Punjab Panchayat Elections: ਜਲਦ ਹੋਣਗੀਆਂ ਪੰਚਾਇਤੀ ਚੋਣਾਂ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab Panchayat Elections: ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪੰਚਾਇਤੀ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਮੁਤਾਬਕ 20 ਅਕਤੂਬਰ ਤੱਕ ਗ੍ਰਾਮ ਪੰਚਾਇਤ ਦੀ ਚੋਣ ਕਰਵਾਈ ਜਾ ਸਕਦੀ ਹੈ।
Punjab Panchayat Elections: ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪੰਚਾਇਤੀ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਮੁਤਾਬਕ 20 ਅਕਤੂਬਰ ਤੱਕ ਗ੍ਰਾਮ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।
ਇਹ ਚੋਣ ਪੰਜਾਬ ਦੀਆਂ ਕਰੀਬ 13 ਹਜ਼ਾਰ ਗ੍ਰਾਮ ਪੰਚਾਇਤਾਂ ਲਈ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ।
ਰਾਜ ਚੋਣ ਕਮਿਸ਼ਨ ਨੂੰ ਭੇਜਿਆ ਜਾਵੇਗਾ ਪ੍ਰਸਤਾਵ
ਪੰਜਾਬ ਸਰਕਾਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਇਸ ਨੂੰ ਪੰਚਾਇਤ ਵਿਭਾਗ ਸਟੇਟ ਇਲੈਕਸ਼ਨ ਕਮਿਸ਼ਨ ਨੂੰ ਭੇਜੇਗਾ। ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਜਿਸ ਤੋਂ ਬਾਅਦ ਚੋਣਾਂ ਦੀਆਂ ਤਰੀਕਾਂ ਤੇ ਆਖਰੀ ਫੈਸਲਾ ਚੋਣ ਕਮਿਸ਼ਨ ਲਵੇਗਾ।
ਚੋਣ ਕਮਿਸ਼ਨ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗਾ। ਜਿਸ ਵਿੱਚ ਨਾਮਜ਼ਦਗੀਆਂ ਭਰਨ ਦੀ ਤਰੀਕ ਤੋਂ ਲੈਕੇ ਚੋਣਾਂ ਦੇ ਦਿਨ ਤੱਕ ਦਾ ਸਡਿਊਲ ਰਹੇਗਾ। ਹੁਣ ਦੇਖਣਾ ਹੋਵੇਗਾ ਕਿ ਚੋਣ ਕਮਿਸ਼ਨ ਕਦੋਂ ਤੱਕ ਚੋਣਾਂ ਦੀਆਂ ਫਾਇਨਲ ਤਰੀਕਾਂ ਦਾ ਐਲਾਨ ਕਰਦਾ ਹੈ।
ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੇ ਨਹੀਂ ਹੋਵੇਗੀ ਚੋਣ
ਦਰਅਸਲ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਕਾਨੂੰਨ ਵਿੱਚ ਸੋਧ ਕੀਤੀ ਗਈ ਸੀ। ਜਿਸ ਨੂੰ ਬੀਤੇ ਕੱਲ੍ਹ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਮਨਜ਼ੂਰੀ ਦੇ ਦਿੱਤੀ ਸੀ। ਜਿਸ ਤੋਂ ਬਾਅਦ ਇਹ ਤੈਅ ਹੋ ਗਿਆ ਸੀ ਕਿ ਹੁਣ ਪੰਚਾਇਤੀ ਚੋਣਾਂ ਦੌਰਾਨ ਕੋਈ ਵੀ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜ ਸਕਦਾ।
ਇਹ ਵੀ ਪੜ੍ਹੋ
ਹਾਈ ਕੋਰਟ ਪਹੁੰਚਿਆ ਸੀ ਚੋਣਾਂ ਦਾ ਮਾਮਲਾ
ਸੂਬੇ ਵਿੱਚ ਪੰਚਾਇਤੀ ਚੋਣਾਂ ਪਿਛਲੇ ਕਈ ਮਹੀਨਿਆਂ ਤੋਂ ਪੈਡਿੰਗ ਹਨ। ਜਿਸ ਨੂੰ ਲੈਕੇ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੀ ਸੀ। ਜਿਸ ਤੇ ਕੋਰਟ ਨੇ ਸਰਕਾਰ ਤੋਂ ਜਵਾਬ ਤਲਬ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਨੇ ਜਵਾਬ ਦਿੰਦਿਆਂ ਕੋਰਟ ਨੂੰ ਦੱਸਿਆ ਸੀ ਕਿ ਜਲਦ ਹੀ ਚੋਣਾਂ ਕਰਵਾਈਆਂ ਜਾਣਗੀਆਂ।
ਉਹਨਾਂ ਨੇ ਹਵਾਲਾ ਦਿੱਤਾ ਸੀ ਕਿ ਵਾਰਡਬੰਦੀ ਨੂੰ ਲੈਕੇ ਕੁੱਝ ਮਾਮਲੇ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਪੈਂਡਿੰਗ ਹਨ। ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਕਰਵਾਉਣ ਨੂੰ ਲੈਕੇ ਹਰੀ ਝੰਡੀ ਦਿੱਤੀ ਜਾ ਚੁੱਕੀ ਹੈ।