AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਗਟ ਸਿੰਘ ਨੂੰ ਹੀ ਪੰਜਾਬ ਕਾਂਗਰਸ ਦੀ ਕਮਾਨ ਕਿਉਂ? ਇਹ ਹਨ ਮੁੱਖ ਕਾਰਨ

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ। ਚੋਣਾਂ ਤੋਂ ਪਹਿਲਾਂ ਸੂਬਾ ਇਕਾਈ ਦੇ ਅੰਦਰ ਵਧ ਰਹੇ ਅੰਦਰੂਨੀ ਕਲੇਸ਼ ਕਾਰਨ ਇਹ ਤਬਦੀਲੀ ਜ਼ਰੂਰੀ ਹੋ ਗਈ ਸੀ।

ਪਰਗਟ ਸਿੰਘ ਨੂੰ ਹੀ ਪੰਜਾਬ ਕਾਂਗਰਸ ਦੀ ਕਮਾਨ ਕਿਉਂ? ਇਹ ਹਨ ਮੁੱਖ ਕਾਰਨ
ਪਰਗਟ ਸਿੰਘ ਦੀ ਪੁਰਾਣੀ ਤਸਵੀਰ
tv9-punjabi
| Updated On: 03 Oct 2026 01:50 AM IST
Share

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਪਾਰਟੀ ਨੇ ਸਾਬਕਾ ਓਲੰਪੀਅਨ ਅਤੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਰਸਮੀ ਤੌਰ ‘ਤੇ ਅਸਤੀਫ਼ਾ ਦੇ ਦਿੱਤਾ। ਵੜਿੰਗ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਤੱਕ ਸੂਬਾ ਕਾਂਗਰਸ ਪ੍ਰਧਾਨ ਵਜੋਂ ਸੇਵਾ ਨਿਭਾਈ ਪਰ ਹੁਣ ਇਹ ਕਮਾਨ ਪਰਗਟ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਸਵਾਲ ਇਹ ਹੈ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਕਿਉਂ ਸੌਂਪੀ ਗਈ, ਜਦੋਂ ਕਿ ਕਈ ਹੋਰ ਪ੍ਰਮੁੱਖ ਪੰਜਾਬ ਕਾਂਗਰਸ ਆਗੂ ਦੌੜ ਵਿੱਚ ਸਨ, ਜਿਨ੍ਹਾਂ ਦੇ ਨਾਵਾਂ ‘ਤੇ ਚਰਚਾ ਹੋ ਰਹੀ ਸੀ।

ਪਰਗਟ ਸਿੰਘ ਜਲੰਧਰ ਛਾਉਣੀ ਤੋਂ ਮੌਜੂਦਾ ਵਿਧਾਇਕ ਹਨ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਹਨ। ਉਹ ਪਦਮ ਸ੍ਰੀ ਅਤੇ ਅਰਜੁਨ ਪੁਰਸਕਾਰ ਜੇਤੂ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਪਰਗਟ ਸਿੰਘ ਨੇ ਪੰਜਾਬ ਪੁਲਿਸ ਵਿੱਚ ਪੁਲਿਸ ਸੁਪਰਡੈਂਟ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਕੈਬਨਿਟ ਮੰਤਰੀ ਵਜੋਂ ਵੀ ਸੇਵਾ ਨਿਭਾਈ ਅਤੇ ਵਰਤਮਾਨ ਵਿੱਚ ਜੰਮੂ ਅਤੇ ਕਸ਼ਮੀਰ ਦੇ ਇੰਚਾਰਜ ਏਆਈਸੀਸੀ ਸਕੱਤਰ ਹਨ। ਦੱਸ ਦਈਏ ਕਿ ਉਹ ਪੂਰੇ ਪੰਜਾਬ ਵਿੱਚ ਇੱਕ ਪ੍ਰਮੁੱਖ ਚਿਹਰਾ ਹਨ।

ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਹੋਏ ਸਨ ਸ਼ਾਮਲ

ਪਰਗਟ ਸਿੰਘ ਨੇ 2012 ਵਿੱਚ ਰਾਜਨੀਤੀ ਵਿੱਚ ਐਂਟਰੀ ਕੀਤਾ। ਉਨ੍ਹਾਂ ਨੇ ਜਲੰਧਰ ਛਾਉਣੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕੀਤੀ। ਕਾਂਗਰਸ ਦੇ ਜਗਬੀਰ ਸਿੰਘ ਬਰਾੜ ਨੂੰ ਹਰਾਇਆ। ਹਾਲਾਂਕਿ, 2016 ਵਿੱਚ ਅਕਾਲੀ ਦਲ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਜਲਦੀ ਹੀ ਪਾਰਟੀ ਛੱਡ ਦਿੱਤੀ ਅਤੇ ਸੁਖਬੀਰ ਸਿੰਘ ਬਾਦਲ ‘ਤੇ ਵੋਟਰਾਂ ਨਾਲ ਧੋਖਾ ਕਰਨ ਦਾ ਇਲਜ਼ਾਮ ਲਗਾਇਆ। ਫਿਰ ਉਹ ਨਵਜੋਤ ਸਿੰਘ ਸਿੱਧੂ ਅਤੇ ਬੈਂਸ ਭਰਾਵਾਂ ਨਾਲ ਆਵਾਜ਼-ਏ-ਪੰਜਾਬ ਫਰੰਟ ਵਿੱਚ ਸ਼ਾਮਲ ਹੋ ਗਏ, ਆਪਣੇ ਆਪ ਨੂੰ ਉਨ੍ਹਾਂ ਵਿਰੋਧੀ ਤਾਕਤਾਂ ਦੇ ਵਜੋਂ ਪੇਸ਼ ਕੀਤਾ। ਜਿਨ੍ਹਾਂ ਨੂੰ ਉਹ ਪੰਜਾਬ ਦੇ ਹਿੱਤਾਂ ਲਈ ਨੁਕਸਾਨਦੇਹ ਸਮਝਦੇ ਸਨ। ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ 2017 ਵਿੱਚ ਉਸੇ ਸੀਟ ਤੋਂ ਦੁਬਾਰਾ ਚੋਣ ਜਿੱਤੀ।

