AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਾਕੀ ਖਿਡਾਰੀ ਤੋਂ ਸਿਆਸਤ ਤੱਕ… ਪਰਗਟ ਸਿੰਘ ਬਾਰੇ ਜਾਣੋ, ਹਾਈ ਕਮਾਨ ਨੇ ਬਣਾਇਆ PPCC ਦਾ ਨਵਾਂ ਪ੍ਰਧਾਨ

ਪੰਜਾਬ ਕਾਂਗਰਸ ਨੂੰ ਹੁਣ ਸਾਬਕਾ ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਦੇ ਰੂਪ ਵਿੱਚ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਪਰਗਟ ਸਿੰਘ 'ਤੇ 2027 ਚੋਣਾਂ ਦੀ ਵੱਡੀ ਜਿੰਮੇਵਾਰੀ ਹੋਵੇਗੀ।

ਹਾਕੀ ਖਿਡਾਰੀ ਤੋਂ ਸਿਆਸਤ ਤੱਕ... ਪਰਗਟ ਸਿੰਘ ਬਾਰੇ ਜਾਣੋ, ਹਾਈ ਕਮਾਨ ਨੇ ਬਣਾਇਆ PPCC ਦਾ ਨਵਾਂ ਪ੍ਰਧਾਨ
ਪਰਗਟ ਸਿੰਘ ਬਾਰੇ ਜਾਣੋ (Photo Credit: ChatGpt.com)
abhishek-thakur
| Updated On: 03 Oct 2026 00:01 AM IST
Share

ਪੰਜਾਬ ਕਾਂਗਰਸ ਨੂੰ ਹੁਣ ਸਾਬਕਾ ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਦੇ ਰੂਪ ਵਿੱਚ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਜਲੰਧਰ ਦੇ ਮਿੱਠਾਪੁਰ ਤੋਂ ਨਿਕਲ ਕੇ ਅੰਤਰਰਾਸ਼ਟਰੀ ਹਾਕੀ ਵਿੱਚ ਭਾਰਤ ਦੀ ਕਪਤਾਨੀ ਕਰਨ ਵਾਲੇ ਪਰਗਟ ਸਿੰਘ ਨੇ ਖੇਡ ਤੋਂ ਬਾਅਦ ਰਾਜਨੀਤੀ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ। ਉਹ ਲਗਾਤਾਰ ਤਿੰਨ ਵਾਰ ਜਲੰਧਰ ਕੈਂਟ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਜਾ ਚੁੱਕੇ ਹਨ। ਕਾਂਗਰਸ ਨੇ ਹੁਣ ਉਨ੍ਹਾਂ ਨੂੰ ਸੂਬਾ ਸੰਗਠਨ ਦੀ ਕਮਾਨ ਸੌਂਪੀ ਹੈ।

ਪਰਗਟ ਸਿੰਘ ਬਾਰੇ ਜਾਣੋ

ਪਰਗਟ ਸਿੰਘ ਪੰਜਾਬ ਦੇ ਪ੍ਰਸਿੱਧ ਸਾਬਕਾ ਹਾਕੀ ਖਿਡਾਰੀ ਅਤੇ ਕਾਂਗਰਸ ਦੇ ਸਿਆਸਤਦਾਨ ਹਨ। ਪਰਗਟ ਸਿੰਘ ਦਾ ਜਨਮ 5 ਮਾਰਚ 1964 ਨੂੰ ਜਲੰਧਰ ਦੇ ਮਿੱਠਾਪੁਰ ਵਿੱਚ ਹੋਇਆ। ਇਹ ਪਿੰਡ ਪੰਜਾਬ ਦੀ ਹਾਕੀ ਪਰੰਪਰਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਤੋਂ ਬੀ.ਏ. ਦੀ ਪੜ੍ਹਾਈ ਕੀਤੀ। ਛੇ ਸਾਲ ਦੀ ਉਮਰ ਤੋਂ ਹਾਕੀ ਖੇਡਣਾ ਸ਼ੁਰੂ ਕਰਨ ਵਾਲੇ ਪਰਗਟ ਭਾਰਤੀ ਟੀਮ ਵਿੱਚ ਡਿਫੈਂਡਰ ਦੇ ਰੂਪ ਵਿੱਚ ਖੇਡੇ। 1983 ਵਿੱਚ ਹਾਂਗਕਾਂਗ ਦੇ ਖ਼ਿਲਾਫ਼ ਉਨ੍ਹਾਂ ਦਾ ਅੰਤਰਰਾਸ਼ਟਰੀ ਡੈਬਿਊ ਹੋਇਆ। ਉਹ 1985 ਜੂਨੀਅਰ ਵਿਸ਼ਵ ਕੱਪ 1986 ਅਤੇ 1990 ਵਿਸ਼ਵ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ। 1990 ਦੇ ਵਿਸ਼ਵ ਕੱਪ ਵਿੱਚ ਉਹ ਭਾਰਤੀ ਟੀਮ ਦੇ ਕਪਤਾਨ ਸਨ।

