Punjab University: ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ‘ਤੇ ਲਾਠੀਚਾਰਜ, ਸੀਨੇਟ ਚੋਣਾਂ ਕਰਵਾਉਣ ਦੀ ਕਰ ਰਹੇ ਸੀ ਮੰਗ

Updated On: 

13 Nov 2024 17:16 PM

ਲਾਠੀਚਾਰਜ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਵੀ ਵਿਦਿਆਰਥੀ ਨਹੀਂ ਮੰਨੇ। ਉਹ ਵੀਸੀ ਨੂੰ ਉਸੇ ਥਾਂ 'ਤੇ ਬੁਲਾਉਣ 'ਤੇ ਅੜੇ ਹੋਏ ਸਨ। ਫਿਰ ਵੀਸੀ ਦੇ ਨਾ ਆਉਣ ਤੇ ਵਿਦਿਆਰਥੀਆਂ ਨੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ।

Punjab University: ਪੰਜਾਬ ਯੂਨੀਵਰਸਿਟੀ ਚ ਵਿਦਿਆਰਥੀਆਂ ਤੇ ਲਾਠੀਚਾਰਜ, ਸੀਨੇਟ ਚੋਣਾਂ ਕਰਵਾਉਣ ਦੀ ਕਰ ਰਹੇ ਸੀ ਮੰਗ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ, ਸੀਨੇਟ ਚੋਣਾਂ ਕਰਵਾਉਣ ਦੀ ਕਰ ਰਹੇ ਸੀ ਮੰਗ

Follow Us On

ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਅਤੇ ਪੁਲੀਸ ਵਿਚਾਲੇ ਅੱਜ ਝੜਪ ਹੋ ਗਈ। ਵਿਦਿਆਰਥੀ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਦੌਰਾਨ ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਣਾਅ ਪੈਦਾ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ।

ਲਾਠੀਚਾਰਜ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਵੀ ਵਿਦਿਆਰਥੀ ਨਹੀਂ ਮੰਨੇ। ਉਹ ਵੀਸੀ ਨੂੰ ਉਸੇ ਥਾਂ ‘ਤੇ ਬੁਲਾਉਣ ‘ਤੇ ਅੜੇ ਹੋਏ ਸਨ। ਫਿਰ ਵੀ ਵੀਸੀ ਦੇ ਨਾ ਆਉਣ ਤੇ ਵਿਦਿਆਰਥੀਆਂ ਨੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ।

VC ਦੇ ਘਰ ਦਾ ਘਿਰਾਓ ਕਰਨ ਦੀ ਸੀ ਕੋਸ਼ਿਸ਼

ਜਾਣਕਾਰੀ ਅਨੁਸਾਰ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੇ ਅੱਜ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਸੀ। ਵਿਦਿਆਰਥੀ ਇਕੱਠੇ ਹੋਏ ਅਤੇ ਵੀਸੀ ਦੀ ਰਿਹਾਇਸ਼ ਵੱਲ ਰਵਾਨਾ ਹੋ ਗਏ, ਪਰ ਉਸੇ ਸਮੇਂ ਉਨ੍ਹਾਂ ਨੇ ਆਪਣੀ ਯੋਜਨਾ ਬਦਲ ਦਿੱਤੀ। ਇਸ ਤੋਂ ਬਾਅਦ ਉਹ ਲਾਅ ਆਡੀਟੋਰੀਅਮ ਵੱਲ ਅੱਗੇ ਵਧ ਗਏ।

ਉਸ ਸਮੇਂ ਉਥੇ ਪੰਜਾਬ ਵਿਜ਼ਨ-2047 ਪ੍ਰੋਗਰਾਮ ਚੱਲ ਰਿਹਾ ਸੀ। ਇਸ ਵਿੱਚ ਪੰਜਾਬ ਦੇ ਕਈ ਮੰਤਰੀਆਂ ਅਤੇ ਕਾਰੋਬਾਰੀਆਂ ਨੇ ਸ਼ਿਰਕਤ ਕੀਤੀ। ਇਸ ਲਈ ਪੁਲੀਸ ਨੇ ਉਨ੍ਹਾਂ ਨੂੰ ਉਥੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਵਿਦਿਆਰਥੀ ਪਿੱਛੇ ਹਟਣ ਦੇ ਹੱਕ ਵਿੱਚ ਨਹੀਂ ਸਨ। ਇਸ ਦੌਰਾਨ ਪੁਲਿਸ ਅਤੇ ਯੂਨੀਵਰਸਿਟੀ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣਾ ਸ਼ੁਰੂ ਕਰ ਦਿੱਤਾ।

