AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਵਿੱਚ 4 ਹਥਿਆਰ ਤਸਕਰ ਗ੍ਰਿਫ਼ਤਾਰ: 8 ਪਿਸਤੌਲ ਤੇ ਮੈਗਜ਼ੀਨ ਬਰਾਮਦ; ਸਰਹੱਦ ਪਾਰ ਤੋਂ ਮੰਗਵਾਉਂਦੇ ਸਨ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 8 ਪਿਸਤੌਲ (5 .30 ਕੈਲੀਬਰ ਅਤੇ 3 9 ਐਮਐਮ ਕੈਲੀਬਰ) ਅਤੇ ਮੈਗਜ਼ੀਨ ਜ਼ਬਤ ਕੀਤੇ ਗਏ ਹਨ।

ਅੰਮ੍ਰਿਤਸਰ ਵਿੱਚ 4 ਹਥਿਆਰ ਤਸਕਰ ਗ੍ਰਿਫ਼ਤਾਰ: 8 ਪਿਸਤੌਲ ਤੇ ਮੈਗਜ਼ੀਨ ਬਰਾਮਦ; ਸਰਹੱਦ ਪਾਰ ਤੋਂ ਮੰਗਵਾਉਂਦੇ ਸਨ
lalit-sharma
| Updated On: 23 Jul 2025 15:04 PM IST
Share

ਅੰਮ੍ਰਿਤਸਰ ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ‘ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 8 ਪਿਸਤੌਲ (5 .30 ਕੈਲੀਬਰ ਅਤੇ 3 9 ਐਮਐਮ ਕੈਲੀਬਰ) ਅਤੇ ਮੈਗਜ਼ੀਨ ਜ਼ਬਤ ਕੀਤੇ ਗਏ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾ ਕੇ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਵਸਨੀਕ

ਪੁਲਿਸ ਮੁਤਾਬਕ ਸਾਰੇ ਮੁਲਜ਼ਮ ਅੰਮ੍ਰਿਤਸਰ ਅਤੇ ਤਰਨਤਾਰਨ ਖੇਤਰਾਂ ਦੇ ਵਸਨੀਕ ਹਨ। ਇਨ੍ਹਾਂ ਵਿੱਚ ਲਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਡਾਂਡੇ, ਅੰਮ੍ਰਿਤਸਰ ਅਤੇ ਅਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਕਸੇਲ, ਤਰਨਤਾਰਨ ਸ਼ਾਮਲ ਹਨ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਪੂਰੇ ਨੈੱਟਵਰਕ ਅਤੇ ਇਸ ਦੇ ਲਿੰਕਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਕਤੂਬਰ ਤੱਕ ਆ ਜਾਵੇਗੀ ਐਂਟੀ-ਡਰੋਨ ਤਕਨਾਲੋਜੀ

ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਨੇ ਪੂਰੀ ਰਣਨੀਤੀ ਤਿਆਰ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਲਦੀ ਹੀ ਐਂਟੀ-ਡਰੋਨ ਤਕਨਾਲੋਜੀ ਖਰੀਦੀ ਜਾਵੇਗੀ। ਇਸ ਲਈ ਕੰਪਨੀਆਂ ਤੋਂ ਟ੍ਰਾਇਲ ਲਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਅਕਤੂਬਰ ਤੱਕ ਇਹ ਸਿਸਟਮ ਪੰਜਾਬ ਪੁਲਿਸ ਤੱਕ ਪਹੁੰਚ ਜਾਵੇਗਾ।

ਇਸ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੀ ਖੇਪ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਦੂਜੇ ਪਾਸੇ, ਸਰਕਾਰ ਨਸ਼ਿਆਂ ਵਿਰੁੱਧ ਜੰਗੀ ਮੁਹਿੰਮ ਚਲਾ ਰਹੀ ਹੈ। ਇਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......