ਪਰਮਰਾਜ ਉਮਰਾਨੰਗਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਦਿੱਤੇ ਨੌਕਰੀ ਬਹਾਲੀ ਦੇ ਹੁਕਮ – Punjabi News

ਪਰਮਰਾਜ ਉਮਰਾਨੰਗਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਦਿੱਤੇ ਨੌਕਰੀ ਬਹਾਲੀ ਦੇ ਹੁਕਮ

Updated On: 

02 Feb 2024 16:29 PM

ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲਿਆਂ ਵਿਚ ਨਾਮਜਦ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਉਹਨਾਂ ਦੀ ਬਹਾਲੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦਰਅਸਲ ਉਮਰਾਨੰਗਲ ਸਾਲ 2019 ਤੋਂ ਮੁਅੱਤਲ ਚਲੇ ਆ ਰਹੇ ਹਨ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ। ਹਾਲਾਂਕਿ ਇਸ ਮਾਮਲੇ 'ਚ ਵਿਸਥਾਰਤ ਆਦੇਸ਼ ਆਉਣਾ ਬਾਕੀ ਹੈ।

ਪਰਮਰਾਜ ਉਮਰਾਨੰਗਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਦਿੱਤੇ ਨੌਕਰੀ ਬਹਾਲੀ ਦੇ ਹੁਕਮ

ਹਰਿਆਣਾ-ਪੰਜਾਬ ਕੋਰਟ

Follow Us On

ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲਿਆਂ ਵਿਚ ਨਾਮਜਦ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ, ਹਾਈਕੋਰਟ ਨੇ IG ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਤੁਹਾਨੂੰ ਦਸ ਦਈਏ ਕਿ ਉਮਰਾਨੰਗਲ ਸਾਲ 2019 ਤੋਂ ਮੁਅੱਤਲ ਚੱਲ ਰਹੇ ਸਨ। ਹੁਣ ਉਮਰਾਨੰਗਲ ਲਈ ਇਹ ਵੱਡੀ ਰਾਹਤ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਮਰਾਨੰਗਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਕਾਰਨ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ। ਜਿਸ ਵਿੱਚ ਉਹਨਾਂ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ। ਹਾਲਾਂਕਿ ਇਸ ਮਾਮਲੇ ‘ਚ ਵਿਸਥਾਰਤ ਆਦੇਸ਼ ਆਉਣਾ ਬਾਕੀ ਹੈ।

2019 ਵਿੱਚ ਕੀਤੇ ਗਏ ਮੁਅੱਤਲ

2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ। ਪੰਜਾਬ ਦੇ ਗ੍ਰਹਿ ਵਿਭਾਗ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਕਾਰਵਾਈ ਕੀਤੀ ਸੀ।

29 ਸਾਲ ਪੁਰਾਣੇ ਮਾਮਲੇ ‘ਚ ਮਾਮਲਾ ਦਰਜ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਲਾ ਅਫਗਾਨਾ ਦੇ ਵਾਸੀ ਸੁਖਪਾਲ ਸਿੰਘ ਦੇ 29 ਸਾਲ ਪੁਰਾਣੇ ਝੂਠੇ ਮੁਕਾਬਲੇ ਵਿੱਚ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਵਿਰੁੱਧ ਅਕਤੂਬਰ 2023 ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਭਗਵੰਤਪੁਰਾ ਜ਼ਿਲ੍ਹਾ ਰੋਪੜ ਵਿੱਚ ਧਾਰਾ 166ਏ, 167, 193, 195, 196, 200, 201, 203, 211, 218, 221, 420, 120ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਆਈਟੀ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।

ਇਹ ਪੜ੍ਹੋ: ਫਰਜ਼ੀ ਪੁਲਿਸ ਮੁਕਾਬਲਾ ਕਰਵਾਉਣ ਦੇ ਕੇਸ ਚ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਇੱਕ ਹੋਰ ਕੇਸ ਦਰਜ

Exit mobile version