ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਰਜੀਤ ਹਾਕੀ ਟੂਰਨਾਮੈਂਟ ‘ਚ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ

ਜਲੰਧਰ 'ਚ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਪਾਕਿਸਤਾਨ ਦੀਆਂ ਦੋਵੇਂ ਟੀਮਾਂ ਨਹੀਂ ਖੇਡਣਗੀਆਂ। ਇਸ ਬਾਰੇ ਸੁਰਜੀਤ ਹਾਕੀ ਸੁਸਾਇਟੀ ਦੇ ਸੀਈਓ ਇਕਬਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਦੀਆਂ ਪੂਰੀ ਤਰ੍ਹਾਂ ਨਾਲ ਤਿਆਰੀਆਂ ਮੁਕੰਮਲ ਹੋ ਚੁੱਕਿਆਂ ਸਨ। ਪਾਕਿਸਤਾਨ ਦੀਆਂ ਟੀਮਾਂ ਦੇ ਠਹਿਰਨ ਅਤੇ ਆਵਾਜਾਈ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਸਨ ਪਰ ਕੇਂਦਰ ਸਰਕਾਰ ਨੇ 5 ਦਿਨ ਪਹਿਲਾਂ 2ਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਹਾਕੀ ਪ੍ਰੇਮੀ ਕਾਫੀ ਨਾਰਾਜ਼ ਹਨ।

ਸੁਰਜੀਤ ਹਾਕੀ ਟੂਰਨਾਮੈਂਟ ‘ਚ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ
Follow Us
abhishek-thakur
| Published: 21 Oct 2023 11:43 AM
ਜਲੰਧਰ ‘ਚ ਹੋਣ ਵਾਲੇ ਸੁਰਜੀਤ ਹਾਕੀ ਟੂਰਨਾਮੈਂਟ ‘ਚ ਪਾਕਿਸਤਾਨ ਦੀਆਂ 2ਵੇਂ ਟੀਮਾਂ ਹਿੱਸਾ ਨਹੀਂ ਲੈ ਸੱਕਣਗੀਆਂ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪਾਕਿਸਤਾਨ ਦੀਆਂ ਦੋਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਖ਼ਬਰ ਤੋਂ ਬਾਅਦ ਹਾਕੀ ਪ੍ਰੇਮੀਆਂ ਵਿੱਚ ਕਾਫੀ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ। ਉਥੇ ਹੀ ਹਾਕੀ ਪ੍ਰਮੋਟਰ ਵੀ ਸਵਾਲ ਖੜਾ ਕਰ ਰਹੇ ਹਨ ਅਤੇ ਕਿਹ ਰਹੇ ਹਨ ਕਿ ਕ੍ਰਿਕਟ ਦੇ ਖਿਡਾਰੀਆਂ ਨੂੰ ਵੀਜ਼ਾ ਦਿੱਤਾ ਜਾਂਦਾ ਹੈ ਪਰ ਹਾਕੀ ਦੇ ਖਿਡਾਰੀਆਂ ਨੂੰ ਵੀਜ਼ਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੇਨਈ ਮੈਚ ਲਈ ਪਾਕਿਸਤਾਨ ਦੀ ਹਾਕੀ ਟੀਮ ਨੂੰ ਵੀਜ਼ਾ ਦਿੱਤਾ ਗਿਆ ਸੀ। ਪੰਜਾਬ ਨੂੰ ਹਾਕੀ ਦੇ ਮੈਚ ਲਈ ਅਤੇ ਖਿਡਾਰੀਆਂ ਲਈ ਨਰਸਰੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀ ਬਦੌਲਤ ਹੀ ਭਾਰਤ ਨੇ ਏਸ਼ੀਆ ਕੱਪ ਜਿੱਤਿਆ ਸੀ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਦੀ ਟੀਮ ਕਈ ਵਾਰ ਭਾਰਤ ਦੀਆਂ ਟੂਰਨਾਮੈਂਟ ਵਿੱਚ ਹਿੱਸਾ ਲੈ ਚੁੱਕੀ ਹੈ। ਹਾਕੀ ਕੱਪ ਦੇ ਪ੍ਰਬੰਧਕਾਂ ਨੂੰ ਉਮੀਦ ਸੀ ਕਿ ਪਾਕਿਸਤਾਨ ਦੀਆਂ ਟੀਮਾਂ ਦੇ ਵੀਜ਼ੇ ਵਿਦੇਸ਼ ਮੰਤਰਾਲੇ ਵੱਲੋਂ ਜਲਦ ਕਲੀਅਰ ਕੀਤੇ ਜਾਣਗੇ। ਇਸ ਤੋਂ ਪਹਿਲਾਂ ਪਾਕਿਸਤਾਨ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸਾਲ 2011, 2012, 2013, 2014 ਵਿੱਚ ਹਿੱਸਾ ਲਿਆ ਹੈ। ਪੰਜਾਬ ਦੇ ਜਲੰਧਰ ਵਿੱਚ ਸੁਰਜੀਤ ਹਾਕੀ ਟੂਰਨਾਮੈਂਟ 25 ਅਕਤੂਬਰ ਤੋਂ 3 ਨਵੰਬਰ ਤੱਕ ਚੱਲੇਗਾ। ਇਸ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਪਾਕਿਸਤਾਨ ਦੀਆਂ ਦੋ ਟੀਮਾਂ ਤੋਂ ਇਲਾਵਾ 18 ਹੋਰ ਟੀਮਾਂ ਹਿੱਸਾ ਲੈਣਗੀਆਂ। ਪੰਜਾਬ ਟੂਰਨਾਮੈਂਟ ਵਿੱਚ ਪੁਲਿਸ, ਪੀਐਨਬੀ ਦਿੱਲੀ, ਪੰਜਾਬ ਐਂਡ ਸਿੰਧ ਬੈਂਕ, ਰੇਲਵੇ, ਇੰਡੀਅਨ ਆਇਲ, ਆਰਸੀਐਫ ਕਪੂਰਥਲਾ, ਆਰਮੀ ਇਲੈਵਨ, ਈਐਮਈ ਜਲੰਧਰ, ਆਈਟੀਬੀਪੀ ਜਲੰਧਰ, ਐਫਸੀਆਈ ਦਿੱਲੀ, ਸੀਆਰਪੀਐਫ ਦਿੱਲੀ, ਇੰਡੀਅਨ ਏਅਰ ਫੋਰਸ, ਸੀਏਜੀ ਦਿੱਲੀ, ਸੀਆਈਐਸਐਫ ਦਿੱਲੀ, ਇੰਡੀਅਨ ਨੇਵੀ ਮੁੰਬਈ, ਓਐਨਜੀਸੀ ਦਿੱਲੀ, ਏਅਰ ਇੰਡੀਆ ਮੁੰਬਈ ਅਤੇ ਬੀਐਸਐਫ ਜਲੰਧਰ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ।

