Pargat Singh on AAP: ਪੰਜਾਬ ‘ਚ ਜੋ ਹੋ ਰਿਹਾ ਹੈ, ਉਹ ‘ਆਪ’ ਦੇ ਵੱਸ ਦਾ ਨਹੀਂ : ਪਰਗਟ ਸਿੰਘ

Updated On: 

28 Feb 2023 14:23 PM IST

Punjab News: ਜਲੰਧਰ ਕੈਂਟ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈਕੇ ਟੀਵੀ9 ਪੰਜਾਬੀ ਦੀ ਟੀਮ ਨਾਲ ਖਾਸ ਗੱਲਬਾਤ ਕਰਦਿਆ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧੇ।

Pargat Singh on AAP: ਪੰਜਾਬ ਚ ਜੋ ਹੋ ਰਿਹਾ ਹੈ, ਉਹ ਆਪ ਦੇ ਵੱਸ ਦਾ ਨਹੀਂ : ਪਰਗਟ ਸਿੰਘ

ਪਰਗਟ ਸਿੰਘ, (ਫਾਈਲ ਫੋਟੋ)

Follow Us On
ਜਲੰਧਰ ਨਿਊਜ: ਤੋਂ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਪਰਗਟ ਸਿੰਘ (Pargat Singh) ਨੇ ਕਈ ਮੁੱਦਿਆਂ ਨੂੰ ਲੈ ਕੇ ਟੀਵੀ9 ਦੀ ਟੀਮ ਨਾਲ ਖਾਸ ਗੱਲਬਾਤ ਕੀਤੀ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਰਾਜਪਾਲ ਸਾਹਿਤ ਕਈ ਮੁੱਦਿਆਂ ਨੂੰ ਲੈ ਕੇ ਆਪ ਤੇ ਕਈ ਨਿਸ਼ਾਨੇ ਸਾਧੇ। ਉਨ੍ਹਾਂ ਨੇ ਜੇਲ੍ਹ ਵਿੱਚ ਗੈਂਗਸਟਰਾਂ ਦੀ ਮੌਤ ਨੂੰ ਲੈਕੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਵੀ ਵੱਡੇ ਸਵਾਲ ਚੁੱਕੇ।

ਕਈ ਮੁੱਦਿਆਂ ਨੂੰ ਲੈ ਕੇ ‘ਆਪ’ ਤੇ ਜੁਬਾਨੀ ਹਮਲੇ

ਪਰਗਟ ਸਿੰਘ ਨੇ ਸੀਬੀਆਈ ਵੱਲੋਂ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਗਿਰਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੂੰ ਘੇਰਿਆ ਹੈ । ਦਿੱਲੀ ਦੇ ਡਿਪਟੀ ਸੀਐਮ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਸਬੰਧ ‘ਚ ਉਨ੍ਹਾਂ ਕਿਹਾ ਕਿ ਇਹ ਸਾਰੇ ਲੋਕ ਪੱਕੇ ਤੌਰ ‘ਤੇ ਇਮਾਨਦਾਰ ਹਨ, ਮੈਨੂੰ ਬਿਲਕੁਲ ਨਹੀਂ ਪਤਾ, ਪਰ ਇਨ੍ਹਾਂ ਜਰੂਰ ਹੈ ਕਿ ਇਸ ਮਾਮਲੇ ਵਿੱਚ ਬਹੁਤ ਵੱਡਾ ਲੈਣ-ਦੇਣ ਹੋਇਆ ਹੈ, ਜੋ ਖਾਸ ਤੌਰ ‘ਤੇ ਆਬਕਾਰੀ ਨੀਤੀ ‘ਚ ਹੈ। ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ ਅਤੇ ਇਹ ਲੋਕ ਜਸ਼ਨ ਮਨਾਉਣ ਦੀ ਤਿਆਰੀ ਕਰ ਰਹੇ ਹਨ, ਪਰ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਇਹ ਕਿਸ ਗੱਲ ਦਾ ਜਸ਼ਨ ਮਨਾ ਰਹੇ ਹਨ।

‘ਸੂਬੇ ਦੀ ਕਾਨੂੰਨ ਵਿਵਸਥਾ ਕੰਟਰੋਲ ਤੋਂ ਬਾਹਰ’

