Village Badal: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪਿੰਡ ਬਾਦਲ ਵਿੱਚ ਸੋਗ ਦੀ ਲਹਿਰ
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਬਣੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਦਿਹਾਂਤ ਹੋ ਗਿਆ। ਜਿਸ ਤੋਂ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਸੋਗ ਦਾ ਲਹਿਰ ਹੈ। ਪਿੰਡ ਦੇ ਸਰਪੰਚ ਤੋਂ ਲੈ ਕੇ ਹਰ ਕੋਈ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।
Village Badal: ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਬੀਤੇ ਦਿਨ ਮੰਗਲਵਾਰ ਨੂੰ ਮੁਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਉਨ੍ਹਾਂ ਆਪਣੇ ਆਖਰੀ ਸਾਹ ਲਏ। ਜਿਸ ਤੋਂ ਬਾਅਦ ਸਿਆਸੀ ਜਗਤ ਤੋਂ ਲੈ ਕੇ ਉਨ੍ਹਾਂ ਦੇ ਪਿੰਡ ਵਿੱਚ ਸੋਗ ਦਾ ਲਹਿਰ ਹੈ। ਹਰ ਕੋਈ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਹਲੀਮੀ ਨੂੰ ਯਾਦ ਕਰ ਰਿਹਾ ਹੈ।
ਪਿੰਡ ਬਾਦਲ ਵਿੱਚ ਛਾਇਆ ਸਨਾਟਾ
ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਜਦੀ ਵਿੱਚ ਸਨਾਟਾ ਛਾਇਆ ਹੋਇਆ ਹੈ। ਵੱਡੇ ਬਾਦਲ ਹੋਰਾਂ ਦੇ ਦਿਹਾਂਤ ਤੋਂ ਬਾਅਦ ਪਿੰਡ ਬਾਦਲ ਦਾ ਸਾਰਾ ਬਾਜ਼ਰ ਬੰਦ ਹੈ। ਪਿੰਡ ਦੇ ਲੋਕ ਉਨ੍ਹਾਂ ਦੀ ਗੱਲ੍ਹਾਂ ਨੂੰ ਯਾਦ ਕਰ ਰਹੇ ਹਨ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਬਹੁਤ ਨੇਕ ਦਿਲ ਦੇ ਇਨਸਾਨ ਸਨ। ਉਹ ਖਾਸ ਤੌਰ ‘ਤੇ ਗਰੀਬਾਂ ਦੀ ਮਦਦ ਕਰਦੇ ਸਨ। ਪਿੰਡ ਬਾਦਲ ਦੇ ਲੋਕਾਂ ਨੇ ਇਹ ਵੀ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਪਿੰਡ ਬਾਦਲ ਅਤੇ ਪੰਜਾਬ (Punjab) ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵਰਗਾ ਕੋਈ ਹੋਰ ਧਰਤੀ ‘ਤੇ ਪੈਦਾ ਨਹੀਂ ਹੋ ਸਕਦਾ।
ਕਿੱਥੇ ਹੋਵੇਗੇ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਹੋਵੇਗਾ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਦੇ ਕਰੀਬ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਖੇਤਾਂ ਵਿੱਚ ਕਿਨੂੰਆਂ ਦੇ ਬਾਗ ਵਿੱਚ ਕੀਤਾ ਜਾਵੇਗਾ। ਦੱਸ ਦਈਏ ਕਿ ਕਰੀਬ 2 ਏਕੜ ਜਗਹਾ ਨੂੰ ਸਾਫ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦੇ ਅੰਤਿਮ ਸਸਕਾਰ (Funeral) ਦੀਆਂ ਤਿਆਰਿਆਂ ਸ਼ੁਰੂ ਕਰ ਦਿੱਤਿਆ ਗਈਆਂ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