ਪਹਿਲਗਾਮ ਹਮਲੇ ਦਾ ਸੈਲਾਨਿਆ ‘ਤੇ ਦਿਖਣ ਲੱਗਿਆ ਅਸਰ, ਪੰਜਾਬ ਤੋਂ 12 ਹਜ਼ਾਰ ਬੁਕਿੰਗਾਂ ਰੱਦ

davinder-kumar-jalandhar
Updated On: 

24 Apr 2025 00:05 AM

ਯੂਨੀਅਨ ਮੈਂਬਰਾਂ ਨੇ ਅੱਗੇ ਕਿਹਾ ਕਿ ਹਰ ਕਿਸੇ ਦਾ ਮਨ ਗੁੱਸੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਦੇਸ਼ ਦੀ ਸਰਕਾਰ ਇਸ ਹਮਲੇ ਦਾ ਢੁਕਵਾਂ ਜਵਾਬ ਦੇਵੇ। ਉਨ੍ਹਾਂ ਕਿਹਾ ਕਿ ਉਹ ਸਥਾਨਕ ਸੁਰੱਖਿਆ ਸਬੰਧੀ ਪੁਲਿਸ ਕਮਿਸ਼ਨਰ ਤੇ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਣਗੇ।

ਪਹਿਲਗਾਮ ਹਮਲੇ ਦਾ ਸੈਲਾਨਿਆ ਤੇ ਦਿਖਣ ਲੱਗਿਆ ਅਸਰ, ਪੰਜਾਬ ਤੋਂ 12 ਹਜ਼ਾਰ ਬੁਕਿੰਗਾਂ ਰੱਦ

ਸੰਕੇਤਕ ਤਸਵੀਰ

Follow Us On

ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਜਲੰਧਰ ਵਿੱਚ ਟੈਕਸੀ ਯੂਨੀਅਨ ਵੱਲੋਂ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨਾਂ ਦਾ ਕਹਿਣਾ ਹੈ ਕਿ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੇਸ਼ ਦੇ ਹਰ ਨਾਗਰਿਕ ਦੇ ਦਿਲ ‘ਚ ਗੁੱਸਾ ਹੈ।

ਯੂਨੀਅਨ ਮੈਂਬਰਾਂ ਨੇ ਅੱਗੇ ਕਿਹਾ ਕਿ ਹਰ ਕਿਸੇ ਦਾ ਮਨ ਗੁੱਸੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਦੇਸ਼ ਦੀ ਸਰਕਾਰ ਇਸ ਹਮਲੇ ਦਾ ਢੁਕਵਾਂ ਜਵਾਬ ਦੇਵੇ। ਉਨ੍ਹਾਂ ਕਿਹਾ ਕਿ ਉਹ ਸਥਾਨਕ ਸੁਰੱਖਿਆ ਸਬੰਧੀ ਪੁਲਿਸ ਕਮਿਸ਼ਨਰ ਤੇ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਣਗੇ। ਇਹ ਵੀ ਮੰਗ ਕੀਤੀ ਗਈ ਕਿ ਦੇਸ਼ ‘ਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇ।

ਟੈਕਸੀ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਰਾਜੂ ਨੇ ਕਿਹਾ ਕਿ ਇਸ ਅੱਤਵਾਦੀ ਹਮਲੇ ਨਾਲ ਹਰ ਕੋਈ ਗੁੱਸੇ ਵਿੱਚ ਹੈ। ਉਨ੍ਹਾਂ ਕਿਹਾ ਕਿ ਟੈਕਸੀਆਂ ਤੇ ਟੈਂਪੋ ਟਰੈਵਲ ਪੂਰੇ ਪੰਜਾਬ ਤੋਂ ਬੁੱਕ ਕੀਤੇ ਜਾਂਦੇ ਹਨ ਤੇ ਸੈਲਾਨੀਆਂ ਨੂੰ ਜੰਮੂ-ਕਸ਼ਮੀਰ ਲੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ, ਲੱਖਾਂ ਸੈਲਾਨੀ ਇੱਥੋਂ ਜੰਮੂ-ਕਸ਼ਮੀਰ ਤੇ ਸ੍ਰੀਨਗਰ ਦਾ ਦੌਰਾ ਕਰਨ ਲਈ ਆਉਂਦੇ ਹਨ।

ਮੰਗਲਵਾਰ ਦੇ ਅੱਤਵਾਦੀ ਹਮਲੇ ਤੋਂ ਬਾਅਦ ਉਨ੍ਹਾਂ ਦੇ ਮਨਾਂ ‘ਚ ਡਰ ਹੈ। ਭਾਵੇਂ ਉਹ ਅਮਰਨਾਥ ਯਾਤਰਾ ਹੋਵੇ ਜਾਂ ਕੋਈ ਹੋਰ ਸੈਲਾਨੀ ਯਾਤਰਾ। ਉਨ੍ਹਾਂ ਨੇ ਕਿਹਾ ਕਿ ਹਮਲੇ ਤੋਂ ਬਾਅਦ ਉਨ੍ਹਾਂ ਦੀ ਲਗਭਗ 12 ਹਜ਼ਾਰ ਬੁਕਿੰਗਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਲੋਕ ਅਮਰਨਾਥ ਯਾਤਰਾ ‘ਤੇ ਜਾਣ ਤੋਂ ਵੀ ਡਰਨ ਲੱਗ ਪਏ ਹਨ। ਇਸ ਨਾਲ ਸਾਡੇ ਭਰਾਵਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਵੇਗਾ।