Parkash Singh Badal ਦੀ ਮ੍ਰਿਤਕ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਫ਼ਤਰ ਲਿਆਂਦਾ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਲਿਆਂਦਾ ਗਿਆ ਹੈ।
Parkash Singh Badal ਦੀ ਮ੍ਰਿਤਕ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਫ਼ਤਰ ਲਿਆਂਦਾ
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਲਿਆਂਦਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਚੰਡੀਗੜ੍ਹ ਸਥਿਤ ਸੈਕਟਰ 28 ਵਿੱਚ ਰੱਖਿਆ ਗਿਆ। ਜਿੱਥੇ ਪਾਰਟੀ ਵਰਕਰਾਂ ਸਣੇ ਕਈ ਹੋਰ ਵੱਡੇ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਰਹੇ ਹਨ। ਇਸ ਮੌਕੇ ਪਾਰਟੀ ਵਰਕਰਾਂ ਦੀ ਅੱਖਾਂ ਨਮ ਹਨ। ਹਰ ਕੋਈ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨਾਲ ਕੱਢੇ ਸਮੇਂ ਨੂੰ ਯਾਦ ਕਰ ਰਹੇ ਹਨ।PM ਮੋਦੀ ਵੀ ਸ਼ਰਾਧਾਂਜਲੀ ਦੇਣ ਪਹੁੰਚਣਗੇ
ਪ੍ਰਕਾਸ਼ ਸਿੰਘ ਬਾਦਲ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narender Modi) ਸ਼ਰਧਾਂਜਲੀ ਦੇਣ ਲਈ ਕਰੀਬ 12 ਵਜੇ ਚੰਡੀਗੜ੍ਹ ਪਹੁੰਚਣਗੇ। ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਬੀਤੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੀ ਖਬਰ ਤੋਂ ਬਾਅਦ ਪੀਐੱਮ ਨਰੇਂਦਰ ਮੋਦੀ ਨੇ ਟਵੀਟ ਕਰ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਮੈਨੂੰ ਨਿਜੀ ਘਾਟਾ ਹੋਇਆ ਹੈ।
Follow Us
