ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ | Panchayat Elections 2024 Fazilka two villages Elections cancelled know details in Punjabi Punjabi news - TV9 Punjabi

ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ

Updated On: 

27 Sep 2024 19:23 PM

ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਲਾਧੂਕਾ ਦੇ ਬਾਹਰ ਅੱਚੜਿੱਕੀ ਪਿੰਡ ਦੀ ਪੰਚਾਇਤ ਬਣੀ ਸੀ। ਜਿਸ ਦਾ ਵਾਰਡ ਬੰਦ ਕਰਨ ਦਾ ਨੋਟੀਫਿਕੇਸ਼ਨ ਹੋਣਾ ਅਜੇ ਬਾਕੀ ਹੈ।

ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
Follow Us On

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਸੀ ਪਰ ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਲਾਧੂਕਾ ਦੇ ਬਾਹਰ ਅੱਚੜਿੱਕੀ ਪਿੰਡ ਦੀ ਪੰਚਾਇਤ ਬਣੀ ਸੀ। ਜਿਸ ਦਾ ਵਾਰਡ ਬੰਦ ਕਰਨ ਦਾ ਨੋਟੀਫਿਕੇਸ਼ਨ ਹੋਣਾ ਅਜੇ ਬਾਕੀ ਹੈ। ਇਸ ਲਈ ਹੁਣ ਲਾਧੂਕਾ ਤੇ ਪਿੰਡ ਅੱਚੜਿੱਕੀ ਵਿੱਚ ਜ਼ਿਮਨੀ ਚੋਣ ਕਰਵਾਈ ਜਾਵੇਗੀ।

ਡੀਡੀਪੀਓ ਗੁਰਦਰਸ਼ਨ ਲਾਲ ਨੇ ਦੱਸਿਆ ਕਿ ਪਿੰਡ ਲਾਧੂਕਾ ਤੋਂ ਅੱਚੜਿੱਕੀ ਪਿੰਡ ਦੀ ਨਵੀਂ ਪੰਚਾਇਤ ਬਣਾਈ ਗਈ ਹੈ। ਇਸ ਤੋਂ ਬਾਅਦ ਲੋਕਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਿੰਡ ਲਾਧੂਕਾ ਅਤੇ ਅੱਚੜਿੱਕੀ ਦੀਆਂ ਦੋ ਪੰਚਾਇਤਾਂ ਦਾ ਗਠਨ ਕੀਤਾ ਗਿਆ। ਪਰ ਹੁਣ ਤੱਕ ਇਸ ਦੀ ਵਾਰਡਬੰਦੀ ਤਾਂ ਹੋ ਚੁੱਕੀ ਹੈ ਪਰ ਨੋਟੀਫਿਕੇਸ਼ਨ ਨਹੀਂ ਹੋਇਆ। ਇਸ ਲਈ ਹੁਣ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਦੋਵਾਂ ਪੰਚਾਇਤਾਂ ਦੇ ਵਾਰਡਬੰਦੀ ਦਾ ਨੋਟੀਫਿਕੇਸ਼ਨ ਕੀਤਾ ਜਾਵੇਗਾ।

ਦੋਵਾਂ ਪਿੰਡਾਂ ਵਿੱਚ ਹੋਣਗੀਆਂ ਜ਼ਿਮਣੀ ਚੋਣਾਂ

ਡੀਡੀਪੀਓ ਨੇ ਕਿਹਾ ਕਿ ਨੋਟੀਫਿਕੇਸ਼ਨ ਤੋਂ ਬਾਅਦ ਵੋਟਰ ਸੂਚੀ ਤਿਆਰ ਹੋ ਜਾਵੇਗੀ। ਹਾਲਾਂਕਿ ਦੋਵਾਂ ਪੰਚਾਇਤਾਂ ਲਈ ਰਾਖਵਾਂਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਕਮਿਸ਼ਨ 6 ਮਹੀਨਿਆਂ ਦੇ ਅੰਦਰ ਜ਼ਿਮਣੀ ਚੋਣਾਂ ਕਰਵਾਏ। ਜਿਸ ਤਹਿਤ ਹੁਣ ਇਨ੍ਹਾਂ ਦੋਵਾਂ ਪੰਚਾਇਤਾਂ ਦੀਆਂ ਜ਼ਿਮਣੀ ਚੋਣਾਂ ਕਰਵਾਈਆਂ ਜਾਣਗੀਆਂ। ਸਥਾਨਕ ਲੋਕਾਂ ਦਾ ਇਲਜ਼ਾਮ ਹੈ ਕਿ ਅੱਚੜਿੱਕੀ ਪਿੰਡ 2018 ਵਿੱਚ ਬਣਾਇਆ ਗਿਆ ਸੀ ਪਰ ਪ੍ਰਸ਼ਾਸਨ ਨੇ ਧਿਆਨ ਨਹੀਂ ਦਿੱਤਾ।

ਵਿਧਾਇਕ ਨੇ ਅਧਿਕਾਰੀਆਂ ਨੂੰ ਕੀਤਾ ਤਲਬ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਸਬੰਧੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਤਲਬ ਕਰਨ ਦੇ ਹੁਕਮ ਦਿੱਤੇ ਹਨ।

Related Stories
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਦਿਵਸ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਬਿਆਨ ਬਿਲਕੁਲ ਸਹੀ
ਟੈਂਡਰ ਘੁਟਾਲਾ ਮਾਮਲੇ ‘ਚ ED ਦੀ ਕਰਾਵਾਈ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ 22.78 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਸੀਜ
ਮੋਗਾ ‘ਚ ਆਸਟ੍ਰੇਲੀਆ ਭੇਜਣ ਦੇ ਨਾਂ ‘ਤੇ 16 ਲੱਖ ਦੀ ਠੱਗੀ, ਨੌਜਵਾਨ ਨੂੰ ਜਾਅਲੀ ਵੀਜ਼ਾ ਦਿੱਤਾ
ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ ‘ਚ ਸਾਈਨ ਹੋਇਆ MOU, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਰਹੇ ਮੌਜੂਦ
ਸਾਬਕਾ ਮੁੱਖ ਮੰਤਰੀ ਦਾ ਕਾਤਲ ਹਵਾਰਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਦੀ ਜੇਲ੍ਹ ਚ ਸ਼ਿਫਟ ਕਰਨ ਦੀ ਮੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ
Exit mobile version