AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਤੋਂ ਪਹਿਲਾਂ ABVP-SOI ਦਾ ਗਠਜੋੜ, ਕੀ ਪਵੇਗਾ ਵਿਧਾਨ ਸਭਾ ਚੋਣਾਂ ‘ਤੇ ਅਸਰ?

ਦੋਵਾਂ ਸੰਗਠਨਾਂ ਦੇ ਇਕੱਠੇ ਆਉਣ ਦੀ ਚਰਚਾ ਪਿਛਲੇ ਕੁਝ ਸਮੇਂ ਤੋਂ ਕੈਂਪਸ ਵਿੱਚ ਚੱਲ ਰਹੀ ਸੀ, ਪਰ ਰਸਮੀ ਤੌਰ 'ਤੇ ਗਠਜੋੜ ਹੋਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਰਾਜਨੀਤੀ'ਚ ਚੋਣੀ ਸਮੀਕਰਨ ਤੇਜ਼ੀ ਨਾਲ ਬਦਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਇਸ ਗਠਜੋੜ ਨਾਲ ABVP ਨੂੰ ਚੋਣੀ ਮੈਦਾਨ'ਚ ਮਜ਼ਬੂਤੀ ਮਿਲਣ ਦੇ ਨਾਲ ਮੁਕਾਬਲਾ ਹੋਰ ਸਖ਼ਤ ਹੋਣ ਦੀ ਸੰਭਾਵਨਾ ਹੈ।

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਤੋਂ ਪਹਿਲਾਂ ABVP-SOI ਦਾ ਗਠਜੋੜ, ਕੀ ਪਵੇਗਾ ਵਿਧਾਨ ਸਭਾ ਚੋਣਾਂ 'ਤੇ ਅਸਰ?
tv9-punjabi
| Updated On: 31 Aug 2026 12:31 PM IST
Share

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਐਤਵਾਰ ਸ਼ਾਮ ਨੂੰ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਤੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (SOI) ਨੇ ਗਠਜੋੜ ਦਾ ਐਲਾਨ ਕਰ ਦਿੱਤਾ। ਭਾਜਪਾ ਨਾਲ ਜੁੜਿਆ ABVP ਵਿਦਿਆਰਥੀ ਸੰਗਠਨ ਤੇ SOI ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਦਿਆਰਥੀ ਸੰਗਠਨ ਹੈ।

ਦੋਵਾਂ ਸੰਗਠਨਾਂ ਦੇ ਇਕੱਠੇ ਆਉਣ ਦੀ ਚਰਚਾ ਪਿਛਲੇ ਕੁਝ ਸਮੇਂ ਤੋਂ ਕੈਂਪਸ ‘ਚ ਚੱਲ ਰਹੀ ਸੀ, ਪਰ ਰਸਮੀ ਤੌਰ ‘ਤੇ ਗਠਜੋੜ ਹੋਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਰਾਜਨੀਤੀ’ਚ ਚੋਣੀ ਸਮੀਕਰਨ ਤੇਜ਼ੀ ਨਾਲ ਬਦਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਇਸ ਗਠਜੋੜ ਨਾਲ ABVP ਨੂੰ ਚੋਣੀ ਮੈਦਾਨ’ਚ ਮਜ਼ਬੂਤੀ ਮਿਲਣ ਦੇ ਨਾਲ ਮੁਕਾਬਲਾ ਹੋਰ ਸਖ਼ਤ ਹੋਣ ਦੀ ਸੰਭਾਵਨਾ ਹੈ।