ਪਾਕਿ ਦੀਆਂ ਦੋਵਾਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ

ਸੁਰਜੀਤ ਹਾਕੀ ਸੁਸਾਇਟੀ ਦੇ CEO ਇਕਬਾਲ ਸੰਧੂ ਨੇ ਕਿਹਾ ਕਿ ਪਾਕਿਸਤਾਨ ਦੀਆਂਟੀਮਾਂ ਨੇ ਸੁਰਜੀਤ ਹਾਕੀ ਵਿੱਚ ਖੇਡਣ ਦੀ ਇੱਛਾ ਜਾਹਿਰ ਕੀਤੀ ਸੀ ਅਤੇ ਇਸ ਮੈਚ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਸਨ। ਟੀਮਾਂ ਦੇ ਠਹਿਰਨ ਅਤੇ ਆਵਾਜਾਈ ਦੇ ਪ੍ਰਬੰਧ ਕੀਤੇ ਗਏ ਸਨ ਪਰ ਪੰਜ ਦਿਨ ਪਹਿਲਾਂ ਕੇਂਦਰ ਨੇ ਦੋਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਖੇਡ ਤੇ ਕੋਈ ਅਸਰ ਨਹੀਂ ਹੋਣਾ ਚਾਹੀਦਾ

ਸੁਰਜੀਤ ਹਾਕੀ ਸੋਸਾਇਟੀ ਦੇ ਮੀਤ ਪ੍ਰਧਾਨ ਰਾਣਾ ਤੁਤ ਅਤੇ ਸੁਰਿੰਦਰ ਸਿੰਘ ਭਾਪਾ ਦੱਸਿਆ ਕਿ ਉਨ੍ਹਾਂ ਨੂੰ ਉਮਦ ਸੀ ਕਿ ਭਾਰਤ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦਾ ਖੇਡ ਤੇ ਕਦੇ ਕੋਈ ਅਸਰ ਨਹੀਂ ਪਵੇਗਾ ਅਤੇ ਲੋਕਾਂ ਨੂੰ ਇਸ ਦੌਰਾਨ ਵਧੀਆ ਮੈਚ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਚੇਨਈ ‘ਚ ਏਸ਼ੀਅਨ ਟਰਾਫੀ ਦਾ ਆਯੋਜਨ ਹੋਇਆ, ਜਿਸ ਵਿੱਚ ਪਾਕਿ ਦੀ ਹਾਕੀ ਟੀਮਾਂ ਨੇ ਹਿੱਸਾ ਲਿਆ ਸੀ ਪਰ ਕੇਂਦਰ ਨੇ ਪੰਜਾਬ ‘ਚ ਹੋ ਰਹੇ ਹਾਕੀ ਟੂਰਨਾਮੈਂਟ ਲਈ ਵੀਜ਼ਾ ਨਹੀਂ ਦਿੱਤਾ ਗਿਆ। ਇਹ ਗੱਲ ਸਮਝ ਤੋਂ ਕਾਫੀ ਦੂਰ ਹੈ।

ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......