ਇਸ ਤੋਂ ਬਾਅਦ ਵਿੱਚ ਪੁਲਿਸ ਨੇ ਵਿਦਿਆਰਥੀਆਂ ਤੇ ਲਾਠੀਚਾਰਜ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖ਼ਮੀ ਹੋ ਗਏ। ਇਸ ਨਾਲ ਵਿਦਿਆਰਥੀ ਹੋਰ ਭੜਕ ਗਏ। ਇਸ ਮਗਰੋਂ ਮੌਕੇ ਤੇ ਪੁੱਜੇ DSW ਨੇ ਉਹਨਾਂ ਦੀ ਮੁਲਾਕਾਤ ਉੱਪ ਕੁੱਲਪਤੀ ਨਾਲ ਕਰਵਾਉਣ ਦੀ ਗੱਲ ਕਹੀ। ਪਰ ਵਿਦਿਆਰਥੀਆਂ ਦੀ ਮੰਗ ਸੀ ਕਿ ਉਸੇ ਥਾਂ ਵੀਸੀ ਨਾਲ ਉਹਨਾਂ ਦੀ ਮੁਲਾਕਾਤ ਹੋਵੇ।

ਸੈਨੇਟ ਦਾ ਕਾਰਜਕਾਲ ਅਕਤੂਬਰ ‘ਚ ਖਤਮ

ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਸੈਨੇਟ ਦਾ ਕਾਰਜਕਾਲ 4 ਸਾਲ ਦਾ ਹੁੰਦਾ ਹੈ। ਪਿਛਲੀ ਸੈਨੇਟ ਦੀ ਮਿਆਦ ਅਕਤੂਬਰ ‘ਚ ਖਤਮ ਹੋ ਗਈ ਸੀ ਪਰ ਅਜੇ ਤੱਕ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਦੋਂਕਿ ਨਿਯਮ ਹੈ ਕਿ ਚੋਣਾਂ ਤੋਂ 240 ਦਿਨ ਪਹਿਲਾਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਣਾ ਚਾਹੀਦਾ ਹੈ।

ਪੁਰਾਣੀ ਸੈਨੇਟ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਨਵੀਂ ਸੈਨੇਟ ਦੀ ਚੋਣ ਕੀਤੀ ਜਾਂਦੀ ਹੈ ਪਰ ਇਸ ਵਾਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਅੱਜ ਨੋਟੀਫਿਕੇਸ਼ਨ ਜਾਰੀ ਹੋ ਵੀ ਜਾਂਦਾ ਹੈ ਤਾਂ ਚੋਣਾਂ ਨੂੰ 240 ਦਿਨ ਲੱਗ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਦੇ ਧਰਨੇ ਵਿੱਚ 10 ਦੇ ਕਰੀਬ ਵਿਦਿਆਰਥੀ ਜ਼ਖ਼ਮੀ ਹੋਏ ਹਨ।

ਸਿਆਸੀ ਪਾਰਟੀਆਂ ਇੱਕਜੁਟ

ਪੀਯੂ ਸੈਨੇਟ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹਨ। ਕਾਂਗਰਸ ਅਤੇ ਭਾਜਪਾ ਦੇ ਸਾਰੇ ਸੀਨੀਅਰ ਆਗੂ ਧਰਨੇ ਵਾਲੀ ਥਾਂ ‘ਤੇ ਪਹੁੰਚ ਗਏ ਅਤੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕਾਂਗਰਸੀ ਆਗੂਆਂ ਤੇ ਸੰਸਦ ਮੈਂਬਰਾਂ ਨੇ ਇਸੇ ਮੁੱਦੇ ਨੂੰ ਲੈ ਕੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।

ਇਸੇ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੀ ਤਰਫੋਂ ਸੀਐਮ ਭਗਵੰਤ ਮਾਨ ਨੇ 12 ਨਵੰਬਰ ਨੂੰ ਉਪ ਰਾਸ਼ਟਰਪਤੀ ਨੂੰ ਚੋਣ ਕਰਵਾਉਣ ਲਈ ਪੱਤਰ ਲਿਖਿਆ ਸੀ। ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਵੀ ਇਸ ਸੰਘਰਸ਼ ਦੀ ਹਮਾਇਤ ਕਰ ਰਹੇ ਹਨ।

Exit mobile version