AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੱਡੀ ਪੰਥਕ ਬੈਠਕ, ਨਵੇਂ ਬੇਅਦਬੀ ਕਾਨੂੰਨ ਸਮੇਤ ਹੋਰ ਮੁੱਦਿਆਂ ‘ਤੇ ਹੋ ਸਕਦਾ ਵਿਚਾਰ-ਵਟਾਂਦਰਾ

ਇਸ ਬੈਠਕ 'ਚ ਵੱਖ-ਵੱਖ ਸਿੱਖ ਸੰਗਠਨਾਂ ਦੇ ਮੁਖੀ, ਨਿਹੰਗ ਸਿੰਘ ਦਲ, ਕਾਰ ਸੇਵਾ ਦਲ, ਟਕਸਾਲਾਂ, ਫੈਡਰੇਸ਼ਨਾਂ, ਵਿਦਵਾਨਾਂ ਤੇ ਕਈ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਮੀਟਿੰਗ ਦਾ ਮੁੱਖ ਉਦੇਸ਼ ਪ੍ਰਸਤਾਵਿਤ ਐਕਟ ਦੇ ਉਨ੍ਹਾਂ ਉਪਬੰਧਾਂ 'ਤੇ ਵਿਚਾਰ-ਵਟਾਂਦਰਾ ਕਰਨਾ ਹੈ, ਜਿਨ੍ਹਾਂ ਨੂੰ ਸਿੱਖ ਧਾਰਮਿਕ ਤੇ ਪਰੰਪਰਾਗਤ ਅਧਿਕਾਰਾਂ ਲਈ ਇਤਰਾਜ਼ਯੋਗ ਮੰਨਿਆ ਜਾ ਰਿਹਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੱਡੀ ਪੰਥਕ ਬੈਠਕ, ਨਵੇਂ ਬੇਅਦਬੀ ਕਾਨੂੰਨ ਸਮੇਤ ਹੋਰ ਮੁੱਦਿਆਂ 'ਤੇ ਹੋ ਸਕਦਾ ਵਿਚਾਰ-ਵਟਾਂਦਰਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੱਡੀ ਪੰਥਕ ਬੈਠਕ
tv9-punjabi
| Updated On: 15 Jun 2026 10:05 AM IST
Share

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਕੁੱਝ ਉਪਬੰਧਾਂ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਨੇ ਬੀਤੀ ਦਿਨੀਂ ਚਿੰਤਾ ਪ੍ਰਗਟ ਕੀਤੀ ਸੀ। ਇਸੇ ਮੁੱਦੇ ਦੇ ਸਬੰਧ ‘ਚ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ‘ਤੇ ਚਰਚਾ ਕਰਨ ਲਈ ਅੱਜ ਇੱਕ ਵੱਡੀ ਪੰਥਕ ਬੈਠਕ ਸੱਦੀ ਗਈ ਹੈ। ਪੰਥਕ ਮੀਟਿੰਗ ਸਵੇਰੇ 11:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਣ ਵਾਲੀ ਹੈ।

ਇਸ ਬੈਠਕ ‘ਚ ਵੱਖ-ਵੱਖ ਸਿੱਖ ਸੰਗਠਨਾਂ ਦੇ ਮੁਖੀ, ਨਿਹੰਗ ਸਿੰਘ ਦਲ, ਕਾਰ ਸੇਵਾ ਦਲ, ਟਕਸਾਲਾਂ, ਫੈਡਰੇਸ਼ਨਾਂ, ਵਿਦਵਾਨਾਂ ਤੇ ਕਈ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਮੀਟਿੰਗ ਦਾ ਮੁੱਖ ਉਦੇਸ਼ ਪ੍ਰਸਤਾਵਿਤ ਐਕਟ ਦੇ ਉਨ੍ਹਾਂ ਉਪਬੰਧਾਂ ‘ਤੇ ਵਿਚਾਰ-ਵਟਾਂਦਰਾ ਕਰਨਾ ਹੈ, ਜਿਨ੍ਹਾਂ ਨੂੰ ਸਿੱਖ ਧਾਰਮਿਕ ਤੇ ਪਰੰਪਰਾਗਤ ਅਧਿਕਾਰਾਂ ਲਈ ਇਤਰਾਜ਼ਯੋਗ ਮੰਨਿਆ ਜਾ ਰਿਹਾ ਹੈ। ਵਿਚਾਰ-ਵਟਾਂਦਰੇ ‘ਚ ਗੁਰਦੁਆਰਾ ਪ੍ਰਬੰਧਨ, ਧਾਰਮਿਕ ਆਜ਼ਾਦੀ ਤੇ ਸਿੱਖ ਮਰਿਆਦਾ ‘ਤੇ ਕਾਨੂੰਨ ਦੇ ਪ੍ਰਭਾਵ ‘ਤੇ ਵੀ ਧਿਆਨ ਕੇਂਦਰਿਤ ਰਹਿਣ ਦੀ ਉਮੀਦ ਹੈ।

ਇਸ ਮੀਟਿੰਗ ਦੌਰਾਨ ਮੀਡੀਆ ਕਵਰੇਜ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਵਿਚਾਰ-ਵਟਾਂਦਰੇ ਅੰਦਰੂਨੀ ਤੇ ਗੰਭੀਰ ਹੋਣਗੇ। ਹਾਲਾਂਕਿ, ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੀ ਉਮੀਦ ਹੈ, ਜਿਸ ਦੌਰਾਨ ਵਿਚਾਰ-ਵਟਾਂਦਰੇ ਤੇ ਫੈਸਲਿਆਂ ਦੇ ਵੇਰਵੇ ਸਾਂਝੇ ਕੀਤੇ ਜਾ ਸਕਦੇ ਹਨ।

ਬੰਦੀ ਸਿੰਘਾਂ ਦਾ ਮੁੱਦਾ

ਮੀਟਿੰਗ ਦੌਰਾਨ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਸਿੱਖ ਸੰਗਠਨ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਹਨ। ਇਸ ਮੀਟਿੰਗ ਨੂੰ ਸਿੱਖ ਪੰਥ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਸ ‘ਚ ਮਹੱਤਵਪੂਰਨ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮਾਮਲਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...