ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ਨੇ ਨਾਬਾਲਿਗ ਬੱਚਿਆਂ ਨੂੰ ਵਾਪਿਸ ਲੈਣ ਤੋਂ ਕੀਤਾ ਇਨਕਾਰ, ਗਲਤੀ ਨਾਲ ਕਰ ਗਏ ਸੀ ਬਾਰਡਰ ਪਾਰ

ਪਾਕਿਸਤਾਨ ਨੇ ਆਪਣੇ 2 ਨਾਗਰਿਕਾਂ ਨੂੰ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਦਰਅਸਲ ਇਹ ਦੋਵੇਂ ਨਾਬਾਲਿਗ ਹਨ ਜੋ ਸਾਲ 2022 ਵਿੱਚ ਗਲਤੀ ਨਾਲ ਬਾਰਡਰ ਪਾਰ ਕਰਕੇ ਤਰਨ ਤਾਰਨ ਦੇ ਇਲਾਕੇ ਵਿੱਚ ਆ ਵੜ੍ਹੇ ਸਨ ਜਿਸ ਤੋਂ ਬਾਅਦ ਸੁਰੱਖਿਆ ਅਧਿਕਾਰੀਆਂ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਪਰ ਹਾਈਕੋਰਟ ਦੇ ਸ਼ੁ ਮੋਟੋ ਕਾਰਨ ਉਹਨਾਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋਇਆ ਸੀ।

ਪਾਕਿਸਤਾਨ ਨੇ ਨਾਬਾਲਿਗ ਬੱਚਿਆਂ ਨੂੰ ਵਾਪਿਸ ਲੈਣ ਤੋਂ ਕੀਤਾ ਇਨਕਾਰ, ਗਲਤੀ ਨਾਲ ਕਰ ਗਏ ਸੀ ਬਾਰਡਰ ਪਾਰ
ਭਾਰਤ ਪਾਕਿਸਤਾਨ ਦੀ ਸਰਹੱਦ ( ਸੰਕੇਤਕ ਤਸਵੀਰ)
Follow Us
tv9-punjabi
| Updated On: 02 Apr 2024 12:54 PM

ਬਰੀ ਹੋਣ ਦੇ ਬਾਵਜੂਦ ਪਾਕਿਸਤਾਨ ਨੇ ਪੰਜਾਬ ਦੀ ਜੇਲ੍ਹ ਵਿੱਚ ਬੰਦ ਦੋ ਪਾਕਿਸਤਾਨੀ ਨਾਬਾਲਗਾਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਉਹੀ ਦੋ ਨਾਬਾਲਗ ਪਾਕਿਸਤਾਨੀ ਨਾਗਰਿਕ ਹਨ, ਜਿਨ੍ਹਾਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਓ ਮੋਟੋ ਲਿਆ ਸੀ।

ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪਾਕਿਸਤਾਨ ਦੇ ਦੋ ਨਾਬਾਲਗਾਂ, ਜੋ ਕਿ ਵਿੱਚ ਜੇਲ੍ਹ ਵਿੱਚ ਬੰਦ ਸਨ । ਉਸੀ ਆਬਜ਼ਰਵੇਸ਼ਨ ਹੋਮ ਦਾ ਮੁਆਇਨਾ ਇਸ ਸਾਲ ਹਾਈ ਕੋਰਟ ਦੇ ਜਸਟਿਸ ਐਨਐਸ ਸ਼ੇਖਾਵਤ ਨੇ ਕੀਤਾ ਸੀ। ਇਸ ਦੌਰਾਨ ਉਹਨਾਂ ਨੇ ਲੜਕਿਆਂ ਦੀ ਮੌਜੂਦਗੀ ਨੂੰ ਅਣਉਚਿਤ ਪਾਇਆ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਵਾਪਸ ਪਾਕਿਸਤਾਨ ਭੇਜਣ ਲਈ ਪ੍ਰਬੰਧ ਕਰਨ ਲਈ ਕਿਹਾ ਸੀ।

ਪਾਕਿਸਤਾਨ ਨੇ ਵਾਪਿਸ ਲੈਣ ਤੋਂ ਕੀਤਾ ਇਨਕਾਰ

ਦੋਵਾਂ ਨਾਬਾਲਗਾਂ ਨੂੰ 29 ਮਾਰਚ ਨੂੰ ਅਟਾਰੀ ਸਰਹੱਦ ‘ਤੇ ਲਿਜਾਇਆ ਗਿਆ ਸੀ, ਪਰ ਪਾਕਿਸਤਾਨੀ ਮਾਈਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਨ੍ਹਾਂ ਕਿਹਾ ਕਿ ਇਹਨਾਂ ਬੱਚਿਆਂ ਨੂੰ ਵਾਪਿਸ ਲੈਣ ਲਈ ਉਹਨਾਂ ਨੂੰ ਉੱਚ ਅਧਿਕਾਰੀਆਂ ਤੋਂ ਕੋਈ ਆਰਡਰ ਨਹੀਂ ਮਿਲੇ ਹਨ। ਜਿਸ ਤੋਂ ਬਾਅਦ ਉਹਨਾਂ ਨੂੰ ਫਿਰ ਤੋਂ ਫਰੀਦਕੋਟ ਜੇਲ੍ਹ ਵਿੱਚ ਲਿਆਂਦਾ ਗਿਆ।