ਉਨ੍ਹਾਂ ਦਾ ਜਨਮ 5 ਮਾਰਚ 1965 ਨੂੰ ਜਲੰਧਰ ਦੇ ਮਿੱਠਾਪੁਰ ਵਿੱਚ ਹੋਇਆ। ਉਨ੍ਹਾਂ ਨੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਤੋਂ ਪੜ੍ਹਾਈ ਕੀਤੀ। ਹਾਕੀ ਵਿੱਚ ਉਹ ਫੁੱਲ-ਬੈਕ ਦੀ ਭੂਮਿਕਾ ਨਿਭਾਉਂਦੇ ਸਨ ਅਤੇ ਭਾਰਤੀ ਹਾਕੀ ਟੀਮ ਦੀ ਕਪਤਾਨੀ ਵੀ ਕੀਤੀ।

ਤਿੰਨ ਓਲੰਪਿਕਸ ‘ਚ ਭਾਰਤ ਦੀ ਕਪਤਾਨੀ

ਪਰਗਟ ਸਿੰਘ ਨੇ 1988 ਸਿਓਲ, 1992 ਬਾਰਸੀਲੋਨਾ ਅਤੇ 1996 ਅਟਲਾਂਟਾ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਬਾਰਸੀਲੋਨਾ ਅਤੇ ਅਟਲਾਂਟਾ ਓਲੰਪਿਕ ਵਿੱਚ ਉਨ੍ਹਾਂ ਨੇ ਭਾਰਤੀ ਟੀਮ ਦੀ ਕਪਤਾਨੀ ਕੀਤੀ। 1996 ਤੋਂ ਬਾਅਦ ਉਨ੍ਹਾਂ ਨੇ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲਿਆ। ਇਸ ਤੋਂ ਬਾਅਦ ਵੀ ਖੇਡ ਨਾਲ ਉਨ੍ਹਾਂ ਦਾ ਜੁੜਾਅ ਬਣਿਆ ਰਿਹਾ। ਉਹ FIH ਐਥਲੀਟ ਪੈਨਲ ਅਤੇ ਰੂਲਜ਼ ਐਡਵਾਈਜ਼ਰੀ ਪੈਨਲ ਨਾਲ ਜੁੜੇ ਰਹੇ ਅਤੇ 1998 ਵਿੱਚ ਭਾਰਤੀ ਰਾਸ਼ਟਰੀ ਹੌਕੀ ਟੀਮ ਦੇ ਕੋਚ ਵੀ ਬਣੇ।

ਮਿਲ ਚੁੱਕੇ ਹਨ ਇਹ ਸਨਮਾਨ

ਖੇਡ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ 1989 ਵਿੱਚ ਅਰਜੁਨ ਪੁਰਸਕਾਰ, 1998 ਵਿੱਚ ਪਦਮ ਸ਼੍ਰੀ ਅਤੇ 2005 ਵਿੱਚ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਮਿਲਿਆ। ਪੰਜਾਬ ਵਿੱਚ ਉਹ ਖੇਡ ਡਾਇਰੈਕਟਰ ਵੀ ਰਹੇ।

