19 ਨਵੰਬਰ ਨੂੰ ਨਵੇਂ ਪੰਚ ਚੁੱਕਣਗੇ ਸਹੁੰ, ਜ਼ਿਲ੍ਹਾ ਪੱਧਰ ‘ਤੇ ਹੋਣਗੇ ਪ੍ਰੋਗਰਾਮ

Published: 

13 Nov 2024 15:30 PM

Panchayat Members Oath Ceremony: ਸਰਕਾਰ ਵੱਲੋਂ ਪੰਚਾਇਤ ਰਾਜ ਸੋਧ ਬਿੱਲ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਪਿੱਛੇ ਸਰਕਾਰ ਦਾ ਤਰਕ ਸੀ ਕਿ ਪਿੰਡਾਂ ਵਿੱਚ ਪਾਰਟੀਬਾਜ਼ੀ ਕਰਨ ਨਾਲ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ। ਨਾਲੇ ਸਰਪੰਚ ਪਾਰਟੀ ਦਾ ਨਹੀਂ ਪਿੰਡ ਦਾ ਹੋਣਾ ਚਾਹੀਦਾ ਹੈ।

19 ਨਵੰਬਰ ਨੂੰ ਨਵੇਂ ਪੰਚ ਚੁੱਕਣਗੇ ਸਹੁੰ, ਜ਼ਿਲ੍ਹਾ ਪੱਧਰ ਤੇ ਹੋਣਗੇ ਪ੍ਰੋਗਰਾਮ

ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਤਸਵੀਰ

Follow Us On

ਪੰਜਾਬ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਸ ਦੌਰਾਨ ਜ਼ਿਲ੍ਹਾ ਪੱਧਰ ਤੇ ਪ੍ਰੋਗਰਾਮ ਉਲੀਕੇ ਜਾਣਗੇ। ਪ੍ਰੋਗਰਾਮ ਵਿੱਚ ਸਰਕਾਰ ਦੇ ਮੰਤਰੀ ਵੀ ਸ਼ਿਰਕਤ ਕਰਨਗੇ। ਪੰਚਾਇਤ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਦੌਰਾਨ ਪ੍ਰਬੰਧ ਸਰਪੰਚਾਂ ਦੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਵਾਂਗ ਹੋਣਗੇ। ਹਾਲਾਂਕਿ ਚਾਰ ਜ਼ਿਲ੍ਹਿਆਂ ਵਿੱਚ ਵਿਧਾਨ ਸਭਾ ਉਪ ਚੋਣਾਂ ਹੋ ਰਹੀਆਂ ਹਨ। ਉਥੋਂ ਦੇ ਪੰਚ ਸਹੁੰ ਨਹੀਂ ਚੁੱਕਣਗੇ। ਉਨ੍ਹਾਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇਗੀ।

ਇਨ੍ਹਾਂ ਮੀਟਿੰਗਾਂ ਦੇ ਆਯੋਜਨ ਦੀ ਜ਼ਿੰਮੇਵਾਰੀ ਡੀ.ਸੀ. ਨੂੰ ਦਿੱਤੀ ਗਈ ਹੈ। ਇਨ੍ਹਾਂ ਇਕੱਠਾਂ ਵਿੱਚ ਮੰਤਰੀਆਂ ਦੀ ਡਿਊਟੀ ਲਗਾਈ ਜਾਵੇਗੀ। ਸੂਬੇ ਵਿੱਚ ਕੁੱਲ 83 ਹਜ਼ਾਰ ਪੰਚ ਚੁਣੇ ਗਏ ਹਨ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਇਸ ਵਿੱਚ ਕਰੀਬ 11 ਹਜ਼ਾਰ ਸਰਪੰਚਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ। ਪਰ ਪੰਚਾਂ ਦੀ ਗਿਣਤੀ ਜ਼ਿਆਦਾ ਹੈ। ਅਜਿਹੇ ‘ਚ ਇੰਨੇ ਲੋਕਾਂ ਦੇ ਇਕੱਠੇ ਰਹਿਣ ਦਾ ਇੰਤਜ਼ਾਮ ਕਰਨਾ ਸੰਭਵ ਨਹੀਂ ਹੈ। ਦੂਸਰਾ ਵੀ 20 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਦੀ ਉਪ ਚੋਣ ਹੈ। ਅਜਿਹੇ ‘ਚ ਹੁਣ ਇਹ ਪ੍ਰੋਗਰਾਮ ਜ਼ਿਲਾ ਪੱਧਰ ‘ਤੇ ਹੋਣਗੇ।

ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ 3 ਹਜ਼ਾਰ

ਇਸ ਵਾਰ ਪੰਜਾਬ ਵਿੱਚ ਪੰਚਾਇਤੀ ਚੋਣਾਂ ਪਾਰਟੀ ਲੀਹਾਂ ਤੇ ਨਹੀਂ ਹੋਈਆਂ। ਕਿਉਂਕਿ ਇਸ ਸਬੰਧੀ ਸਰਕਾਰ ਵੱਲੋਂ ਪੰਚਾਇਤ ਰਾਜ ਸੋਧ ਬਿੱਲ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਪਿੱਛੇ ਸਰਕਾਰ ਦਾ ਤਰਕ ਸੀ ਕਿ ਪਿੰਡਾਂ ਵਿੱਚ ਪਾਰਟੀਬਾਜ਼ੀ ਕਰਨ ਨਾਲ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ। ਨਾਲੇ ਸਰਪੰਚ ਪਾਰਟੀ ਦਾ ਨਹੀਂ ਪਿੰਡ ਦਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦੇਣ ਦਾ ਐਲਾਨ ਵੀ ਕੀਤਾ ਸੀ। ਤਿੰਨ ਹਜ਼ਾਰ ਦੇ ਕਰੀਬ ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।

Exit mobile version