Panchayat Elections Updates: ਪੰਜਾਬ ਪੰਚਾਇਤੀ ਚੋਣਾਂ ‘ਤੇ ਸਰਕਾਰ ਨੂੰ ਵੱਡੀ ਰਾਹਤ, HC ਨੇ ਪਟੀਸ਼ਨਾਂ ਕੀਤੀ ਰੱਦ

Updated On: 

14 Oct 2024 16:53 PM

High Court On Panchayati Election: ਪੰਚਾਇਤੀ ਚੋਣਾਂ ਨੂੰ ਲੈ ਕੇ ਭਲਕੇ ਵੋਟਿੰਗ ਹੋਣੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਟਿਸ਼ਨ ਖਾਰਜ਼ ਕਰ ਦਿੱਤੀਆਂ ਗਈਆਂ ਹਨ। ਹਾਈਕਰੋਟ ਵੱਲੋਂ ਪਟੀਸ਼ਨਾਂ 'ਤੇ 14 ਅਕਤੂਬਰ ਤੱਕ ਸਟੇ ਲਗਾਇਆ ਗਿਆ ਸੀ। ਸੂਬੇ ਦੇ ਕਈ ਪਿੰਡਾ ਵਿੱਚ ਸਰਬਸੰਮਤੀ ਨਾਲ ਚੋਣਾਂ ਹੋਈਆਂ ਹਨ।

Panchayat Elections Updates: ਪੰਜਾਬ ਪੰਚਾਇਤੀ ਚੋਣਾਂ ਤੇ ਸਰਕਾਰ ਨੂੰ ਵੱਡੀ ਰਾਹਤ, HC ਨੇ ਪਟੀਸ਼ਨਾਂ ਕੀਤੀ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ

Follow Us On

ਪੰਜਾਬ ਵਿੱਚ 13329 ਪਿੰਡਾਂ ਲਈ ਭਲਕੇ ਵੋਟਿੰਗ ਹੋਵੇਗੀ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਟਿਸ਼ਨ ਖਾਰਜ਼ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਕਈ ਪਿੰਡਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਨ੍ਹਾਂ ਨੰ ਰੱਦ ਕਰ ਦਿੱਤਾ ਗਿਆ ਹੈ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਵੋਟਿੰਗ ਹੋਵੇਗੀ। ਹਾਈ ਕਰੋਟ ਵੱਲੋਂ ਪਟੀਸ਼ਨਾਂ ‘ਤੇ 14 ਅਕਤੂਬਰ ਤੱਕ ਸਟੇ ਲਗਾਇਆ ਗਿਆ ਸੀ।

ਸੂਬੇ ਦੇ ਕਈ ਪਿੰਡਾਂ ਵਿੱਚ ਸਰਬਸੰਮਤੀ ਨਾਲ ਚੋਣਾਂ ਹੋਈਆਂ ਹਨ। ਤਿੰਨ ਹਫਤੇ ਲਈ ਚੋਣਾਂ ਨੂੰ ਟਾਲਣ ਦੀ ਮੰਗ ਕੀਤੀ ਗਈ ਸੀ। ਪੰਚਾਇਤੀ ਚੋਣਾਂ ਲਈ ਸੂਬੇ ਵਿੱਚ ਲਾਅ ਐਂਡ ਆਰਡਰ ਨੂੰ ਧਿਆਨ ਰੱਖਦਿਆਂ ਹੋਈ ਤਿਆਰੀਆਂ ਕੀਤੀਆਂ ਗਈ ਹਨ।ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਕਈ ਬੱਦਲ ਮੰਡਰਾ ਰਹੇ ਸਨ। ਪਰ ਹੁਣ ਇਹ ਸਪੱਸ਼ਟ ਹੈ ਕਿ ਚੋਣਾਂ ਹੋਣਗੀਆਂ।

2024 ਦੀਆਂ ਪੰਚਾਇਤੀ ਚੋਣਾਂ ਸਬੰਧੀ ਵੱਡਾ ਫੈਸਲਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ 1000 ਤੋਂ ਵੱਧ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ 206 ਪੰਚਾਇਤਾਂ ‘ਤੇ ਲਗਾਈ ਰੋਕ ਵੀ ਹਟਾ ਦਿੱਤੀ ਹੈ, ਜਿਸ ਕਾਰਨ ਹੁਣ ਪੂਰੇ ਸੂਬੇ ‘ਚ 15 ਅਕਤੂਬਰ ਨੂੰ ਨਿਰਧਾਰਿਤ ਸਮੇਂ ‘ਤੇ ਚੋਣਾਂ ਹੋਣਗੀਆਂ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੋਣ ਪ੍ਰਕਿਰਿਆ ਵਿੱਚ ਕੋਈ ਅੜਚਨ ਨਹੀਂ ਰਹੇਗੀ ਅਤੇ ਪੰਚਾਇਤੀ ਚੋਣਾਂ ਬਿਨਾਂ ਕਿਸੇ ਕਾਨੂੰਨੀ ਅੜਚਨ ਤੋਂ ਕਰਵਾਈਆਂ ਜਾਣਗੀਆਂ।

ਪਾਰਟੀ ਦੇ ਨਿਸ਼ਾਨ ‘ਤੇ ਨਹੀਂ ਚੋਣ, ਫਿਰ ਵੀ ਵਿਵਾਦ

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ‘ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

1.33 ਕਰੋੜ ਲੋਕ ਵੋਟ ਪਾਉਣਗੇ

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਮਾਨ ਨੇ ਅਮਨ ਸ਼ਾਤੀਂ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕਿਹਾ ਕਿ ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਵੋਟਾਂ ਪਾਓਣ ਦੀ ਅਪੀਲ ਕੀਤੀ।

ਕਾਂਗਰਸ ਨੇ ਚੋਣਾਂ ਟਾਲਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ਤੇ ਧੋਖਾਧੜੀ ਹੋਈ ਹੈ। ਜਿਸ ਕਾਰਨ ਲੋਕ ਸਹਿਮੇ ਹੋਏ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕਿਉਂਕਿ ਇਸ ਮਾਮਲੇ ਚ ਹਾਈਕੋਰਟ ਨੇ ਕਈ ਥਾਵਾਂ ਤੇ ਚੋਣ ਪ੍ਰਕਿਰਿਆ ਤੇ ਰੋਕ ਲਗਾ ਦਿੱਤੀ ਹੈ।

Exit mobile version