ਸੁਰਜੀਤ ਹਾਕੀ ਟੂਰਨਾਮੈਂਟ ‘ਚ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ
ਜਲੰਧਰ 'ਚ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਪਾਕਿਸਤਾਨ ਦੀਆਂ ਦੋਵੇਂ ਟੀਮਾਂ ਨਹੀਂ ਖੇਡਣਗੀਆਂ। ਇਸ ਬਾਰੇ ਸੁਰਜੀਤ ਹਾਕੀ ਸੁਸਾਇਟੀ ਦੇ ਸੀਈਓ ਇਕਬਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਦੀਆਂ ਪੂਰੀ ਤਰ੍ਹਾਂ ਨਾਲ ਤਿਆਰੀਆਂ ਮੁਕੰਮਲ ਹੋ ਚੁੱਕਿਆਂ ਸਨ। ਪਾਕਿਸਤਾਨ ਦੀਆਂ ਟੀਮਾਂ ਦੇ ਠਹਿਰਨ ਅਤੇ ਆਵਾਜਾਈ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਸਨ ਪਰ ਕੇਂਦਰ ਸਰਕਾਰ ਨੇ 5 ਦਿਨ ਪਹਿਲਾਂ 2ਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਹਾਕੀ ਪ੍ਰੇਮੀ ਕਾਫੀ ਨਾਰਾਜ਼ ਹਨ।
ਪਾਕਿ ਦੀਆਂ ਦੋਵਾਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ
ਸੁਰਜੀਤ ਹਾਕੀ ਸੁਸਾਇਟੀ ਦੇ CEO ਇਕਬਾਲ ਸੰਧੂ ਨੇ ਕਿਹਾ ਕਿ ਪਾਕਿਸਤਾਨ ਦੀਆਂਟੀਮਾਂ ਨੇ ਸੁਰਜੀਤ ਹਾਕੀ ਵਿੱਚ ਖੇਡਣ ਦੀ ਇੱਛਾ ਜਾਹਿਰ ਕੀਤੀ ਸੀ ਅਤੇ ਇਸ ਮੈਚ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਸਨ। ਟੀਮਾਂ ਦੇ ਠਹਿਰਨ ਅਤੇ ਆਵਾਜਾਈ ਦੇ ਪ੍ਰਬੰਧ ਕੀਤੇ ਗਏ ਸਨ ਪਰ ਪੰਜ ਦਿਨ ਪਹਿਲਾਂ ਕੇਂਦਰ ਨੇ ਦੋਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਖੇਡ ਤੇ ਕੋਈ ਅਸਰ ਨਹੀਂ ਹੋਣਾ ਚਾਹੀਦਾ
ਸੁਰਜੀਤ ਹਾਕੀ ਸੋਸਾਇਟੀ ਦੇ ਮੀਤ ਪ੍ਰਧਾਨ ਰਾਣਾ ਤੁਤ ਅਤੇ ਸੁਰਿੰਦਰ ਸਿੰਘ ਭਾਪਾ ਦੱਸਿਆ ਕਿ ਉਨ੍ਹਾਂ ਨੂੰ ਉਮਦ ਸੀ ਕਿ ਭਾਰਤ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦਾ ਖੇਡ ਤੇ ਕਦੇ ਕੋਈ ਅਸਰ ਨਹੀਂ ਪਵੇਗਾ ਅਤੇ ਲੋਕਾਂ ਨੂੰ ਇਸ ਦੌਰਾਨ ਵਧੀਆ ਮੈਚ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਚੇਨਈ ‘ਚ ਏਸ਼ੀਅਨ ਟਰਾਫੀ ਦਾ ਆਯੋਜਨ ਹੋਇਆ, ਜਿਸ ਵਿੱਚ ਪਾਕਿ ਦੀ ਹਾਕੀ ਟੀਮਾਂ ਨੇ ਹਿੱਸਾ ਲਿਆ ਸੀ ਪਰ ਕੇਂਦਰ ਨੇ ਪੰਜਾਬ ‘ਚ ਹੋ ਰਹੇ ਹਾਕੀ ਟੂਰਨਾਮੈਂਟ ਲਈ ਵੀਜ਼ਾ ਨਹੀਂ ਦਿੱਤਾ ਗਿਆ। ਇਹ ਗੱਲ ਸਮਝ ਤੋਂ ਕਾਫੀ ਦੂਰ ਹੈ।
Follow Us