ਪਰਗਟ ਸਿੰਘ ਦੀ ਸਿਆਸਤ ‘ਚ ਐਂਟਰੀ

ਹਾਕੀ ਤੋਂ ਰਾਜਨੀਤੀ ਦਾ ਸਫ਼ਰ ਪਰਗਟ ਸਿੰਘ ਨੇ 2012 ਵਿੱਚ ਸ਼ੁਰੂ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਲੰਧਰ ਕੈਂਟ ਤੋਂ ਵਿਧਾਨ ਸਭਾ ਚੋਣ ਜਿੱਤੀ। ਬਾਅਦ ਵਿੱਚ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਨਵੰਬਰ 2016 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ 2017 ਦੀ ਚੋਣ ਕਾਂਗਰਸ ਦੀ ਟਿਕਟ ‘ਤੇ ਜਿੱਤ ਕੇ ਵਿਧਾਨ ਸਭਾ ਪਹੁੰਚੇ। 2022 ਵਿੱਚ ਵੀ ਉਨ੍ਹਾਂ ਨੇ ਜਲੰਧਰ ਕੈਂਟ ਸੀਟ ਬਰਕਰਾਰ ਰੱਖੀ। ਇਸ ਤਰ੍ਹਾਂ ਉਹ 2012, 2017 ਅਤੇ 2022 ਵਿੱਚ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ।

ਚਰਨਜੀਤ ਸਿੰਘ ਚੰਨੀ ਸਰਕਾਰ ਚ ਸਤੰਬਰ 2021 ਤੋਂ ਮਾਰਚ 2022 ਤੱਕ ਪਰਗਟ ਸਿੰਘ ਪੰਜਾਬ ਦੇ ਕੈਬਨਿਟ ਮੰਤਰੀ ਰਹੇ। ਉਨ੍ਹਾਂ ਨੂੰ ਸਕੂਲ ਸਿੱਖਿਆ, ਉੱਚ ਸਿੱਖਿਆ, ਖੇਡਾਂ ਤੇ ਯੂਥ ਸੇਵਾਵਾਂ ਅਤੇ ਐੱਨ.ਆਰ.ਆਈ. ਮਾਮਲਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਉਹ ਕਾਂਗਰਸ ਸੰਗਠਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਚੁੱਕੇ ਹਨ ਅਤੇ ਨਵਜੋਤ ਸਿੰਘ ਸਿੱਧੂ ਦੇ ਸੂਬਾ ਕਾਂਗਰਸ ਪ੍ਰਧਾਨ ਰਹਿੰਦਿਆਂ ਜਨਰਲ ਸਕੱਤਰ (ਸੰਗਠਨ) ਰਹੇ।

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ, ਜਲੰਧਰ ਛਾਉਣੀ ਤੋਂ ਹਨ ਵਿਧਾਇਕ

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ

ਪਰਗਟ ਸਿੰਘ ਲਈ ਚੁਣੌਤੀਆਂ

ਕਾਂਗਰਸ ਨੇ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦੇ ਕੇ ਉਨ੍ਹਾਂ ਦੀ ਸਿਆਸੀ ਪਾਰੀ ਨੂੰ ਨਵਾਂ ਵਿਸਥਾਰ ਦਿੱਤਾ ਹੈ। ਅਜਿਹੇ ਸਮੇਂ ਵਿੱਚ ਜਦੋਂ ਪੰਜਾਬ ਕਾਂਗਰਸ ਨੂੰ ਸੰਗਠਨਾਤਮਕ ਪੱਧਰ ‘ਤੇ ਇਕਜੁੱਟ ਕਰਨ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਗਤੀ ਦੇਣ ਦੀ ਚੁਣੌਤੀ ਹੈ, ਪਰਗਟ ਸਿੰਘ ਦੇ ਸਾਹਮਣੇ ਖੇਡ ਦੇ ਮੈਦਾਨ ਤੋਂ ਬਾਅਦ ਹੁਣ ਪਾਰਟੀ ਸੰਗਠਨ ਨੂੰ ਸੰਭਾਲਣ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ।

