ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਆਸ਼ੀਰਵਾਦ ਨੂੰ ਪਰਗਟ ਨੇ ਦੱਸਿਆ ਵੱਡੀ ਗੱਲ, ਸਿਆਸੀ ਮੁੱਦਿਆਂ ‘ਤੇ ਵੀ ਖੁੱਲ੍ਹ ਕੇ ਬੋਲੇ
ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਵਰਗੇ ਨਿਮਾਣੇ ਬੰਦੇ ਨੂੰ ਬਾਬਾ ਜੀ ਦਾ ਅਸ਼ੀਰਵਾਦ ਮਿਲਣਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਆਸ਼ੀਰਵਾਦ ਨੂੰ ਪਰਗਟ ਨੇ ਦੱਸਿਆ ਵੱਡੀ ਗੱਲ, ਸਿਆਸੀ ਮੁੱਦਿਆਂ 'ਤੇ ਵੀ ਖੁੱਲ੍ਹ ਕੇ ਬੋਲੇ
ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ ਵੱਖ-ਵੱਖ ਸਿਆਸੀ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ ਤੋਂ ਬਾਅਦ ਸਿਆਸੀ ਹਲਕਿਆਂ ‘ਚ ਚਰਚਾ ਹੋ ਰਹੀ ਹੈ। ਇਸ ਦੌਰਾਨ ਡੇਰਾ ਮੁਖੀ ਨੇ ਕਾਂਗਰਸੀ ਆਗੂ ਪਰਗਟ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਜਪਾ ਆਗੂ ਸੁਸ਼ੀਲ ਰਿੰਕੂ ਨਾਲ ਵੀ ਮੁਲਾਕਾਤ ਕੀਤੀ।
ਬਾਬਾ ਜੀ ਦਾ ਆਸ਼ੀਰਵਾਦ ਮਿਲਣਾ ਮੇਰੇ ਲਈ ਵੱਡੀ ਗੱਲ: ਪਰਗਟ ਸਿੰਘ
ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਵਰਗੇ ਨਿਮਾਣੇ ਬੰਦੇ ਨੂੰ ਬਾਬਾ ਜੀ ਦਾ ਅਸ਼ੀਰਵਾਦ ਮਿਲਣਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਸੁਖਾਵਾਂ ਹੋਣਾ ਚਾਹੀਦਾ ਹੈ, ਸਮਾਜ ‘ਚ ਏਕਤਾ ਬਣੀ ਰਹੇ ਤੇ ਪੰਜਾਬ ਦਾ ਅਸਲ ਕਿਰਦਾਰ ਬਰਕਰਾਰ ਰਹੇ। ਲੋਕ ਬਿਨਾਂ ਕਿਸੇ ਡਰ ਤੇ ਭੈਅ ਤੋਂ ਆਪਣੀ ਜ਼ਿੰਦਗੀ ਬਤੀਤ ਕਰ ਸਕਣ। ਉਨ੍ਹਾਂ ਮੁਤਾਬਕ ਮਹਾਂਪੁਰਸ਼ਾਂ ਦਾ ਵੀ ਇਹੀ ਆਸ਼ੀਰਵਾਦ ਹੈ ਤੇ ਲੋਕਾਂ ਦੀ ਵੀ ਇਹੀ ਆਸ ਹੈ ਕਿ ਪੰਜਾਬ ਇਸੇ ਦਿਸ਼ਾ ‘ਚ ਅੱਗੇ ਵਧੇ।
ਹਰਦਿਆਲ ਸਿੰਘ ਕੰਬੋਜ ਦੇ ਭਾਜਪਾ ‘ਚ ਜਾਣ ‘ਤੇ ਕੱਸਿਆ ਤੰਜ਼
ਕਾਂਗਰਸ ਦੇ ਸੀਨੀਅਰ ਆਗੂ ਹਰਦਿਆਲ ਸਿੰਘ ਕੰਬੋਜ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਬਾਰੇ ਪੁੱਛੇ ਗਏ ਸਵਾਲ ‘ਤੇ ਪਰਗਟ ਸਿੰਘ ਨੇ ਕੇਂਦਰੀ ਏਜੰਸੀਆਂ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਕੇਂਦਰੀ ਏਜੰਸੀਆਂ ਕਿਵੇਂ ਕੰਮ ਕਰਦੀਆਂ ਹਨ। ਕੰਬੋਜ ‘ਤੇ ਤੰਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਜਿਸ ਦੀਆਂ ਲੱਤਾਂ ਭਾਰ ਨਹੀਂ ਝੱਲਦੀਆਂ, ਉਹ ਜਾ ਸਕਦਾ ਹੈ। ਜੇਕਰ ਹੋਰ ਕੋਈ ਪਾਰਟੀ ਛੱਡ ਕੇ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦੀ ਆਜ਼ਾਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪੰਜਾਬ ਦੀ ਲੜਾਈ ਨਹੀਂ ਲੜ ਸਕਦੇ ਤੇ ਪੰਜਾਬ ਦੇ ਹੱਕ ਲਈ ਖੜ੍ਹੇ ਨਹੀਂ ਹੋ ਸਕਦੇ ਤਾਂ ਫਿਰ ਅਸੀਂ ਕਿਸ ਲਈ ਖੜ੍ਹੇ ਹੋਵਾਂਗੇ।
ਇਹ ਵੀ ਪੜ੍ਹੋ
10 ਤੋਂ 15 ਦਿਨਾਂ ‘ਚ ਟਿਕਟਾਂ ਦੀ ਸਥਿਤੀ ਹੋਵੇਗੀ ਸਪੱਸ਼ਟ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਬਣਾਈ ਗਈ ਕਮੇਟੀ ‘ਚ ਚੇਅਰਪਰਸਨ ਦੀ ਜ਼ਿੰਮੇਵਾਰੀ ਮਿਲਣ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ‘ਚ ਟਿਕਟਾਂ ਦੀ ਵੰਡ ਸਬੰਧੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਅਗਲੇ 10 ਤੋਂ 15 ਦਿਨਾਂ ‘ਚ ਕਾਫ਼ੀ ਹੱਦ ਤੱਕ ਟਿਕਟਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਮੁੱਖ ਮੰਤਰੀ ਦੇ ਚਿਹਰੇ ਬਾਰੇ ਕਹੀ ਇਹ ਗੱਲ
ਸਮਰਥਕਾਂ ਵੱਲੋਂ ਉਨ੍ਹਾਂ ਨੂੰ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਦੀ ਮੰਗ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਡਿਊਟੀ ਪੂਰੀ ਟੀਮ ਨੂੰ ਨਾਲ ਲੈ ਕੇ ਚੱਲਣ ਤੇ ਇਕਜੁੱਟ ਹੋ ਕੇ ਚੋਣਾਂ ਲੜਨ ਦੀ ਹੈ। ਉਨ੍ਹਾਂ ਦਾ ਮਕਸਦ ਕਾਂਗਰਸ ਦੀ ਸਰਕਾਰ ਬਣਾਉਣਾ ਤੇ ਟੀਮ ਵਜੋਂ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਹੈ।
