AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ CM ਭਗਵੰਤ ਮਾਨ ਨੂੰ ਵੀਜ਼ਾ ਦੇਵੇਗਾ ਪਾਕਿਸਤਾਨ? ਇਸਲਾਮਾਬਾਦ ਵੱਲੋ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵੀ ਪਾਕਿਸਤਾਨ ਦੌਰੇ ਨੂੰ ਲੈ ਕੇ ਇਸਲਾਮਾਬਾਦ ਵੱਲੋਂ ਅਹਿਮ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੀ ਸਰਕਾਰ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ।

ਕੀ CM ਭਗਵੰਤ ਮਾਨ ਨੂੰ ਵੀਜ਼ਾ ਦੇਵੇਗਾ ਪਾਕਿਸਤਾਨ? ਇਸਲਾਮਾਬਾਦ ਵੱਲੋ ਵੱਡਾ ਬਿਆਨ
tv9-punjabi
| Published: 07 Nov 2026 10:22 AM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵੀ ਪਾਕਿਸਤਾਨ ਦੌਰੇ ਨੂੰ ਲੈ ਕੇ ਇਸਲਾਮਾਬਾਦ ਵੱਲੋਂ ਅਹਿਮ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੀ ਸਰਕਾਰ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਸੱਜਾਦ ਹੈਦਰ ਖ਼ਾਨ ਨੇ ਸ਼ੁੱਕਰਵਾਰ (6 ਨਵੰਬਰ 2026) ਨੂੰ ਆਪਣੀ ਹਫ਼ਤਾਵਾਰੀ ਪ੍ਰੈੱਸ ਬ੍ਰੀਫ਼ਿੰਗ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਆਖੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੀ 23 ਅਕਤੂਬਰ ਨੂੰ ਜਨਤਕ ਤੌਰ ‘ਤੇ ਦੱਸਿਆ ਸੀ ਕਿ ਉਨ੍ਹਾਂ ਨੂੰ 27 ਨਵੰਬਰ ਨੂੰ ਲਾਹੌਰ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਵਿੱਚ ਸ਼ਿਰਕਤ ਕਰਨ ਲਈ ਵਿਸ਼ੇਸ਼ ਸੱਦਾ ਪੱਤਰ ਮਿਲਿਆ ਹੈ।

ਬੁਲਾਰੇ ਸੱਜਾਦ ਹੈਦਰ ਖ਼ਾਨ ਨੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਭਾਰਤ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਹੱਦ ਪਾਰ ਜਾਣ ਦੀ ਸਿਆਸੀ ਪ੍ਰਵਾਨਗੀ ਦਿੰਦੀ ਹੈ ਜਾਂ ਨਹੀਂ, ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਖ਼ੁਦ ਮੁੱਖ ਮੰਤਰੀ ਮਾਨ ਨੇ ਵੀ ਪਹਿਲਾਂ ਇਹ ਖ਼ਦਸ਼ਾ ਜਤਾਇਆ ਸੀ ਕਿ ਕੇਂਦਰ ਸਰਕਾਰ ਸ਼ਾਇਦ ਉਨ੍ਹਾਂ ਨੂੰ ਇਸ ਸਿਆਸੀ ਅਤੇ ਸੱਭਿਆਚਾਰਕ ਦੌਰੇ ਲਈ ਲੋੜੀਂਦੀ ਮਨਜ਼ੂਰੀ ਨਾ ਦੇਵੇ।

ਪਾਕਿਸਤਾਨ ਸਰਕਾਰ ਕਰੇਗੀ ਵੀਜ਼ਾ ਅਰਜ਼ੀ ‘ਤੇ ਵਿਚਾਰ

ਜਦੋਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਕੋਲੋਂ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵੀ ਦੌਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਮਾਨ ਰਸਮੀ ਤੌਰ ‘ਤੇ ਪਾਕਿਸਤਾਨ ਆਉਣਾ ਚਾਹੁੰਦੇ ਹਨ ਤਾਂ ਪਾਕਿਸਤਾਨ ਸਰਕਾਰ ਨਿਯਮਾਂ ਅਨੁਸਾਰ ਵੀਜ਼ਾ ਦੇਣ ‘ਤੇ ਵਿਚਾਰ ਕਰੇਗੀ।

