AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਭਾਰਤੀ ਸਰਹੱਦ ‘ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਪੁਲਿਸ-BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ

ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਪਾਕਿਸਤਾਨੀ ਡਰੋਨ ਜ਼ਬਤ ਕੀਤਾ ਹੈ। BSF ਨੇ ਇਹ ਡਰੋਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਿੰਡ ਰਾਜੋਕੇ ਦੇ ਬੀਰ ਰਾਜਾ ਤੇਜਾ ਸਿੰਘ ਤੋਂ ਬਰਾਮਦ ਕੀਤਾ ਹੈ। BSF ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ DJI Mavic 3 ਕਲਾਸਿਕ ਡਰੋਨ ਹੈ, ਜਿਸ ਨੂੰ ਪਾਕਿਸਤਾਨੀ ਤਸਕਰ ਕੁਝ ਮਹੀਨਿਆਂ ਤੋਂ ਇਸਤੇਮਾਲ ਕਰ ਰਹੇ ਹਨ। ਤਰਨਤਾਰਨ ਤੋਂ ਸਿਧਾਰਥ ਅਰੋੜਾ ਦੀ ਰਿਪੋਰਟ...

ਭਾਰਤੀ ਸਰਹੱਦ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਪੁਲਿਸ-BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ
tv9-punjabi
| Updated On: 17 Sep 2023 13:08 PM IST
Share
ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨਾਂ ਦੀ ਆਵਾਜਾਈ ਜਾਰੀ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਪਾਕਿਸਤਾਨੀ ਡਰੋਨ ਜ਼ਬਤ ਕੀਤਾ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਫਿਲਹਾਲ ਡਰੋਨ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ BSF ਨੇ ਇਹ ਡਰੋਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਿੰਡ ਰਾਜੋਕੇ ਦੇ ਬੀਰ ਰਾਜਾ ਤੇਜਾ ਸਿੰਘ ਤੋਂ ਬਰਾਮਦ ਕੀਤਾ ਹੈ। BSF ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ DJI Mavic 3 ਕਲਾਸਿਕ ਡਰੋਨ ਹੈ, ਜਿਸ ਨੂੰ ਪਾਕਿਸਤਾਨੀ ਤਸਕਰ ਕੁਝ ਮਹੀਨਿਆਂ ਤੋਂ ਇਸਤੇਮਾਲ ਕਰ ਰਹੇ ਹਨ। ਇਸ ਡਰੋਨ ਦੀ ਮਦਦ ਨਾਲ 1 ਕਿਲੋ ਜਾਂ ਇਸ ਤੋਂ ਘੱਟ ਭਾਰ ਦੀਆਂ ਛੋਟੀਆਂ ਖੇਪਾਂ ਨੂੰ ਸਰਹੱਦ ਪਾਰੋਂ ਲਿਜਾਇਆ ਜਾਂਦਾ ਹੈ।

ਸਰਹੱਦੀ ‘ਤੇ ਜਾਸੂਸੀ ਦਾ ਖ਼ਤਰਾ

ਇਨ੍ਹਾਂ ਡੀਜੇਆਈ ਮੈਵਿਕ ਡਰੋਨਾਂ ਦੀ ਬਰਾਮਦਗੀ ਤੋਂ ਬਾਅਦ ਸਰਹੱਦ ‘ਤੇ ਜਾਸੂਸੀ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਇਹ ਡਰੋਨ ਨਾ ਸਿਰਫ ਭਾਰਤੀ ਸਰਹੱਦ ‘ਤੇ ਥੋੜ੍ਹੇ-ਥੋੜ੍ਹੇ ਖੇਪ ਪਹੁੰਚਾਉਂਦੇ ਹਨ, ਸਗੋਂ ਇਸ ਦੇ ਨਾਲ ਹੀ ਉੱਚ ਗੁਣਵੱਤਾ ਵਾਲੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਡਰੋਨ ਨੂੰ ਉਡਾਉਣ ਵਾਲੇ ਵਿਅਕਤੀ ਤੱਕ ਪਹੁੰਚਦੀਆਂ ਹਨ। ਪਿਛਲੇ ਮਹੀਨੇ ਤਰਨਤਾਰਨ ਵਿੱਚ ਇੱਕ ਡਰੋਨ ਅਤੇ ਤਸਕਰਾਂ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ ਗਿਆ ਸੀ। ਉਨ੍ਹਾਂ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ, ਜਿਸ ਤੋਂ ਇੱਕ ਵੀਡੀਓ ਮਿਲੀ ਹੈ। ਜਿਸ ਵਿੱਚ ਖੇਪ ਨੂੰ ਸੁੱਟਿਆ ਹੋਇਆ ਦਿਖਾਇਆ ਗਿਆ ਸੀ।

BSF ਨੇ ਇੱਕ, ਪੰਜਾਬ ਪੁਲਿਸ ਨੇ ਦੋ ਡਰੋਨ ਬਰਾਮਦ ਕੀਤੇ

ਇਸ ਮਹੀਨੇ ਪੰਜਾਬ ਪੁਲਿਸ ਬੀਐਸਐਫ ਨਾਲੋਂ ਵੱਧ ਸਰਗਰਮ ਨਜ਼ਰ ਆ ਰਹੀ ਹੈ। ਬੀਐਸਐਫ ਵੱਲੋਂ ਇਸ ਮਹੀਨੇ ਬਰਾਮਦ ਕੀਤਾ ਗਿਆ ਇਹ ਪਹਿਲਾ ਡਰੋਨ ਹੈ, ਜਦੋਂ ਕਿ ਪੰਜਾਬ ਪੁਲਿਸ ਨੇ ਚਾਰ ਦਿਨ ਪਹਿਲਾਂ ਹੀ ਅੰਮ੍ਰਿਤਸਰ ਦੇ ਅਟਾਰੀ ਇਲਾਕੇ ਤੋਂ ਅਜਿਹਾ ਹੀ ਛੋਟਾ ਡਰੋਨ ਬਰਾਮਦ ਕੀਤਾ ਸੀ। ਇਸ ਦੇ ਨਾਲ ਹੀ 2 ਸਤੰਬਰ ਨੂੰ ਅਟਾਰੀ ਦੇ ਪਿੰਡ ਧਨੋਏ ਖੁਰਦ ਤੋਂ 400 ਗ੍ਰਾਮ ਹੈਰੋਇਨ ਸਮੇਤ ਇਕ ਡਰੋਨ ਬਰਾਮਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਪੁਲਿਸ ਲਗਾਤਾਰ ਕਈ ਸਮੱਗਲਰਾਂ ਨੂੰ ਵੱਡੀਆਂ ਖੇਪਾਂ ਸਮੇਤ ਗ੍ਰਿਫਤਾਰ ਕਰ ਰਹੀ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...