Parkash Badal funeral: ਅੱਜ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਵਿੱਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸਣੇ ਕਈ ਵੱਡੇ ਆਗੂ ਅੰਤਿਮ ਦਰਸ਼ਨਾਂ ਲਈ ਪਹੁੰਚਣਗੇ।
Parkash Badal funeral: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਅੰਤਿਮ ਵਿਦਾਈ (Last Darshan) ਦਿੱਤੀ ਜਾਵੇਗੀ। ਪ੍ਰਕਾਸ਼ ਸਿੰਘ ਬਾਦਲ ਦੇ ਜਦੀ ਪਿੰਡ ਬਾਦਲ ਵਿੱਚ ਸਥਿਤ ਰਿਹਾਈਸ਼ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ, ਉਮਰ ਅਬਦੁੱਲਾ ਸਣੇ ਕਈ ਹੋਰ ਵੱਡੇ ਆਗੂ ਪਹੁੰਚਣਗੇ।