ਦਰਅਸਲ, 27 ਨਵੰਬਰ 2026 ਨੂੰ ਲਾਹੌਰ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦੇ ਸੱਦੇ ‘ਤੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਦੋਵਾਂ ਦੇਸ਼ਾਂ ਦਾ ਸੱਭਿਆਚਾਰ ਅਤੇ ਵਿਰਾਸਤ ਸਾਂਝੀ ਹੈ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਚੜ੍ਹਦੇ ਪੰਜਾਬ ਤੋਂ ਕਈ ਨਾਮਵਰ ਕਵੀ, ਸਾਹਿਤਕਾਰ ਅਤੇ ਬੁੱਧੀਜੀਵੀ ਵੀ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਲਾਹੌਰ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਦਿਲੀ ਇੱਛਾ ਵੀ ਜ਼ਾਹਰ ਕੀਤੀ ਸੀ ਕਿ ਜੇਕਰ ਕਰਤਾਰਪੁਰ ਲਾਂਘਾ ਮੁੜ ਤੋਂ ਖੁੱਲ੍ਹਦਾ ਹੈ ਤਾਂ ਪੰਜਾਬ ਵਿਧਾਨ ਸਭਾ ਦੇ ਸਮੂਹ ਵਿਧਾਇਕ ਇਕੱਠੇ ਹੋ ਕੇ ਪਾਕਿਸਤਾਨ ਸਥਿਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨਤਮਸਤਕ ਹੋਣ ਲਈ ਜਾਣਗੇ।

ਕਰਤਾਰਪੁਰ ਲਾਂਘੇ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ ਸਥਿਤੀ

ਕਰਤਾਰਪੁਰ ਲਾਂਘਾ ਭਾਰਤੀ ਪੰਜਾਬ ਦੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ। ਇਹ ਪਵਿੱਤਰ ਅਸਥਾਨ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਅੰਤਿਮ ਪੜਾਅ ਨਾਲ ਜੁੜਿਆ ਹੋਇਆ ਹੈ। ਇਸ ਲਾਂਘੇ ਦੀ ਸਥਾਪਨਾ ਸਿੱਖ ਸ਼ਰਧਾਲੂਆਂ ਨੂੰ ਪਵਿੱਤਰ ਅਸਥਾਨ ਦੇ ਬਿਨਾਂ ਵੀਜ਼ਾ ਦਰਸ਼ਨ ਦੀਦਾਰੇ ਕਰਨ ਦੀ ਸਹੂਲਤ ਦੇਣ ਲਈ ਕੀਤੀ ਗਈ ਸੀ, ਜਿਸ ਰਾਹੀਂ ਭਾਰਤੀ ਸ਼ਰਧਾਲੂ ਸਵੇਰੇ ਜਾ ਕੇ ਉਸੇ ਦਿਨ ਸ਼ਾਮ ਨੂੰ ਵਾਪਸ ਪਰਤ ਸਕਦੇ ਹਨ।

ਹਾਲਾਂਕਿ, ਇਹ ਲਾਂਘਾ ਭਾਰਤ ਵਾਲੇ ਪਾਸਿਓਂ ਸ਼ਰਧਾਲੂਆਂ ਦੀ ਆਵਾਜਾਈ ਲਈ 7 ਮਈ, 2025 ਤੋਂ ਮੁਕੰਮਲ ਤੌਰ ‘ਤੇ ਬੰਦ ਪਿਆ ਹੈ। ਇਹ ਕਦਮ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਚੁੱਕਿਆ ਗਿਆ ਸੀ, ਜਦੋਂ ਭਾਰਤ ਵੱਲੋਂ ‘ਆਪ੍ਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਜੇਕਰ ਪਾਬੰਦੀਆਂ ਹਟਾਈਆਂ ਜਾਂਦੀਆਂ ਹਨ ਤਾਂ ਇਸਲਾਮਾਬਾਦ ਧਾਰਮਿਕ ਸ਼ਰਧਾਲੂਆਂ ਦੇ ਸਵਾਗਤ ਅਤੇ ਸਹੂਲਤ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੁਹਰਾਇਆ ਕਿ ਪਾਕਿਸਤਾਨ ਆਪਣੇ ਧਾਰਮਿਕ ਸਥਾਨਾਂ ‘ਤੇ ਸਾਰੇ ਧਰਮਾਂ ਦੇ ਸ਼ਰਧਾਲੂਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦਾ ਹੈ।

