Parkash Singh Badal ਦੇ ਦਿਹਾਂਤ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ Punjabi news - TV9 Punjabi

Parkash Singh Badal ਦੇ ਦਿਹਾਂਤ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ

Updated On: 

26 Apr 2023 23:25 PM

Parkash Singh Badal ਦੇ ਦਿਹਾਂਤ ਤੋਂ ਬਾਅਦ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ ਅਤੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

Parkash Singh Badal ਦੇ ਦਿਹਾਂਤ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ
Follow Us On

Parkash Singh Badal: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ਵਿੱਚ ਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਜਿਸ ਤੋਂ ਬਾਅਦ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ। ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ ਅਤੇ ਇੱਕ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ

ਸਰਦਾਰ ਪ੍ਰਕਾਸ਼ ਸਿੰਘ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨ ਤੱਕ ਸਾਰੇ ਸਰਕਾਰੀ ਦਫ਼ਤਰਾਂ ਤੇ ਲੱਗੇ ਤਿਰੰਗੇ ਝੁੱਕੇ ਰਹਿਣਗੇ।

ਦੱਸਦੀਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਪਿੰਡ ਬਾਦਲ ਵਿਖੇ ਹੋਵੇਗਾ। ਅੱਜ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਅੰਤਿਮ ਦਰਸ਼ਨਾਂ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਹੁੰਦੇ ਹੋਏ ਜੱਦੀ ਪਿੰਡ ਬਾਦਲ ਵਿਖੇ ਪਹੁੰਚੇਗੀ। ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version