ਗਲਤੀ ਨਾਲ ਕੀਤਾ ਸੀ ਬਾਰਡਰ ਪਾਰ

ਦਰਅਸਲ, 2022 ਵਿੱਚ ਦੋ ਪਾਕਿਸਤਾਨੀ ਨਾਬਾਲਗ ਭਾਰਤ ਅਤੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪੰਜਾਬ ਦੇ ਤਰਨਤਾਰਨ ਆ ਗਏ ਸਨ। ਜਿਸ ਤੋਂ ਬਾਅਦ ਦੋਵਾਂ ਖਿਲਾਫ ਪਾਸਪੋਰਟ ਐਕਟ 1920 ਦੀ ਧਾਰਾ 3 ਅਤੇ ਵਿਦੇਸ਼ੀ ਐਕਟ 1946 ਦੀ ਧਾਰਾ 14 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਦੋਂ ਤੋਂ ਇਹ ਦੋਵੇਂ ਨਾਬਾਲਗ ਜੇਲ੍ਹ ਵਿੱਚ ਬੰਦ ਹਨ।

ਜੁਵੇਨਾਈਲ ਬੋਰਡ ਨੇ ਬਰੀ ਕਰ ਦਿੱਤਾ ਸੀ

ਜਦੋਂ ਮਾਮਲਾ ਜੁਵੇਨਾਈਲ ਬੋਰਡ ਦੇ ਸਾਹਮਣੇ ਪਹੁੰਚਿਆ ਤਾਂ ਬੋਰਡ ਨੇ ਫੈਸਲਾ ਸੁਣਾਇਆ ਕਿ ਸਰਹੱਦ ‘ਤੇ ਬਣੇ ਦੋ ਜ਼ਮੀਨੀ ਨਿਸ਼ਾਨਾਂ (ਖੰਭਿਆਂ) ਵਿਚਕਾਰ ਕੋਈ ਵਾੜ ਨਹੀਂ ਸੀ ਅਤੇ ਧੁੰਦ ਦੇ ਦਿਨਾਂ ਦੌਰਾਨ ਗਲਤੀ ਨਾਲ ਭਾਰਤੀ ਇਲਾਕੇ ਵਿੱਚ ਦਾਖਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮੌਕੇ ‘ਤੇ ਤਾਰਾਂ ਜਾਂ ਗੇਟ ਨਾ ਹੋਣ ਕਾਰਨ ਨੌਜਵਾਨ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਦੇ ਵਿਚਾਰਲੇ ਫਰਕ ਨੂੰ ਨਹੀਂ ਸਮਝ ਸਕੇ ਹੋਣ। ਜਿਸ ਤੋਂ ਬਾਅਦ ਦੋਵਾਂ ਨੂੰ ਬਰੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- Pakistan: ਇੱਕ ਭਰਾ ਕਰ ਰਿਹਾ ਸੀ ਭੈਣ ਦਾ ਕਤਲ, ਦੂਜਾ ਬਣਾ ਰਿਹਾ ਸੀ ਵੀਡੀਓ, ਪਿਓ ਨੇ ਲਏ ਕਤਲ ਦੇ ਮਜ਼ੇ

ਜੱਜ ਸ਼ੇਖਾਵਤ ਨੂੰ ਅਰਜ਼ੀ ਭੇਜੀ

ਬਰੀ ਹੋਣ ਤੋਂ ਬਾਅਦ ਵੀ ਦੋਵੇਂ ਨਾਬਾਲਗਾਂ ਨੂੰ ਬਾਲ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਦੋਵਾਂ ਨੇ ਜੱਜ ਸ਼ੇਖਾਵਤ ਨੂੰ ਆਪਣੀ ਦੁਰਦਸ਼ਾ ਬਾਰੇ ਲਿਖਿਆ ਸੀ। ਕਿਉਂਕਿ ਪਾਕਿਸਤਾਨ ਡਿਪੋਰਟ ਕਰਨ ਦਾ ਮਾਮਲਾ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਡਾਇਰੈਕਟੋਰੇਟ ਦੇ ਕੋਲ ਲੰਬਿਤ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਸਨ।

ਜਾਂਚ ਤੋਂ ਬਾਅਦ ਇਨ੍ਹਾਂ ਬੱਚਿਆਂ ਨੂੰ 29 ਮਾਰਚ ਨੂੰ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਲਿਆਂਦਾ ਗਿਆ ਸੀ ਪਰ ਪਾਕਿਸਤਾਨੀ ਅਧਿਕਾਰੀਆਂ ਨੇ ਇਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਫਿਲਹਾਲ ਇਹ ਬੱਚੇ ਫਰੀਦਕੋਟ ਦੀ ਜੇਲ੍ਹ ਵਿੱਚ ਬੰਦ ਹਨ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories