PU ‘ਚ ਭਾਰੀ ਸੁਰੱਖਿਆ ਬਲ, ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ… ਵਿਦਿਆਰਥੀਆਂ ਵੱਲੋਂ ਬੰਦ ਦੀ ਕਾਲ ਤੋਂ ਬਾਅਦ ਗ੍ਰਾਊਂਡ ਦੇ ਹਾਲਾਤ
Punjab University Close Call: ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਬੰਦ ਦੀ ਕਾਲ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਯੂਨੀਵਰਸਿਟੀ 'ਚ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤੈਨਾਤ ਕੀਤਾ ਹੈ। ਯੂਨੀਵਰਸਿਟੀ ਦੇ ਹਰ ਗੇਟ 'ਤੇ ਭਾਰੀ ਗਿਣਤੀ 'ਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਹਾਲਾਂਕਿ, ਯੂਨੀਵਰਸਿਟੀ ਦੇ ਗੇਟ ਖੁਲ੍ਹੇ ਹਨ, ਪਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।
ਸੈਨੇਟ ਚੋਣ ਦੀ ਤਾਰੀਖ ਦੇ ਐਲਾਨ ਨੂੰ ਲੈ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ ਪ੍ਰਸ਼ਾਸਨ ਨੂੰ 25 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ। ਹਾਲਾਂਕਿ, ਅਜੇ ਤੱਕ ਸੈਨੇਟ ਚੋਣ ਦੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ ਹੈ। ਮੋਰਚਾ ਨੇ ਕਿਹਾ ਸੀ ਕਿ ਜੇਕਰ ਸੈਨੇਟ ਚੋਣ ਦਾ ਐਲਾਨ ਨਹੀਂ ਹੁੰਦਾ ਤਾਂ ਉਹ 26 ਨਵੰਬਰ ਯਾਨੀ ਕਿ ਅੱਜ ਤੋਂ ਯੂਨੀਵਰਸਿਟੀ ਨੂੰ ਪੂਰਨ ਤੌਰ ‘ਤੇ ਬੰਦ ਕਰ ਕੇ ਪ੍ਰਦਰਸ਼ਨ ਕਰਨਗੇ।
ਮੋਰਚੇ ਦੇ ਮੈਂਬਰ ਵੱਡੇ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਹਨ, ਪਰ ਇਸ ਵਿਚਕਾਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਪਹਿਲਾਂ ਹੀ ਛੁੱਟੀ ਦੀ ਐਲਾਨ ਕਰ ਦਿੱਤਾ ਹੈ।ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਨੋਟਿਸ ਜਾਰੀ ਕਰਦੇ ਹੋਏ ਛੁੱਟੀ ਦੀ ਘੋਸ਼ਣਾ ਕੀਤੀ ਹੈ। ਪੰਜਾਬ ਯੂਨੀਵਰਸਿਟੀ ਦੇ ਸਾਰੇ ਡਿਪਾਰਮੈਂਟ ਯਾਨੀ ਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੀ ਛੁੱਟੀ ਐਲਾਨੀ ਗਈ ਹੈ। ਇਸ ਦੇ ਨਾਲ ਹੀ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਬੰਦ ਦੀ ਕਾਲ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਯੂਨੀਵਰਸਿਟੀ ‘ਚ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤੈਨਾਤ ਕੀਤਾ ਹੈ। ਯੂਨੀਵਰਸਿਟੀ ਦੇ ਹਰ ਗੇਟ ‘ਤੇ ਭਾਰੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਹਾਲਾਂਕਿ, ਯੂਨੀਵਰਸਿਟੀ ਦੇ ਗੇਟ ਖੁਲ੍ਹੇ ਹਨ, ਪਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।
ਪੰਜਾਬ ਯੂਨੀਵਰਸਿਟੀ ਵੱਲੋਂ ਅੱਜ ਕੁੱਝ ਵਿਭਾਗਾਂ ਦੀਆਂ ਪ੍ਰੀਖਿਆਵਾਂ ਕਰਵਾਈਆਂ ਜਾਣੀਆਂ ਹਨ। ਇਸੇ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਬੰਦ ਦੀ ਕਾਲ ਵੀ ਦਿੱਤੀ ਗਈ ਸੀ। ਪਹਿਲਾਂ ਤਾਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਡੀਏਵੀ ਕਾਲਜ ‘ਚ ਕਰਵਾਉਣ ਦਾ ਫੈਸਲਾ ਲਿਆ ਸੀ। ਹਾਲਾਂਕਿ, ਵਿਦਿਆਰਥੀਆਂ ਨੇ ਇਸ ਫੈਸਲੇ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ, ਮੰਗਲਵਾਰ ਰਾਤ ਨੂੰ ਯੂਨੀਵਰਸਿਟੀ ਦਾ ਗੇਟ ਨੰਬਰ 2 ਬੰਦ ਕਰ ਦਿੱਤਾ ਗਿਆ। ਇਸ ਤੋਂ ਪ੍ਰਸ਼ਾਸਨ ਵੱਲੋਂ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ। ਇਸ ਤੋਂ ਬਾਅਦ ਵਿਦਿਆਰਥੀ ਸ਼ਾਂਤ ਹੋਏ ਤੇ ਉਹ ਵਾਈਸ ਚਾਂਸਲਰ ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਲਈ ਪਹੁੰਚ ਗਏ।


