Village Badal: ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਪਿੰਡ ਬਾਦਲ ਪੁਹੰਚੀ, ਪਿੰਡ ਵਿੱਚ ਸੋਗ ਦੀ ਲਹਿਰ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਬਾਦਲ ਪਿੰਡ ਪੁਹੰਚੀ।ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
Village Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਬਾਦਲ ਪਿੰਡ ਪੁਹੰਚ ਗਈ ਹੈ। ਪਿੰਡ ਬਾਦਲ (Village Badal) ਵਿੱਚ ਸੋਗ ਦੀ ਲਹਿਰ ਹੈ। ਹਰ ਕਿਸੇ ਦੀਆਂ ਅੱਖਾਂ ਨਮ ਹਨ। ਕਰੀਬ 9 ਘੰਟੇ ਦਾ ਸਫਰ ਤੈਅ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ, ਮਨਪ੍ਰੀਤ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠਿਆ ਚੰਡੀਗੜ੍ਹ ਤੋਂ ਪਿੰਡ ਬਾਦਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਪਹੁੰਚੇ ਹਨ।
ਪਿੰਡ ਬਾਦਲ ‘ਚ ਛਾਇਆ ਸਨਾਟਾ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਜਦੀ ਵਿੱਚ ਸਨਾਟਾ ਛਾਇਆ ਹੋਇਆ ਹੈ। ਅੱਜ ਪੂਰਾ ਦਿਨ ਦਿਹਾਂਤੀ ਇਲਾਕੇ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਲੰਬੀ ਹਲਕੇ ਵਿੱਚ ਬਜ਼ਾਰ ਬੰਦ ਰਹੇ। ਪਿੰਡ ਬਾਦਲ ਦੇ ਲੋਕਾਂ ਮੁਤਾਬਕ ਸਰਦਾਰ ਪ੍ਰਕਾਸ਼ ਸਿੰਘ ਬਾਦਲ ਬਹੁਤ ਨੇਕ ਦਿਲ ਦੇ ਇਨਸਾਨ ਸਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਗਰੀਬਾਂ ਦਾ ਮਸੀਹਾ ਵੀ ਕਿਹਾ ਜਾਂਦਾ ਸੀ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parakash Singh Badal) ਵਰਗਾ ਕੋਈ ਹੋਰ ਨਹੀਂ ਹੋ ਸਕਦਾ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸੋਗ ਵਜੋ ਚੰਡੀਗੜ੍ਹ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਬਾਦਲ ਪਿੰਡ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ 27 ਅਪ੍ਰੈਲ ਨੂੰ ਹੋਵੇਗਾ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਦੇ ਕਰੀਬ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਖੇਤਾਂ ਵਿੱਚ ਕਿਨੂੰਆਂ ਦੇ ਬਾਗ ਵਿੱਚ ਕੀਤਾ ਜਾਵੇਗਾ। ਦੱਸ ਦਈਏ ਕਿ ਕਰੀਬ 2 ਏਕੜ ਜਗਹਾ ਨੂੰ ਸਾਫ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਅੰਤਿਮ ਸਸਕਾਰ (Funeral) ਕੀਤਾ ਜਾਵੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