ਆਪਣੀ ਸੀਟ ‘ਤੇ ਬਣਾਈ ਮਜ਼ਬੂਤ ਪਕੜ

ਪਰਗਟ ਸਿੰਘ ਨੂੰ ਜਲੰਧਰ ਕੈਂਟ ਵਿੱਚ ਇੱਕ ਮਜ਼ਬੂਤ ​​ਨੇਤਾ ਵਜੋਂ ਜਾਣਿਆ ਜਾਂਦਾ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਜਿੱਤ ਮਿਲੀ ਸੀ ਤਾਂ ਵੀ ਉਨ੍ਹਾਂ ਨੇ ਕਾਂਗਰਸ ਲਈ ਆਪਣੀ ਜਲੰਧਰ ਕੈਂਟ ਸੀਟ ਬਰਕਰਾਰ ਰੱਖੀ। ਉਨ੍ਹਾਂ ਨੇ ਆਪਣੇ ਸਾਥੀ ਸਾਬਕਾ ਹਾਕੀ ਅੰਤਰਰਾਸ਼ਟਰੀ ਸੁਰਿੰਦਰ ਸਿੰਘ ਸੋਢੀ ਨੂੰ ਲਗਭਗ 5,800 ਵੋਟਾਂ ਨਾਲ ਹਰਾਇਆ।

ਜੱਟ ਸਿੱਖ ਭਾਈਚਾਰੇ ਨੂੰ ਲੁਭਾਉਣ ਦੀਆਂ ਤਿਆਰੀਆਂ

ਪਰਗਟ ਸਿੰਘ ਜੱਟ ਸਿੱਖ ਭਾਈਚਾਰੇ ਨਾਲ ਸਬੰਧਤ ਹਨ, ਜੋ ਕਿ ਪੰਜਾਬ ਦੀ ਆਬਾਦੀ ਦਾ ਲਗਭਗ 25 ਫੀਸਦ ਬਣਦਾ ਹੈ ਅਤੇ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। ਕਿਉਂਕਿ ਪਰਗਟ ਸਿੰਘ ਖੁਦ ਇਸ ਭਾਈਚਾਰੇ ਤੋਂ ਆਉਂਦੇ ਹਨ, ਇਸ ਲਈ ਉਹ ਆਪਣੇ ਭਾਈਚਾਰੇ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਸਕਦੇ ਹਨ, ਜੋ ਕਿ ਇਸ ਸਮੇਂ ਕਾਂਗਰਸ ਪਾਰਟੀ ਲਈ ਬਹੁਤ ਮਹੱਤਵਪੂਰਨ ਹੈ।

ਦੋਆਬਾ ਵਿੱਚ ਵੀ ਸੀਟਾਂ ਵਧਾਉਣ ‘ਤੇ ਜ਼ੋਰ

ਪ੍ਰਗਟ ਸਿੰਘ ਦਾ ਜਨਮ ਜਲੰਧਰ ਦੇ ਪਿੰਡ ਮੀਠਾਪੁਰ ਵਿੱਚ ਹੋਇਆ ਸੀ, ਜੋ ਕਿ ਦੋਆਬਾ ਖੇਤਰ ਵਿੱਚ ਪੈਂਦਾ ਹੈ। ਇਸ ਖੇਤਰ ਵਿੱਚ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹਨ ਅਤੇ ਇਸ ਵਿੱਚ ਕੁੱਲ 23 ਵਿਧਾਨ ਸਭਾ ਸੀਟਾਂ ਹਨ। ਹਾਲਾਂਕਿ, 2022 ਵਿੱਚ ਕਾਂਗਰਸ ਨੇ ਸਿਰਫ਼ ਨੌਂ ਸੀਟਾਂ ਜਿੱਤੀਆਂ ਸਨ। ਇਸ ਲਈ ਕਾਂਗਰਸ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਗਟ ਸਿੰਘ ਰਾਹੀਂ ਇੱਕ ਮਹੱਤਵਪੂਰਨ ਜਿੱਤ ‘ਤੇ ਨਜ਼ਰ ਰੱਖੇਗੀ।

Source: tv9hindi.com

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...