Panchayat Election: ਕਈ ਥਾਂ ਮੁੜ ਹੋਣਗੀਆਂ ਪੰਚਾਇਤੀ, ਚੋਣਾਂ, ਇਲੈਕਸ਼ਨ ਕਮਿਸ਼ਨ ਨੇ ਡੀਸੀ ਦੀ ਰਿਪੋਰਟ ਤੋਂ ਬਾਅਦ ਲਿਆ ਫੈਸਲਾ

Updated On: 

16 Oct 2024 10:55 AM

Panchayat Election: ਚੋਣ ਕਮਿਸ਼ਨ ਨੇ ਕਈ ਥਾਵਾਂ ਤੇ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਦੁਬਾਰਾ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ 'ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ

Panchayat Election: ਕਈ ਥਾਂ ਮੁੜ ਹੋਣਗੀਆਂ ਪੰਚਾਇਤੀ, ਚੋਣਾਂ, ਇਲੈਕਸ਼ਨ ਕਮਿਸ਼ਨ ਨੇ ਡੀਸੀ ਦੀ ਰਿਪੋਰਟ ਤੋਂ ਬਾਅਦ ਲਿਆ ਫੈਸਲਾ

ਸੰਕੇਤਕ ਤਸਵੀਰ

Follow Us On

ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ।

ਹਾਲਾਂਕਿ ਦੁਬਾਰਾ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਜਿਨ੍ਹਾਂ ਥਾਵਾਂ ‘ਤੇ ਮੁੜ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਮਾਨਸਾ, ਫ਼ਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ।

ਡਿਪਟੀ ਕਮਿਸ਼ਨਰਾਂ ਨੇ ਭੇਜੀ ਰਿਪੋਰਟ

ਚੋਣ ਕਮਿਸ਼ਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੀ ਮਾਨਸਾ ਖੁਰਦ ਪੰਚਾਇਤ ਵਿੱਚ ਸਰਪੰਚ ਅਤੇ 5 ਪੰਚ ਦੇ ਅਹੁਦਿਆਂ ਲਈ ਮੁੜ ਚੋਣ ਕਰਵਾਈ ਜਾਵੇਗੀ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿੱਚ ਮੁੜ ਪੰਚਾਇਤੀ ਚੋਣਾਂ ਹੋਣਗੀਆਂ। ਮੋਗਾ ਜ਼ਿਲ੍ਹੇ ਦੀ ਪੰਚਾਇਤ ਕੋਟਲਾ ਮੇਹਰ ਸਿੰਘ ਵਾਲਾ ਦੇ ਪੋਲਿੰਗ ਬੂਥ ਨੰਬਰ 118 ਅਤੇ 119 ਵਿੱਚ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਗਏ ਹਨ।

ਜ਼ਿਲ੍ਹਾ ਪਟਿਆਲਾ ਦੇ ਪਿੰਡ ਖੁੱਡਾ, ਪਿੰਡ ਪੰਚਾਇਤ ਖੇਤੀ ਰਾਜੂ ਬਲਾਕ ਭੁਨਰਹੇੜੀ ਅਤੇ ਪਿੰਡ ਪੰਚਾਇਤ ਕਰੀਮ ਨਗਰ ਵਿੱਚ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਵੋਟਰਾਂ ਨੂੰ ਹੋਈ ਪ੍ਰੇਸ਼ਾਨੀ

ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਪਿੰਡ ਪੰਚਾਇਤ ਲਖਮੀਰ ਉੱਤਰੀ, ਬਲਾਕ ਮਾੜਮੋਟ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਰੱਦ ਕਰਨ ਦੇ ਹੁਕਮ ਦਿੱਤੇ ਹਨ। ਕਿਉਂਕਿ ਵੋਟਰਾਂ ਨੂੰ ਵੋਟ ਪਾਉਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਉਮੀਦਵਾਰਾਂ ਦੀ ਮੌਤ ਕਾਰਨ ਕਮਿਸ਼ਨ ਨੇ ਦੋ ਪੰਚਾਇਤਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਪਿੰਡ ਪੰਚਾਇਤ ਲੰਗੋਮਾਹਲ ਬਲਾਕ ਰਮਦਾਸ ਅਤੇ ਗ੍ਰਾਮ ਪੰਚਾਇਤ ਕੱਲੂ ਸੋਹਲ ਬਲਾਕ ਕਾਹਨੂੰਵਾਨ ਸ਼ਾਮਲ ਹਨ।