ਪਰਗਟ ਸਿੰਘ ਪ੍ਰਮੁੱਖ ਜੱਟ ਸਿੱਖ ਚਿਹਰਾ

ਪਰਗਟ ਸਿੰਘ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਪ੍ਰਮੁੱਖ ਜੱਟ ਸਿੱਖ ਚਿਹਰੇ ਵਜੋਂ ਦੇਖਿਆ ਜਾਂਦਾ ਹੈ ਪਰ ਉਨ੍ਹਾਂ ਦੀ ਮੁੱਖ ਚੋਣਵੀਂ ਪਕੜ ਮਾਝੇ ਦੀ ਬਜਾਏ ਦੋਆਬਾ, ਖਾਸ ਕਰਕੇ ਜਲੰਧਰ ਖੇਤਰ ਵਿੱਚ ਰਹੀ ਹੈ। ਉਹ ਜਲੰਧਰ ਕੈਂਟ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ ਹਨ। ਜਿਸ ਕਾਰਨ ਦੋਆਬੇ ਵਿੱਚ ਉਨ੍ਹਾਂ ਦਾ ਆਪਣਾ ਮਜ਼ਬੂਤ ਸਿਆਸੀ ਆਧਾਰ ਬਣਿਆ ਹੈ।

ਮਾਝੇ ਵਿੱਚ ਪਰਗਟ ਸਿੰਘ ਦੀ ਪਕੜ ਨੂੰ ਸਮਝਣ ਲਈ ਇਹ ਗੱਲ ਮਹੱਤਵਪੂਰਨ ਹੈ ਕਿ ਇਸ ਖੇਤਰ ਵਿੱਚ ਕਾਂਗਰਸ ਦੀ ਰਵਾਇਤੀ ਲੀਡਰਸ਼ਿਪ ਵਿੱਚ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸਥਾਨਕ ਆਗੂਆਂ ਦੀ ਲੰਬੇ ਸਮੇਂ ਤੋਂ ਭੂਮਿਕਾ ਰਹੀ ਹੈ। ਪਰਗਟ ਸਿੰਘ ਪੰਜਾਬ ਕਾਂਗਰਸ ਦਾ ਜੱਟ ਸਿੱਖ ਚਿਹਰਾ ਹਨ। ਮਾਲਵਾ ਖੇਤਰ ਪੰਜਾਬ ਦੀ ਚੋਣੀ ਸਿਆਸਤ ਵਿੱਚ ਜੱਟ ਸਿੱਖ ਭਾਈਚਾਰੇ ਦੀ ਮਹੱਤਵਪੂਰਨ ਮੌਜੂਦਗੀ ਵਾਲਾ ਇਲਾਕਾ ਹੈ। ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਨਾਲ ਜੁੜੇ ਮੁੱਦੇ ਇਸ ਵੋਟ ਸਮੂਹ ਲਈ ਖਾਸ ਮਹੱਤਵ ਰੱਖਦੇ ਹਨ। ਕਿਸਾਨੀ, ਫਸਲਾਂ ਦੇ ਭਾਅ, ਨਹਿਰੀ ਪਾਣੀ, ਬਿਜਲੀ, ਕਰਜ਼ਾ, ਨਸ਼ਾ, ਬੇਰੁਜ਼ਗਾਰੀ ਅਤੇ ਪੇਂਡੂ ਵਿਕਾਸ ਵਰਗੇ ਮੁੱਦੇ ਚੋਣੀ ਰੁਝਾਨਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਮਾਲਵਾ ਵਿੱਚ ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਮੋਗਾ, ਫਰੀਦਕੋਟ ਅਤੇ ਮੁਕਤਸਰ ਸਮੇਤ ਕਈ ਜ਼ਿਲ੍ਹੇ ਸ਼ਾਮਲ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...