Pakistani Drones: ਬੀਐਸਐਫ ਨੇ ਇੱਕ ਹੋਰ ਪਾਕਿਸਤਾਨੀ ਡਰੋਨ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ Punjabi news - TV9 Punjabi

Pakistani Drones: ਬੀਐਸਐਫ ਨੇ ਇੱਕ ਹੋਰ ਪਾਕਿਸਤਾਨੀ ਡਰੋਨ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ

Updated On: 

20 May 2023 12:48 PM

ਅੰਮ੍ਰਿਤਸਰ ਸੈਕਟਰ 'ਤੇ ਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਆਵਾਜ਼ ਸੁਣਦੇ ਹੀ ਡਰੋਨ 'ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬੀਐਸਐਫ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇੱਕ ਡਰੋਨ ਬਰਾਮਦ ਹੋਇਆ ਹੈ।

Pakistani Drones: ਬੀਐਸਐਫ ਨੇ ਇੱਕ ਹੋਰ ਪਾਕਿਸਤਾਨੀ ਡਰੋਨ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ
Follow Us On

Pakistani Drones: ਭਾਰਤ ਨੂੰ ਨਸ਼ੇ ਦੀ ਦਲਦਲ ‘ਚ ਧੱਕਣ ਵਾਲੇ ਪਾਕਿਸਤਾਨ ਦੇ ਮਨਸੂਬੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਨਾਕਾਮ ਕਰ ਦਿੱਤੇ ਹਨ। ਪਾਕਿਸਤਾਨ (Pakistan) ਤੋਂ ਆ ਰਹੇ ਇੱਕ ਹੋਰ ਪਾਕਿਸਤਾਨੀ ਡਰੋਨ ਨੂੰ ਬੀਐਸਐਫ ਨੇ ਢੇਰ ਦਿੱਤਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਵੀ ਭਾਰਤੀ ਫੌਜ ਨੇ ਇਕ ਡਰੋਨ ਨੂੰ ਢੇਰ ਕੀਤਾ ਸੀ।

ਭਾਰਤ- ਪਾਕਿਸਤਾਨ ਸੀਮਾ ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ ਡਰੋਨ ਨੂੰ ਦੇਖ ਕੇ ਤੁਰੰਤ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਉਣਾ ਸ਼ੁਰੂ ਕਰ ਦਿੱਤੀਆਂ। ਬੀਐਸਐਫ ਪੰਜਾਬ ਫਰੰਟੀਅਰ ਨੇ ਟਵੀਟ ਕੀਤਾ ਗਿਆ ਹੈ। ਬੀਐਸਐਫ ਨੇ ਡਰੋਨ ਨਾਲ ਬੰਨ੍ਹਿਆ ਸ਼ੱਕੀ ਨਸ਼ੀਲੇ ਪਦਾਰਥਾਂ ਨਾਲ ਭਰਿਆ ਬੈਗ ਵੀ ਬਰਾਮਦ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਬੀਤੀ ਰਾਤ ਪਾਕਿਸਤਾਨ ਤੋਂ ਇੱਕ ਡਰੋਨ ਫਿਰ ਤੋਂ ਪੰਜਾਬ ਵਿੱਚ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਅੰਮ੍ਰਿਤਸਰ ਸੈਕਟਰ ‘ਤੇ ਤਿਆਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਆਵਾਜ਼ ਸੁਣਦੇ ਹੀ ਉਸ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬੀਐਸਐਫ (Border Security Force) ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇੱਕ ਡਰੋਨ ਬਰਾਮਦ ਹੋਇਆ ਹੈ। ਬੀਐਸਐਫ ਦਾ ਸਰਚ ਆਪਰੇਸ਼ਨ ਅਜੇ ਵੀ ਜਾਰੀ ਹੈ।

ਗੁਰਦਾਸਪੁਰ ‘ਚ ਵੀ ਦੇਖਿਆ ਡਰੋਨ

ਉਧਰ ਗੁਰਦਾਸਪੁਰ ਜਿਲ੍ਹੇ ਵਿੱਚ ਵੀ ਬਾਰਡਰ ‘ਤੇ ਡਰੋਨ ਦੇਖਿਆ ਗਿਆ। ਗੁਰਦਾਸਪੁਰ ਦੀ ਚਕਰੀ ਪੋਸਟ ਨੇੜੇ ਰਾਤ 2 ਵਾਰ ਦੇਖਿਆ ਗਿਆ। ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ‘ਤੇ ਕਰੀਬ 6 ਰਾਊਂਡ ਫਾਇਰਿੰਗ ਕੀਤੀ ਗਏ। ਬੀਐਸਐਫ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨ ਵਲ ਪਰਤ ਗਿਆ। ਜਿਸ ਤੋਂ ਤੂਰੰਤ ਬਾਅਦ ਬੀਐਸਐਫ ਵੱਲੋਂ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version