BJP-SAD ਗਠਜੋੜ ਦੀ ਚਰਚਾ ਵਿਚਕਾਰ ਇਕੱਠੇ ਆਏ ਵਿਦਿਆਰਥੀ ਸੰਗਠਨ

ਪੰਜਾਬ ਦੀ ਸਿਆਸਤ ‘ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਇਸੇ ਦੌਰਾਨ ਦੋਵਾਂ ਪਾਰਟੀਆਂ ਨਾਲ ਜੁੜੇ ਵਿਦਿਆਰਥੀ ਸੰਗਠਨਾਂ ਦਾ ਪੰਜਾਬ ਯੂਨੀਵਰਸਿਟੀ ‘ਚ ਇਕੱਠੇ ਆਉਣਾ ਸਿਆਸੀ ਤੌਰ ‘ਤੇ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਗਠਜੋੜ ਨੂੰ ਸਿਰਫ਼ ਵਿਦਿਆਰਥੀ ਰਾਜਨੀਤੀ ਤੱਕ ਸੀਮਤ ਨਹੀਂ ਮੰਨਿਆ ਜਾ ਰਿਹਾ। ਵਿਦਿਆਰਥੀ ਚੋਣਾਂ ਦੀ ਇਹ ਸਾਂਝ ਪੰਜਾਬ ਦੇ ਸਿਆਸੀ ਸਮੀਕਰਨਾਂ ਦੇ ਸੰਦਰਭ ‘ਚ ਵੀ ਮਹੱਤਵਪੂਰਨ ਹੈ।

SOI ਕਰੇਗੀ ABVP ਉਮੀਦਵਾਰਾਂ ਦਾ ਸਮਰਥਨ

ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੀਆਂ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। SOI ਨੇ ABVP ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਤੇ ਆਪਣੇ ਸਮਰਥਕਾਂ ਨੂੰ ਉਨ੍ਹਾਂ ਦੇ ਹੱਕ ‘ਚ ਵੋਟ ਪਾਉਣ ਲਈ ਲਾਮਬੰਦ ਕਰਨ ਦਾ ਫੈਸਲਾ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਯੋਗਤਾ ਸਬੰਧੀ ਵਿਵਾਦ ਕਾਰਨ SOI ਦੇ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਰੱਦ ਹੋ ਗਿਆ ਸੀ। ਇਸ ਕਾਰਨ SOI ਖੁਦ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜ ਰਹੀ। ਪ੍ਰਧਾਨ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਤੋਂ ਬਾਅਦ SOI ਵੱਲੋਂ ABVP ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ।

ABVP ਲਈ ਆਖਰੀ ਸਮੇਂ ‘ਤੇ ਮਿਲਿਆ ਸਮਰਥਨ

ABVP ਲਈ ਇਹ ਗਠਜੋੜ ਅਹਿਮ ਸਮੇਂ ਤੇ ਹੋਇਆ ਹੈ, ਕਿਉਂਕਿ ਵੋਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ SOI ਦਾ ਸਮਰਥਨ ਮਿਲਿਆ ਹੈ। ਇੱਕ ਵੱਡੇ ਕੈਂਪਸ ਸੰਗਠਨ ਦਾ ਇਹ ਸਮਰਥਨ ABVP ਦੀ ਚੋਣੀ ਸਥਿਤੀ ਨੂੰ ਮਜ਼ਬੂਤ ਕਰ ਸਕਦਾ ਹੈ ਤੇ ਖਾਸ ਤੌਰ ਤੇ ਪ੍ਰਧਾਨ ਅਹੁਦੇ ਦੀ ਚੋਣ ‘ਚ ਵੋਟਾਂ ਦੇ ਸਮੀਕਰਨ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਹਾਲਾਂਕਿ, ਇਸ ਗਠਜੋੜ ਦਾ ਅਸਲ ਪ੍ਰਭਾਵ ਚੋਣ ਨਤੀਜੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ, ਪਰ ਫਿਲਹਾਲ PUCSC ਚੋਣਾਂ ਦਾ ਮੁਕਾਬਲਾ ਪਹਿਲਾਂ ਨਾਲੋਂ ਹੋਰ ਦਿਲਚਸਪ ਹੋ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਵੋਟਿੰਗ ਤੇ ਸ਼ਾਮ ਨੂੰ ਆਉਣ ਵਾਲੇ ਨਤੀਜਿਆਂ ਤੇ ਟਿਕੀਆਂ ਹਨ। ਜੇਕਰ SOI ਦਾ ਸਮਰਥਨ ABVP ਦੇ ਹੱਕ ‘ਚ ਵੋਟਾਂ ‘ਚ ਤਬਦੀਲ ਹੁੰਦਾ ਹੈ ਤਾਂ ਇਹ ਗਠਜੋੜ ABVP ਲਈ ਮਹੱਤਵਪੂਰਨ ਫਾਇਦਾ ਸਾਬਤ ਹੋ ਸਕਦਾ ਹੈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......