Parkash Badal funeral: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ
ਅੰਤਿਮ ਵਿਦਾਈ (Last Darshan) ਦਿੱਤੀ ਜਾਵੇਗੀ। ਪ੍ਰਕਾਸ਼ ਸਿੰਘ ਬਾਦਲ ਦੇ ਜਦੀ ਪਿੰਡ ਬਾਦਲ ਵਿੱਚ ਸਥਿਤ ਰਿਹਾਈਸ਼ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ, ਉਮਰ ਅਬਦੁੱਲਾ ਸਣੇ ਕਈ ਹੋਰ ਵੱਡੇ ਆਗੂ ਪਹੁੰਚਣਗੇ।
ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਪੰਜਾਬ ਦੇ ਸਾਬਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਹਰ ਕੋਈ ਪਿੰਡ ਬਾਦਲ ਪਹੁੰਚ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਹਰਮਨ ਪਿਆਰੇ ਨੇਤਾ ਸਨ। ਉਨ੍ਹਾਂ ਨੇ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਦੀ ਅਵਾਜ ਚੁੱਕੀ। ਇੱਥੋ ਤੱਕ ਕਿ ਕਿਸਾਨਾਂ ਲਈ ਉਨ੍ਹਾਂ ਨੇ ਕਈ ਟੈਕਸ ਮੁਆਫ ਕੀਤੇ। ਪੰਜਾਬ ਦੇ ਕਿਸਾਨਾਂ, ਲੋਕਾਂ ਅਤੇ ਪੰਜਬੀਅਤ ਲਈ ਦਿੱਲੀ ਤੱਕ ਪਹੁੰਚ ਕੇ ਲੜਾਈ ਲੜੀ ਅਤੇ ਜੇਲ੍ਹਾਂ ਵਿੱਚ ਸਜ਼ਾ ਵੀ ਕੱਟੀ। ਵੱਡੀ ਗਿਣਤੀ ਵਿੱਚ ਲੋਕ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਕਰੀਬ 1 ਵਜੇ ਹੋਵੇਗਾ ਅੰਤਿਮ ਸਸਕਾਰ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੈੱਡਕੁਆਟਰ ਵਿੱਚ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਦੇਰ ਰਾਤ ਕਰੀਬ ਸਾਢੇ 10 ਵਜੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ
ਪਿੰਡ ਬਾਦਲ (Village Badal) ਲਿਆਂਦਾ ਗਿਆ। ਜਿਥੇ ਪੂਰੀਆਂ ਰਸਮਾਂ ਦੇ ਨਾਲ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਲੋਕ ਆਖਿਰੀ ਵਾਰ ਸਿਆਸਤ ਦੇ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਦੀ ਉਡਿਕ ਕਰ ਰਹੇ ਹਨ। ਇਸ ਵੇਲੇ ਬਾਦਲ ਰਿਹਾਇਸ਼ ‘ਤੇ ਕੀਰਤ ਚੱਲ ਰਿਹਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