9,000 ਤੋਂ ਵੱਧ ਵੀਜ਼ੇ ਜਾਰੀ

ਸੱਜਾਦ ਹੈਦਰ ਖ਼ਾਨ ਨੇ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਵੱਲੋਂ ਸਾਲ 2025 ਦੌਰਾਨ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਸਮੇਤ ਭਾਰਤੀ ਯਾਤਰੀਆਂ ਨੂੰ 9,000 ਤੋਂ ਵੱਧ ਧਾਰਮਿਕ ਵੀਜ਼ੇ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਮੌਜੂਦਾ ਵਰ੍ਹੇ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਹੀ 4,000 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਦਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਹੀਨੇ ਦੇ ਅਖ਼ੀਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਨਨਕਾਣਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪੁੱਜਣ ਵਾਲੇ ਸਿੱਖ ਸ਼ਰਧਾਲੂਆਂ ਦੇ ਸਵਾਗਤ ਲਈ ਪਾਕਿਸਤਾਨ ਉਤਸੁਕ ਹੈ।

ਬੁਲਾਰੇ ਨੇ ਕਰਤਾਰਪੁਰ ਲਾਂਘੇ ਨੂੰ ਸਿੱਖ ਸੰਗਤ ਦੀ ਸਹੂਲਤ ਲਈ ਇੱਕ ਵਿਸ਼ੇਸ਼ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਰਾਹੀਂ ਰੋਜ਼ਾਨਾ 5,000 ਤੋਂ ਵੱਧ ਸ਼ਰਧਾਲੂ ਆਸਾਨੀ ਨਾਲ ਦਰਸ਼ਨ ਕਰਕੇ ਉਸੇ ਦਿਨ ਪਰਤ ਸਕਦੇ ਹਨ। ਉਨ੍ਹਾਂ ਧਾਰਮਿਕ ਸਥਾਨਾਂ ਦੀ ਯਾਤਰਾ ਸਬੰਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਸਾਲ 1974 ਦੇ ਦੁਵੱਲੇ ਪ੍ਰੋਟੋਕੋਲ ਦਾ ਹਵਾਲਾ ਵੀ ਦਿੱਤਾ, ਜੋ ਦੋਵਾਂ ਮੁਲਕਾਂ ਦਰਮਿਆਨ ਤੀਰਥ ਯਾਤਰਾਵਾਂ ਨੂੰ ਸੁਖਾਲਾ ਬਣਾਉਣ ਦਾ ਮੁੱਖ ਆਧਾਰ ਹੈ। ਇਸ ਦੇ ਨਾਲ ਹੀ ਬੁਲਾਰੇ ਨੇ ਇਹ ਵੀ ਦੱਸਿਆ ਕਿ ਪਾਕਿਸਤਾਨ ਤਕਸ਼ਸ਼ਿਲਾ ਅਤੇ ਤਖ਼ਤ-ਏ-ਬਾਹੀ ਸਮੇਤ ਇਤਿਹਾਸਕ ਬੋਧੀ ਵਿਰਾਸਤੀ ਸਥਾਨਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਿਹਾ ਹੈ ਅਤੇ ਇਸ ਮਕਸਦ ਲਈ ਇੱਕ ਵਿਸ਼ੇਸ਼ ਟਾਸਕ ਫ਼ੋਰਸ ਦਾ ਗਠਨ ਵੀ ਕੀਤਾ ਗਿਆ ਹੈ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...