AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਸਦਭਾਵਨਾ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਅਮੀਰ ਵਿਰਾਸਤ ਨੂੰ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਪੰਜਾਬ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ 'ਚ ਸੂਬੇ 'ਚ ਸ਼ਾਂਤੀ, ਆਪਸੀ ਵਿਸ਼ਵਾਸ ਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ।

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ
davinder-kumar-jalandhar
| Updated On: 02 Nov 2026 10:14 AM IST
Share

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PCC) ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਾਬਾ ਜੀ ਨਾਲ ਸ਼ਿਸ਼ਟਾਚਾਰ ਭੇਟ ਕੀਤੀ ਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਮਾਜਿਕ ਤੇ ਸਿਆਸੀ ਹਾਲਾਤ ਸਮੇਤ ਸੂਬੇ ‘ਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਏਕਤਾ ਬਣਾਈ ਰੱਖਣ ਦੀ ਲੋੜ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਜਾਬ ‘ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ‘ਤੇ ਦਿੱਤਾ ਜ਼ੋਰ

ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਸਦਭਾਵਨਾ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਅਮੀਰ ਵਿਰਾਸਤ ਨੂੰ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਪੰਜਾਬ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ‘ਚ ਸੂਬੇ ‘ਚ ਸ਼ਾਂਤੀ, ਆਪਸੀ ਵਿਸ਼ਵਾਸ ਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ।

ਨੌਜਵਾਨਾਂ ਦਾ ਭਵਿੱਖ ਤੇ ਨਸ਼ਿਆਂ ਦੀ ਸਮੱਸਿਆ ਅਹਿਮ ਮੁੱਦੇ

ਪਰਗਟ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਦੀ ਸਮੱਸਿਆ, ਸਮਾਜਿਕ ਸਦਭਾਵਨਾ ਤੇ ਸੂਬੇ ਦੀ ਖ਼ੁਸ਼ਹਾਲੀ ਵਰਗੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਸਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਸੰਭਵ ਨਹੀਂ ਹੈ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਤੇ ਸਾਂਝੀ ਜ਼ਿੰਮੇਵਾਰੀ ਵੀ ਬਹੁਤ ਮਹੱਤਵਪੂਰਨ ਹੈ।

ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਰਾਹ ਦਿਖਾਉਂਦੀਆਂ

ਪਰਗਟ ਸਿੰਘ ਨੇ ਕਿਹਾ ਕਿ ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੇਵਾ, ਨਿਮਰਤਾ, ਪਿਆਰ ਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਅਧਿਆਤਮਿਕ ਸੰਸਥਾਵਾਂ ਵੱਲੋਂ ਦਿੱਤਾ ਜਾਣ ਵਾਲਾ ਸੰਦੇਸ਼ ਸਮਾਜ ‘ਚ ਆਪਸੀ ਵਿਸ਼ਵਾਸ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਅਖੀਰ ‘ਚ ਪਰਗਟ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਸ਼ਾਂਤੀ, ਏਕਤਾ, ਖ਼ੁਸ਼ਹਾਲੀ ਤੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਂਝੀ ਵਿਰਾਸਤ ਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਬਣਾਈ ਰੱਖਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...