ਪੰਚਾਇਤੀ ਚੋਣਾਂ ‘ਚ ਸੂਬਾ ਸਰਕਾਰ ‘ਤੇ ਧਾਂਦਲੀਆਂ ਦਾ ਇਲਜ਼ਾਮ, ਲੋਕਾਂ ਦੇ ਜਮਹੂਰੀਅਤ ਹੱਕ ‘ਤੇ ਮਾਰਿਆ ਡਾਕਾ- ਰਾਜਬੀਰ ਭੁੱਲਰ

Published: 

06 Oct 2024 20:41 PM

ਸੂਬਾ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਜ਼ੋਰਦਾਰ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਰੱਦ ਕੀਤੀਆਂ ਫਾਈਲਾਂ ਬਹਾਲ ਨਾ ਕੀਤੀਆਂ ਤਾਂ ਉਹ ਹਾਈਕੋਰਟ ਦਾ ਰੁਖ਼ ਕਰਨਗੇ।

ਪੰਚਾਇਤੀ ਚੋਣਾਂ ਚ ਸੂਬਾ ਸਰਕਾਰ ਤੇ ਧਾਂਦਲੀਆਂ ਦਾ ਇਲਜ਼ਾਮ, ਲੋਕਾਂ ਦੇ ਜਮਹੂਰੀਅਤ ਹੱਕ ਤੇ ਮਾਰਿਆ ਡਾਕਾ- ਰਾਜਬੀਰ ਭੁੱਲਰ
Follow Us On

ਤਰਨਤਾਰਨ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਧਾਂਦਲੀਆਂ ਕਰਨ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸੂਬਾ ਸਰਕਾਰਨ ਨੇ ਸਰਕਾਰੀ ਮਸ਼ੀਨਰੀ, ਪੁਲਿਸ ਪ੍ਰਸ਼ਾਸਨ ਦਾ ਦੁਰਉਪਯੋਗ ਕਰ ਲੋਕਾਂ ਦੇ ਜਮਹੂਰੀਅਤ ਹੱਕ ਉਪਰ ਡਾਕਾ ਮਾਰਿਆ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਬੀਰ ਸਿੰਘ ਭੁੱਲਰ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਸ਼ਹਿ ‘ਤੇ ਵਿਰੋਧੀ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਨਸਾਫ਼ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਜਾਵੇਗਾ।

ਪੰਜਾਬ ਸਰਕਾਰ ਦੀ ਕਾਰਜਗੁਜ਼ਾਰੀ ਨੂੰ ਲੋਕਾਂ ਨੇ ਨਕਾਰਿਆ

ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਜਗੁਜ਼ਾਰੀ ਕਰਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਲੋਕਾਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਬਹੁਤ ਗੁੱਸਾ ‘ਤੇ ਨਿਰਾਸ਼ਾ ਹੈ ਕਿਉਂਕਿ ਆਮ ਆਦਮੀ ਪਾਰਟੀ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਇਸ ਲਈ ਲੋਕਾਂ ਦੇ ਵਿਰੋਧ ਤੋਂ ਡਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਚਾਇਤੀ ਚੋਣਾਂ ਹਾਈਜੈਕ ਕਰਨ ਦੀ ਨਿਯਤ ਨਾਲ ਪਹਿਲਾਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਜਦੋਂ ਕਾਗਜ਼ ਦਾਖ਼ਲ ਹੋ ਗਏ ਤਾਂ ਹੁਣ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਕਿਸੇ ਕਾਰਨ ਰੱਦ ਕਰਕੇ ਇੱਕ ਤਰਫ਼ਾ ਚੋਣ ਜਿੱਤਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸੂਬਾ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਜ਼ੋਰਦਾਰ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਰੱਦ ਕੀਤੀਆਂ ਫਾਈਲਾਂ ਬਹਾਲ ਨਾ ਕੀਤੀਆਂ ਤਾਂ ਉਹ ਹਾਈਕੋਰਟ ਦਾ ਰੁਖ਼ ਕਰਨਗੇ।

ਇਸ ਮੌਕੇ ‘ਤੇ ਸਰਪੰਚ ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਸਰਪੰਚ ਕੰਵਲਜੀਤ ਸਿੰਘ ਪੰਡੋਰੀ ਰਣ ਸਿੰਘ, ਸਰਪੰਚ ਭੁਪਿੰਦਰ ਸਿੰਘ ਗੋਹਲਵੜ, ਸਰਪੰਚ ਪ੍ਰਦੀਪ ਸਿੰਘ ਕੋਟ ਦਸੰਦੀ ਮੱਲ, ਸਰਪੰਚ ਉਤਮ ਸਿੰਘ ਖਾਰਾ, ਵਿੱਕੀ ਪੰਡੋਰੀ ਸਿੱਧਵਾਂ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ ਗੱਗੋਬੂਹਾ, ਗੁਰਬਚਨ ਸਿੰਘ ਸਰਪੰਚ ਕਸੇਲ, ਗੁਰਵਿੰਦਰ ਸਿੰਘ ਝਾਮਕੇ, ਅੰਗਰੇਜ਼ ਸਿੰਘ ਖੱਬੇ, ਹੀਰਾ ਸਿੰਘ ਮੱਲ੍ਹੀ, ਸਿਮਰਨਜੀਤ ਸਿੰਘ ਬਹਿਲਾ, ਯਾਦਵਿੰਦਰ ਸਿੰਘ ਪੰਡੋਰੀ, ਗੁਰਸ਼ਰਨ ਸਿੰਘ ਬ੍ਰਹਮਪੁਰਾ, ਰਣਜੀਤ ਸਿੰਘ ਰਾਣਾ ਡਿਆਲ ਪੀ.ਏ., ਅਰਸ਼ਦੀਪ ਸਿੰਘ ਪਲਾਸੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਤੇ ਅਕਾਲੀ ਦਲ ਦਾ ਵੱਡਾ ਫੈਸਲਾ: HC ਚ ਲੜੀ ਜਾਵੇਗੀ ਕਾਨੂੰਨੀ ਲੜਾਈ, ਪਾਰਟੀ ਸਮਰਥਕਾਂ ਦੀਆਂ ਨਾਮਜ਼ਦਗੀਆਂ ਬਿਨਾਂ ਵਜ੍ਹਾ ਰੱਦ- ਚੀਮਾ

Exit mobile version