Pakistan Drone: ਅੰਮ੍ਰਿਤਸਰ ਭਾਰਤ- ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਨੇ ਡੇਗਿਆ ਡਰੋਨ, ਤਸਕਰ ਕਾਬੂ
ਬੀਐਸਐਫ ਵੱਲੋਂ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਮੁੜ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਸਰਹੱਦ ਨੇੜੇ ਡਰੋਨ ਨੂੰ ਡੇਗਿਆ ਹੈ। ਉਥੇ ਹੀ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਵਿੱਚ ਭਾਰਤ- ਪਾਕਿਸਤਾਨ ਸਰਹੱਦ ਨੇੜੇ ਬੀਐਸਐਫ (Border Security Force) ਵੱਲੋਂ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਇੱਕ ਬਾਰ ਮੁੜ ਨਾਕਾਮ ਕਰ ਦਿੱਤਾ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਵਿੱਚ ਦੋ ਥਾਵਾਂ ਤੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਦੂਜੇ ਪਾਸੇ ਇੱਕ ਤਸਕਰ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ।
ਬੀਐਸਐਫ ਮੁਤਾਬਕ ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਅਟਾਰੀ ਸਰਹੱਦ ਦੇ ਬਿਲਕੁਲ ਨੇੜੇ ਪੁਲ ਮੋਰਾਂ ਵਿਖੇ ਗਸ਼ਤ ‘ਤੇ ਸਨ। ਇਸ ਦੌਰਾਨ ਸਵੇਰੇ ਕਰੀਬ 9.35 ਵਜੇ ਡਰੋਨ ਦੇ ਆਉਣ ਦੀ ਆਵਾਜ਼ ਸੁਣਾਈ ਦਿੱਤੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਹੀ ਮਿੰਟਾਂ ਵਿੱਚ ਡਰੋਨ ਦੀ ਆਵਾਜ਼ ਬੰਦ ਹੋ ਗਈ।
ਬੀਐਸਐਫ ਦੇ ਜਵਾਨਾਂ ਨੇ ਬਿਨਾਂ ਸਮਾਂ ਬਰਬਾਦ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਸ਼ੁਰੂ ਕਰ ਦਿੱਤੀ। ਇੱਕ ਡੀਜੇਆਈ ਮੈਟ੍ਰਿਸ ਆਰਟੀਕੇ 300 ਡਰੋਨ ਖੇਤਾਂ ਵਿੱਚ ਜ਼ਬਤ ਕੀਤਾ ਗਿਆ ਸੀ। ਪਰ ਉਸ ਨਾਲ ਹੈਰੋਇਨ (Heroin) ਦੀ ਕੋਈ ਖੇਪ ਨੱਥੀ ਨਹੀਂ ਕੀਤੀ ਹੋਈ ਸੀ। ਜਵਾਨਾਂ ਨੇ ਰਾਤ ਨੂੰ ਹੀ ਨੇੜਲੇ ਇਲਾਕੇ ‘ਚ ਤਲਾਸ਼ੀ ਸ਼ੁਰੂ ਕਰ ਦਿੱਤੀ।