AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਪਰੇਸ਼ਨ ਸਿੰਦੂਰ’ ਤੋਂ ਬਾਅਦ ਪਾਕਿਸਤਾਨ ਦੀ ਨਵੀਂ ਚਾਲ, ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਵਧਾਈ ਆਪਣੀ ਜਾਸੂਸੀ

'ਆਪਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਨੇ ਫਿਰੋਜ਼ਪੁਰ ਦੇ ਭਾਰਤੀ ਸਰਹੱਦ 'ਤੇ ਆਪਣੀਆਂ ਡਰੋਨ ਗਤੀਵਿਧੀਆਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ। ਹੁਣ ਪਾਕਿਸਤਾਨੀ ਨਾਪਾਕ ਮਨਸੂਬਿਆਂ ਦਾ ਰੁਖ਼ ਸਿਰਫ਼ ਤਸਕਰੀ ਤੱਕ ਸੀਮਤ ਨਹੀਂ ਰਿਹਾ, ਸਗੋਂ ਉਸ ਨੇ ਸਰਹੱਦੀ ਇਲਾਕਿਆਂ ਵਿੱਚ ਜਾਸੂਸੀ 'ਤੇ ਵੀ ਆਪਣਾ ਫੋਕਸ ਵਧਾ ਦਿੱਤਾ ਹੈ।

ਆਪਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਦੀ ਨਵੀਂ ਚਾਲ, ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਵਧਾਈ ਆਪਣੀ ਜਾਸੂਸੀ
sunny-chopra-ferozepur
| Published: 25 Apr 2026 16:31 PM IST

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਪਾਕਿਸਤਾਨ ਨੇ ਫਿਰੋਜ਼ਪੁਰ ਦੇ ਭਾਰਤੀ ਸਰਹੱਦ ‘ਤੇ ਆਪਣੀਆਂ ਡਰੋਨ ਗਤੀਵਿਧੀਆਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ। ਹੁਣ ਪਾਕਿਸਤਾਨੀ ਨਾਪਾਕ ਮਨਸੂਬਿਆਂ ਦਾ ਰੁਖ਼ ਸਿਰਫ਼ ਤਸਕਰੀ ਤੱਕ ਸੀਮਤ ਨਹੀਂ ਰਿਹਾ, ਸਗੋਂ ਉਸ ਨੇ ਸਰਹੱਦੀ ਇਲਾਕਿਆਂ ਵਿੱਚ ਜਾਸੂਸੀ ‘ਤੇ ਵੀ ਆਪਣਾ ਫੋਕਸ ਵਧਾ ਦਿੱਤਾ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਦੀ ਪਹੁੰਚ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਅੰਦਰ ਤੱਕ ਹੋ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ ਅਤੇ ਕਿਸੇ ਵੱਡੀ ਸਾਜ਼ਿਸ਼ ਦੀ ਸ਼ੰਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਸੂਤਰਾਂ ਅਨੁਸਾਰ, ਪਾਕਿਸਤਾਨ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੇ ਨਾਲ-ਨਾਲ ਭਾਰਤੀ ਇਲਾਕੇ ਦੀ ਨਿਗਰਾਨੀ ਵੀ ਕਰ ਰਿਹਾ ਹੈ। ਇਸ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸੀਮਾ ਸੁਰੱਖਿਆ ਬਲ, ਭਾਰਤੀ ਸੈਨਾ ਦੀ ਪੱਛਮੀ ਕਮਾਂਡ, ਭਾਰਤੀ ਵਾਯੂ ਸੈਨਾ, ਪੰਜਾਬ ਪੁਲਿਸ, ਨੈਨੋ ਸਾਇੰਸ ਸੈਂਟਰ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰਾਨਿਕ ਐਂਡ ਇਨਫਰਮੇਸ਼ਨ ਟੈਕਨਾਲੋਜੀ ਦੇ ਸੀਨੀਅਰ ਅਧਿਕਾਰੀ ਸਾਂਝੇ ਤੌਰ ‘ਤੇ ਰਣਨੀਤੀ ਬਣਾਉਣ ਵਿੱਚ ਜੁਟ ਗਏ ਹਨ।

ਤਸਕਰੀ ਦੀ ਆੜ ਵਿੱਚ ਵਿਸਫੋਟਕਾਂ ਦੀ ਸਪਲਾਈ

ਹਾਲਾਂਕਿ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਤਸਕਰੀ ਦੀਆਂ ਕਈ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ, ਪਰ ਹੁਣ ਡਰੋਨਾਂ ਰਾਹੀਂ ਸਿਰਫ਼ ਨਸ਼ਾ ਹੀ ਨਹੀਂ, ਸਗੋਂ ਆਈ.ਈ.ਡੀ., ਆਰ.ਡੀ.ਐਕਸ., ਬੈਟਰੀਆਂ ਅਤੇ ਹੈਂਡ ਗ੍ਰਨੇਡ ਵਰਗੀ ਵਿਸਫੋਟਕ ਸਮੱਗਰੀ ਵੀ ਸੁੱਟੀ ਜਾ ਰਹੀ ਹੈ। ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਸੁਰੱਖਿਆ ਏਜੰਸੀਆਂ ਹਰ ਹਰਕਤ ‘ਤੇ ਨਜ਼ਰ ਰੱਖ ਰਹੀਆਂ ਹਨ। ਫਿਰੋਜ਼ਪੁਰ ਅਤੇ ਹੋਰ ਸਰਹੱਦੀ ਖੇਤਰਾਂ ਵਿੱਚ ਇਹ ਇੱਕ ਗੰਭੀਰ ਚੁਣੌਤੀ ਬਣ ਗਈ ਹੈ।

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਮਯਾਬੀ

ਫਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਕੱਲੇ ਅਪ੍ਰੈਲ ਮਹੀਨੇ ਵਿੱਚ ਹੀ ਪਾਕਿਸਤਾਨ ਤੋਂ ਆਈ ਲਗਭਗ 25 ਕਿਲੋ ਹੈਰੋਇਨ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਕੁੱਲ 41 ਡਰੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਛੋਟੇ ਅਤੇ ਵੱਡੇ ਦੋਵੇਂ ਤਰ੍ਹਾਂ ਦੇ ਡਰੋਨ ਸ਼ਾਮਲ ਹਨ। ਇਨ੍ਹਾਂ ਡਰੋਨਾਂ ਰਾਹੀਂ ਕਈ ਵਾਰ ਪਿਸਤੌਲ ਅਤੇ ਮਸ਼ਹੂਰ ‘ਗਲੌਕ’ ਪਿਸਤੌਲ ਵੀ ਬਰਾਮਦ ਹੋਏ ਹਨ।

ਐਸ.ਐਸ.ਪੀ. ਸਿੱਧੂ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ 7 ਡਰੋਨ ਬਰਾਮਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਲਗਾਏ ਗਏ ਐਂਟੀ-ਡਰੋਨ ਸਿਸਟਮ ਕਾਫੀ ਕਾਰਗਰ ਸਾਬਤ ਹੋ ਰਹੇ ਹਨ ਅਤੇ ਭਵਿੱਖ ਵਿੱਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ। ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਕੋਲ ਮੌਜੂਦ ਐਂਟੀ-ਡਰੋਨ ਸਿਸਟਮਾਂ ਰਾਹੀਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਕੋਸ਼ਿਸ਼ ਨੂੰ ਸਫ਼ਲ ਨਾ ਹੋਣ ਦਿੱਤਾ ਜਾਵੇ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