਦਮ ਵਿਭੂਸ਼ਨ, ਪਦਮ ਭੂਸ਼ਨ ਅਤੇ ਪਦਮ ਸ਼੍ਰੀ ਲਈ ਯੋਗ ਅਤੇ ਅਸਾਧਾਰਨ ਪ੍ਰਤਿਭਾਵਾਂ ਤੋਂ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ। ਇਹ ਪੁਰਸਕਾਰ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਅਤੇ ਅਸਾਧਾਰਨ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਦਿੱਤੇ ਜਾਂਦੇ ਹਨ।

ਪਦਮ ਪੁਰਸਕਾਰ 2027 ਲਈ ਮੋਗਾ 'ਚ ਅਣਗੌਲੇ ਨਾਇਕਾਂ ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਅਰਜ਼ੀ ਦੀ ਆਖਰੀ ਮਿਤੀ
tv9-punjabi
| Published: 28 Jul 2026 17:41 PM IST
Share

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਗਣਤੰਤਰ ਦਿਵਸ 2027 ਦੇ ਸ਼ੁਭ ਅਵਸਰ ‘ਤੇ ਐਲਾਨੇ ਜਾਣ ਵਾਲੇ ਦੇਸ਼ ਦੇ ਉੱਚ ਨਾਗਰਿਕ ਸਨਮਾਨਾਂ ਪਦਮ ਵਿਭੂਸ਼ਨ, ਪਦਮ ਭੂਸ਼ਨ ਅਤੇ ਪਦਮ ਸ਼੍ਰੀ ਲਈ ਯੋਗ ਅਤੇ ਅਸਾਧਾਰਨ ਪ੍ਰਤਿਭਾਵਾਂ ਤੋਂ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ। ਇਹ ਪੁਰਸਕਾਰ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਅਤੇ ਅਸਾਧਾਰਨ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਦਿੱਤੇ ਜਾਂਦੇ ਹਨ। ਭਾਰਤ ਸਰਕਾਰ ਵੱਲੋਂ ਨਾਮਜ਼ਦਗੀ ਪੱਤਰ ਭੇਜਣ ਦੀ ਅੰਤਿਮ ਮਿਤੀ 31 ਜੁਲਾਈ 2026 ਨਿਰਧਾਰਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਸਨਮਾਨ ਕਲਾ, ਸਾਹਿਤ ਅਤੇ ਸਿੱਖਿਆ, ਸਮਾਜ ਸੇਵਾ, ਵਿਗਿਆਨ ਅਤੇ ਇੰਜੀਨੀਅਰਿੰਗ, ਡਾਕਟਰੀ, ਖੇਡਾਂ, ਲੋਕ ਪ੍ਰਸ਼ਾਸਨ, ਵਪਾਰ ਅਤੇ ਉਦਯੋਗ, ਖੇਤੀਬਾੜੀ ਅਤੇ ਵਾਤਾਵਰਨ ਸੰਭਾਲ ਵਰਗੇ ਵੱਖ-ਵੱਖ ਖੇਤਰਾਂ ਵਿੱਚ ਅਸਾਧਾਰਨ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਦਿੱਤੇ ਜਾਂਦੇ ਹਨ।

ਡੀਸੀ ਸਾਗਰ ਸੇਤੀਆ ਨੇ ਸਮਾਜ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਣਗੌਲੇ ਨਾਇਕਾਂ ਨੂੰ ਅੱਗੇ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਅਜਿਹੇ ਕਈ ਯੋਗ ਵਿਅਕਤੀ ਹਨ ਜੋ ਚੁੱਪ-ਚਾਪ ਸਮਾਜਿਕ ਬਦਲਾਅ ਅਤੇ ਦੇਸ਼ ਦੀ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਅਜਿਹੀਆਂ ਸ਼ਖ਼ਸੀਅਤਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਭੇਜੇ ਜਾਣੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਨੇ ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ, ਵਿਦਿਅਕ ਅਦਾਰਿਆਂ, ਸਮਾਜਿਕ ਸੰਸਥਾਵਾਂ, ਉਦਯੋਗਿਕ ਤੇ ਵਪਾਰਕ ਸੰਗਠਨਾਂ, ਸਥਾਨਕ ਨਗਰ ਨਿਗਮਾਂ/ਕੌਂਸਲਾਂ ਅਤੇ ਆਮ ਨਾਗਰਿਕਾਂ ਨੂੰ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਬੇਮਿਸਾਲ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਪ੍ਰਤਿਭਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀਆਂ ਨਾਮਜ਼ਦਗੀਆਂ ਨਿਰਧਾਰਤ ਸਮੇਂ ਅੰਦਰ ਜ਼ਰੂਰ ਭੇਜਣ।