ਪ੍ਰਗਟ ਸਿੰਘ ਨੇ ਕਿਹਾ ਗੋਇੰਦਵਾਲ ਜੇਲ੍ਹ ‘ਚ ਦੋ ਗੈਂਗਸਟਰਾਂ ਦੀ ਮੌਤ ਤੇ ਸਵਾਲ ਚੁੱਕਦੇ ਸਿਸਟਮ ਕੰਟਰੋਲ ਤੋਂ ਬਾਹਰ ਹੋਣ ਦੀ ਗੱਲ ਆਖੀ ਹੈ । ਜੇਲ੍ਹਾਂ ‘ਚ ਮੋਬਾਈਲ ਫ਼ੋਨ ਮਿਲਣ ਦੀ ਗੱਲ ਤਾਂ ਪਹਿਲਾਂ ਵੀ ਹੁੰਦੀ ਸੀ, ਪਰ ਜੇਲ੍ਹ ‘ਚ ਹੋਈ ਝੜਪ ਅਤੇ ਸਿੱਧੂ ਦੇ ਕਤਲ ਮਾਮਲੇ ਵਿੱਚ 2 ਮੁੱਖ ਗੈਂਗਸਟਰ ਦੀ ਮੌਤ ਤੇ ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ । ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਦੀ ਮੌਤ ਜੌ ਤੇ ਸਰਕਾਰ ਦੀ ਨੀਅਤ ਅਤੇ ਨੀਤੀ ‘ਤੇ ਵੱਡਾ ਸਵਾਲ ਖੜ੍ਹਾ ਕੀਤਾ ਹੈ ਤੇ ਉਨਾਂ ਕਿਹਾ ਪੰਜਾਬ ‘ਚ ਜੋ ਕੁਝ ਹੋ ਰਿਹਾ ਹੈ, ਉਹ ਸਰਕਾਰ ਦੇ ਵੱਸ ਦਾ ਨਹੀਂ ਹੈ।

ਸਰਕਾਰ ਵੱਲੋਂ ਰਾਜਪਾਲ ਦੀ ਜੰਗ ਤੇ ਬੋਲਿਆ ਹਮਲਾ

ਪੰਜਾਬ ਸਰਕਾਰ ਵੱਲੋਂ ਰਾਜਪਾਲ ਦੀ ਤਰਫੋਂ ਬਜਟ ਸੈਸ਼ਨ ਦੀ ਮਨਜ਼ੂਰੀ ਨਾ ਦੇਣ ਸਬੰਧੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਇੱਕ ਵਾਰ ਦੀ ਬਜਾਏ ਦੋ ਵਾਰ ਬੁਲਾਉਂਦੇ ਹਨ ਤਾਂ ਉਨ੍ਹਾਂ ਨੂੰ ਦੋ ਵਾਰ ਜਾਣਾ ਚਾਹੀਦਾ ਹੈ, ਉਨਾਂ ਬੋਲਿਆ ਕਿ ਸਰਕਾਰ ‘ਚ ਇਸ ਤਰ੍ਹਾਂ ਦੇ ਰਿਸ਼ਤੇ ਨਹੀਂ ਹੋਣੇ ਚਾਹੀਦੇ ਹਨ । ਪੰਜਾਬ ਵਿੱਚ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਹਨ, ਪਰ ਪੰਜਾਬ ਸਰਕਾਰ ਸੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਹੀ ਸਰਗਰਮ ਰਹਿਣ ਵਿੱਚ ਵਿਸ਼ਵਾਸ ਰੱਖਦੀ ਹੈ ।

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਉੱਤੇ ਚੁੱਕੇ ਸਵਾਲ

ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਉੱਤੇ ਸਵਾਲ ਚੁੱਕਦੇ ਕਿਹਾ ਕਿ ਅਜਨਾਲਾ ਕਾਂਡ ਦੇ 4 ਦਿਨ ਬਾਅਦ ਵੀ ਪੁਲਿਸ ਨੇ ਐਫਆਈਆਰ ਦਰਜ ਨਹੀਂ ਕੀਤੀ । ਪੰਜਾਬ ਪੁਲਿਸ ਨੂੰ ਕਿਸ ਗੱਲ ਦਾ ਡਰ ਹੈ? ਇਸ ਬਾਰੇ ਉਨ੍ਹਾਂ ਕਿਹਾ ਕਿ ਮੇਰੇ ਹਿਸਾਬ ਨਾਲ ਹੈਂਡਲਿੰਗ ਸਹੀ ਸੀ, ਪਰ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਇਆ ਗਿਆ ਹੈ, ਜੌ ਕਿ ਇਹ ਗਲਤ ਹੈ ਅਤੇ ਮੈਨੂੰ ਨਹੀਂ ਲੱਗਦਾ ਕਿ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