ਪੰਜਾਬ 2027 ਚੋਣਾਂ ਲਈ ਕਾਂਗਰਸ ਨੇ ਹੁਣੇ ਤੋਂ ਖਿੱਚੀ ਤਿਆਰੀ, ਪਰਗਟ ਸਿੰਘ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ

Updated On: 

10 Nov 2026 07:06 AM IST

Punjab Assembly Elections 2027: ਜਲੰਧਰ ਕੈਂਟ ਵਿੱਚ ਕਰਵਾਈ ਗਈ ਇੱਕ ਅਹਿਮ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਪਾਰਟੀ ਅਹੁਦੇਦਾਰਾਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਚਰਚਾ ਕੀਤੀ।

ਪੰਜਾਬ 2027 ਚੋਣਾਂ ਲਈ ਕਾਂਗਰਸ ਨੇ ਹੁਣੇ ਤੋਂ ਖਿੱਚੀ ਤਿਆਰੀ, ਪਰਗਟ ਸਿੰਘ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ

ਪੰਜਾਬ 2027 ਚੋਣਾਂ ਲਈ ਕਾਂਗਰਸ ਨੇ ਹੁਣੇ ਤੋਂ ਖਿੱਚੀ ਤਿਆਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਹੁਣੇ ਤੋਂ ਹੀ ਗਰਮਾਉਣ ਲੱਗੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਸਰਦਾਰ ਪਰਗਟ ਸਿੰਘ ਨੇ ਜਲੰਧਰ ਕੈਂਟ ਹਲਕੇ ਦੇ ਵਰਕਰਾਂ ਵਿੱਚ ਨਵਾਂ ਜੋਸ਼ ਭਰਦਿਆਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਨੂੰ ਦਿਨ-ਰਾਤ ਇੱਕ ਕਰਨਾ ਪਵੇਗਾ। ਇਸ ‘ਤੇ ਵਰਕਰਾਂ ਨੇ ਵੀ ਪਰਗਟ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੇ ਪੰਜਾਬ ਦੀ ਕਮਾਨ ਸੰਭਾਲਣ, ਕੈਂਟ ਹਲਕੇ ਤੋਂ ਜਿੱਤ ਦਰਜ ਕਰਵਾਉਣਾ ਵਰਕਰਾਂ ਦੀ ਜ਼ਿੰਮੇਵਾਰੀ ਹੈ।

ਕਾਂਗਰਸ ਦੀ ਵਾਪਸੀ ਲਈ ਹੁਣੇ ਤੋਂ ਕਮਰ ਕੱਸ ਲਵੇ ਪਾਰਟੀ

ਜਲੰਧਰ ਕੈਂਟ ਵਿੱਚ ਕਰਵਾਈ ਗਈ ਇੱਕ ਅਹਿਮ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਪਾਰਟੀ ਅਹੁਦੇਦਾਰਾਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਵਾਪਸੀ ਲਈ ਹੁਣੇ ਤੋਂ ਹੀ ਕਮਰ ਕੱਸਣੀ ਪਵੇਗੀ। ਹਰੇਕ ਵਰਕਰ ਨੂੰ ਪਾਰਟੀ ਦੀਆਂ ਲੋਕ ਹਿੱਤੈਸ਼ੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਹੋਵੇਗੀ।

ਮੀਟਿੰਗ ਵਿੱਚ ਮੌਜੂਦ ਵਰਕਰਾਂ ਅਤੇ ਸਥਾਨਕ ਆਗੂਆਂ ਦਾ ਉਤਸ਼ਾਹ ਦੇਖਣਯੋਗ ਸੀ। ਵਰਕਰਾਂ ਨੇ ਸਰਬਸੰਮਤੀ ਨਾਲ ਸਰਦਾਰ ਪਰਗਟ ਸਿੰਘ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਉਹ ਪੂਰੇ ਸੂਬੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸੂਬਾ ਪੱਧਰ ‘ਤੇ ਲੀਡਰਸ਼ਿਪ ਸੰਭਾਲਣ ਵੱਲ ਧਿਆਨ ਦੇਣ। ਜਲੰਧਰ ਕੈਂਟ ਹਲਕੇ ਦੀ ਜ਼ਿੰਮੇਵਾਰੀ ਸਾਰੇ ਵਰਕਰ ਮਿਲ ਕੇ ਸੰਭਾਲਣਗੇ ਅਤੇ ਉਨ੍ਹਾਂ ਨੂੰ ਪਹਿਲਾਂ ਨਾਲੋਂ ਵੀ ਵੱਡੀ ਇਤਿਹਾਸਕ ਜਿੱਤ ਦਿਵਾ ਕੇ ਵਿਧਾਨ ਸਭਾ ਵਿੱਚ ਭੇਜਣਗੇ।

ਵਰਕਰ ਬੂਥ ਪੱਧਰ ‘ਤੇ ਸੰਗਠਨ ਨੂੰ ਕਰਨਗੇ ਮਜ਼ਬੂਤ

ਵਰਕਰਾਂ ਨੇ ਸੰਕਲਪ ਲਿਆ ਕਿ ਉਹ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨਗੇ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਗੇ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦੀ ਜਾਣਕਾਰੀ ਹਰ ਨਾਗਰਿਕ ਤੱਕ ਪਹੁੰਚਾਈ ਜਾਵੇਗੀ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਮਜ਼ਬੂਤ ਮਾਹੌਲ ਤਿਆਰ ਕੀਤਾ ਜਾ ਸਕੇ।

Loading...
Unable to load recommendations.
Follow Us