ਪਦਮ ਪੁਰਸਕਾਰਾਂ ਲਈ ਯੋਗਤਾ ਅਤੇ ਅਰਜ਼ੀ ਪ੍ਰਕਿਰਿਆ

ਅੰਤਿਮ ਮਿਤੀ: ਨਾਮਜ਼ਦਗੀ ਭੇਜਣ ਦੀ ਆਖਰੀ ਮਿਤੀ 31 ਜੁਲਾਈ 2026 ਨਿਸ਼ਚਿਤ ਕੀਤੀ ਗਈ ਹੈ।

ਪੂਰੀ ਤਰ੍ਹਾਂ ਆਨਲਾਈਨ ਪ੍ਰਕਿਰਿਆ: ਇਨ੍ਹਾਂ ਪੁਰਸਕਾਰਾਂ ਲਈ ਸਾਰੀ ਅਰਜ਼ੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਰੱਖੀ ਗਈ ਹੈ। ਇੱਛੁਕ ਆਵੇਦਕ ਜਾਂ ਸੰਸਥਾਵਾਂ ਕੇਂਦਰ ਸਰਕਾਰ ਦੇ ਅਧਿਕਾਰਤ ਪੋਰਟਲ https://awards.gov.in ਰਾਹੀਂ ਆਪਣੇ ਆਵੇਦਨ ਜਮ੍ਹਾਂ ਕਰਵਾ ਸਕਦੇ ਹਨ।

ਜ਼ਰੂਰੀ ਵੇਰਵੇ: ਪੋਰਟਲ ‘ਤੇ ਨਾਮਜ਼ਦਗੀ ਦਰਜ ਕਰਦੇ ਸਮੇਂ ਉਮੀਦਵਾਰ ਦਾ ਸੰਖੇਪ ਜੀਵਨ-ਵੇਰਵਾ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਮਾਜ ਵਿੱਚ ਪਾਏ ਗਏ ਵਿਸ਼ੇਸ਼ ਯੋਗਦਾਨ ਬਾਰੇ ਪੂਰੀ ਜਾਣਕਾਰੀ ਅੱਪਲੋਡ ਕਰਨੀ ਲਾਜ਼ਮੀ ਹੋਵੇਗੀ।

ਪਾਤਰਤਾ ਦੇ ਖੇਤਰ: ਕਲਾ, ਸਾਹਿਤ ਅਤੇ ਸਿੱਖਿਆ, ਸਮਾਜ ਸੇਵਾ, ਵਿਗਿਆਨ ਅਤੇ ਇੰਜੀਨੀਅਰਿੰਗ, ਚਿਕਿਤਸਾ, ਖੇਡਾਂ, ਲੋਕ ਪ੍ਰਸ਼ਾਸਨ, ਵਪਾਰ ਅਤੇ ਉਦਯੋਗ, ਖੇਤੀਬਾੜੀ, ਵਾਤਾਵਰਨ ਸੰਭਾਲ ਅਤੇ ਹੋਰ ਵਿਸ਼ੇਸ਼ ਖੇਤਰਾਂ ਵਿੱਚ ਉਤਕ੍ਰਿਸ਼ਟ ਕੰਮ ਕਰਨ ਵਾਲੇ ਵਿਅਕਤੀ ਇਸ ਦੇ ਯੋਗ ਹਨ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...